ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਗੈਂਗਸਟਰਾਂ ਕੋਲੋਂ ਮਿਲੀ ਧਮਕੀ ਵਿਚਾਲੇ ਗਾਇਕ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਲਈ ਵਾਪਸ

ਗੈਂਗਸਟਰਾਂ ਕੋਲੋਂ ਮਿਲੀ ਧਮਕੀ ਵਿਚਾਲੇ ਗਾਇਕ ਜੋਰਡਨ ਸੰਧੂ ਦੀ ਪੰਜਾਬ


ਗੈਂਗਸਟਰਾਂ ਕੋਲੋਂ ਮਿਲੀ ਧਮਕੀ ਵਿਚਾਲੇ ਗਾਇਕ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਲਈ ਵਾਪਸ

 
 ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਗਾਇਕ ਜੋਰਡਨ ਸੰਧੂ ਨੂੰ ਗੈਂਗਸਟਰਾਂ ਕੋਲੋਂ ਧਮਕੀ ਵੀ ਹਾਸਿਲ ਹੋਈ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। 
ਦੱਸ ਦਈਏ ਕਿ ਗੈਂਗਸਟਰਾਂ ਨੇ ਫੋਨ ਕਾਲ ਰਾਹੀਂ ਗਾਇਕ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰਾਂ ਨੇ ਗਾਇਕ ਨੂੰ ਕਿਹਾ ਹੈ ਕਿ ਜਦੋਂ ਉਹ ਘਰੋਂ ਨਿਕਲੇਗਾ ਤਾਂ ਉਹ ਗੋਲੀ ਮਾਰ ਦੇਣਗੇ। ਇਸ ਧਮਕੀ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਗਾਇਕ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਜੋਰਡਨ ਸੰਧੂ ਦੀ ਸੁਰੱਖਿਆ ਵਾਪਸ ਲੈਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਕਾਲੀ ਲੀਡਰਾਂ ਨੂੰ ਮਿਲਣ ਤੋਂ ਬਾਅਦ ਸੁਰੱਖਿਆ ਵਾਪਸ ਲਈ ਜਾਂਦੀ ਹੈ। ਦੱਸ ਦਈਏ ਕਿ ਇਕ ਵਿਆਹ ਸਮਾਗਮ ’ਚ ਬਿਕਰਮ ਸਿੰਘ ਮਜੀਠੀਆ ਦੇ ਨਾਲ ਗਾਇਕ ਜੋਰਡਨ ਸੰਧੂ ਨਜ਼ਰ ਆਏ ਸੀ। ਕਿਹਾ ਜਾ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਲਈ ਗਾਉਣ ਤੇ ਬੋਲੀਆਂ ਪਾਉਣ ਮਗਰੋਂ ਇਹ ਐਕਸ਼ਨ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਾਬਾ ਘਾਲਾ ਤੇ ਕਈਆਂ ਦੀ ਸੁਰੱਖਿਆ ਵੀ ਵਾਪਸ ਲਈ ਜਾ ਚੁੱਕੀ ਹੈ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਗਾਇਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। 

Jordan Sandhu


Sports/Health/Entertainmant

Advertise Here

Reach thousands of visitors daily. High-visibility premium placement.

Get Started
Latest