ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਸਾਬਕਾ ਸਰਪੰਚ ਨੇ ਬਜ਼ੁਰਗਾਂ ਦੀ ਪੈਨਸ਼ਨ ਦੇ 52.83 ਲੱਖ ਨੱਪੇ! BDPO ਦੀ ਜਾਂਚ ਰਿਪੋਰਟ ’ਚ ਹੋਇਆ ਖ਼ੁਲਾਸਾ

ਸਾਬਕਾ ਸਰਪੰਚ ਨੇ ਬਜ਼ੁਰਗਾਂ ਦੀ ਪੈਨਸ਼ਨ ਦੇ 52.83 ਲੱਖ ਨੱਪੇ! BDPO ਦੀ ਜ


ਸਾਬਕਾ ਸਰਪੰਚ ਨੇ ਬਜ਼ੁਰਗਾਂ ਦੀ ਪੈਨਸ਼ਨ ਦੇ 52.83 ਲੱਖ ਨੱਪੇ! BDPO ਦੀ ਜਾਂਚ ਰਿਪੋਰਟ ’ਚ ਹੋਇਆ ਖ਼ੁਲਾਸਾ

 
ਤਾਰਨ ਤਾਰਨ ਜ਼ਿਲ੍ਹੇ ਦੇ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਡਲ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਖ਼ਿਲਾਫ਼ 52 ਲੱਖ 83 ਹਜ਼ਾਰ ਰੁਪਏ ਦੇ ਗਬਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਲਜ਼ਾਮ ਹੈ ਕਿ ਸਰਪੰਚ ਨੇ ਆਪਣੇ ਕਾਰਜਕਾਲ ਦੌਰਾਨ ਪਿੰਡ ਦੇ ਗਰੀਬ ਪੈਨਸ਼ਨਧਾਰਕਾਂ ਦੇ ਪੈਸਿਆਂ ਵਿੱਚ ਵੱਡੀ ਹੇਰਾਫੇਰੀ ਕੀਤੀ।
2013 ਤੋਂ 2016 ਦੇ ਵਿਚਕਾਰ ਹੋਇਆ ਘੁਟਾਲਾ
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਧੋਖਾਧੜੀ 1 ਜਨਵਰੀ 2013 ਤੋਂ 1 ਮਾਰਚ 2016 ਦੇ ਦਰਮਿਆਨ ਹੋਈ ਸੀ। ਜਦੋਂ ਪਰਮਜੀਤ ਸਿੰਘ ਸਰਪੰਚ ਸਨ, ਤਾਂ ਉਨ੍ਹਾਂ ਨੇ ਪੈਨਸ਼ਨ ਦੇ ਪੈਸੇ ਵੰਡਣ ਵਿੱਚ ਪਾਰਦਰਸ਼ਤਾ ਨਹੀਂ ਰੱਖੀ ਅਤੇ ਕਰੀਬ 52.83 ਲੱਖ ਰੁਪਏ ਦਾ ਗਬਨ ਕਰ ਲਿਆ। ਇਸ ਮਾਮਲੇ ਦੀ ਸ਼ਿਕਾਇਤ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੂੰ ਕੀਤੀ ਗਈ ਸੀ।
BDPO ਦੀ ਜਾਂਚ ’ਚ ਖੁਲ੍ਹੀ ਪੋਲ
ਬਲਾਕ ਭਿੱਖੀਵਿੰਡ ਦੇ ਬੀ.ਡੀ.ਪੀ.ਓ. (BDPO) ਨਿਸ਼ਾਨ ਸਿੰਘ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਜਾਂਚ ਰਿਪੋਰਟ ਵਿੱਚ ਸਰਪੰਚ ਨੂੰ ਦੋਸ਼ੀ ਪਾਏ ਜਾਣ ਤੋਂ ਬਾਅਦ ਪੁਲਿਸ ਨੂੰ ਕਾਰਵਾਈ ਲਈ ਲਿਖਿਆ ਗਿਆ। ਬੀ.ਡੀ.ਪੀ.ਓ. ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਖਾਲੜਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਥਾਣਾ ਖਾਲੜਾ ਦੇ ਹੈੱਡ ਸਬ-ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਸਰਪੰਚ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਘੁਟਾਲੇ ਦੇ ਸਾਹਮਣੇ ਆਉਣ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ ਅਤੇ ਉਹ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰ ਰਹੇ ਹਨ।

Ex sarpanch booked


Sports/Health/Entertainmant

Advertise Here

Reach thousands of visitors daily. High-visibility premium placement.

Get Started
Latest