Budget 2025 : ਮੱਧ ਵਰਗ ਦੀਆਂ ਲੱਗੀਆਂ ਮੌਜਾਂ ਹੀ ਮੌਜਾਂ, 12 ਲੱਖ ਰੁਪਏ ਤੱਕ ਦੀ ਕਮਾਈ ਕਰਨ ਵਾਲਿਆਂ ਨੂੰ ਨਹੀਂ ਦੇਣਾ ਪਵੇਗਾ Income Tax
February 1, 2025 / budget
Punjabi Pehchan /
Budget
ਲਾਈਵ ਪੰਜਾਬੀ ਟੀਵੀ ਬਿਊਰੋ : ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਪੂਰੇ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੱਧ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਨਵੀਂ ਟੈਕਸ ਵਿਵਸਥਾ ਦੇ ਤਹਿਤ ਹੁਣ ਤੱਕ 7 ਲੱਖ ਰੁਪਏ ਦੀ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ ਇਨਕਮ ਟੈਕਸ ਤੋਂ ਛੋਟ ਦਿੱਤੀ ਜਾਂਦੀ ਸੀ, ਹੁਣ ਇਸ ਦੇ ਤਹਿਤ 12 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਲੋਕਾਂ ਨੂੰ ਕੋਈ ਟੈਕਸ ਨਹੀਂ ਦੇਣਾ ਪਵੇਗਾ। ਇਸ ਤਰ੍ਹਾਂ ਜਿਨ੍ਹਾਂ ਦੀ ਮਹੀਨਾਵਾਰ ਆਮਦਨ 1 ਲੱਖ ਰੁਪਏ ਤੱਕ ਹੈ, ਉਨ੍ਹਾਂ ਨੂੰ ਕੋਈ ਆਮਦਨ ਟੈਕਸ ਨਹੀਂ ਦੇਣਾ ਪਵੇਗਾ। ਇਨ੍ਹਾਂ ਤਬਦੀਲੀਆਂ ਦੇ ਨਾਲ, ਨਵੀਂ ਟੈਕਸ ਪ੍ਰਣਾਲੀ ਵਿੱਚ, 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ 'ਤੇ ਜ਼ੀਰੋ ਟੈਕਸ ਅਤੇ 75 ਹਜ਼ਾਰ ਰੁਪਏ ਦੀ ਮਿਆਰੀ ਕਟੌਤੀ, 12.75 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਤਨਖਾਹਦਾਰ ਵਰਗ ਨੂੰ ਕੋਈ ਟੈਕਸ ਨਹੀਂ ਦੇਣਾ ਪਵੇਗਾ।
ਹਾਲਾਂਕਿ ਵਿੱਤੀ ਸਾਲ 'ਚ ਇਸ ਤੋਂ ਜ਼ਿਆਦਾ ਕਮਾਈ ਕਰਨ ਵਾਲੇ ਟੈਕਸ ਦੇ ਦਾਇਰੇ 'ਚ ਆਉਣਗੇ। ਵਿੱਤ ਮੰਤਰੀ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਇਸ ਨਾਲ 18 ਲੱਖ ਰੁਪਏ ਦੀ ਸਾਲਾਨਾ ਆਮਦਨ ਵਾਲੇ ਵਿਅਕਤੀਆਂ ਨੂੰ 70,000 ਰੁਪਏ ਅਤੇ 12 ਲੱਖ ਰੁਪਏ ਦੀ ਸਾਲਾਨਾ ਆਮਦਨ ਵਾਲੇ ਆਮਦਨ ਕਰ ਦਾਤਾਵਾਂ ਨੂੰ 80,000 ਰੁਪਏ ਦੀ ਟੈਕਸ ਛੋਟ ਦਿੱਤੀ ਜਾਵੇਗੀ। ਇਹ ਪ੍ਰਸਤਾਵ ਵਿੱਤੀ ਸਾਲ 2025-26 ਯਾਨੀ ਮੁਲਾਂਕਣ ਸਾਲ 2026-27 ਲਈ ਹਨ। ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਕਿਸੇ ਵੀ ਮੁਲਾਂਕਣ ਸਾਲ ਲਈ ਅਪਡੇਟਿਡ ਇਨਕਮ ਟੈਕਸ ਰਿਟਰਨ (ਆਈ.ਟੀ.ਆਰ.) ਭਰਨ ਦੀ ਆਖਰੀ ਮਿਤੀ ਨੂੰ ਵਧਾਉਣ ਦਾ ਵੀ ਐਲਾਨ ਕੀਤਾ। ਵਿੱਤੀ ਸਾਲ 2025-26 ਦੇ ਬਜਟ ਵਿੱਚ ਆਈਟੀਆਰ ਫਾਈਲ ਕਰਨ ਦੀ ਸਮਾਂ ਸੀਮਾ ਮੌਜੂਦਾ ਦੋ ਸਾਲਾਂ ਤੋਂ ਵਧਾ ਕੇ ਚਾਰ ਸਾਲ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਬਜਟ 'ਚ ਬਜ਼ੁਰਗ ਨਾਗਰਿਕਾਂ ਲਈ ਵਿਆਜ ਆਮਦਨ 'ਤੇ ਟੈਕਸ ਕਟੌਤੀ ਦੀ ਸੀਮਾ ਦੁੱਗਣੀ ਕਰਕੇ 1 ਲੱਖ ਰੁਪਏ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ।
Powered by
Budget 2025 middle class is enjoying the fun those earning up to rs 12 lakh will not have to pay income tax