ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ    ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ    ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ    ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣੇ ਚਿਰਾਗ ਵੀਰ ਸਿੰਘ ਸਰਾਓ    ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣੇ ਚਿਰਾਗ ਵੀਰ ਸਿੰਘ ਸਰਾਓ    ਸਰਪੰਚੀ ਦੇ ਝਗੜੇ ਨੇ ਲਈ ਜਾਨ, ਭਕਨਾ ਕਲਾਂ 'ਚ ਇੱਕ ਮੌਤ, ਇੱਕ ਜ਼ਖ਼ਮੀ    ਵੋਟਰਾਂ ਲਈ ਅੱਜ ਤੇ ਕੱਲ੍ਹ ਵਿਸ਼ੇਸ਼ SIR ਕੈਂਪ, ਹਰ ਬੂਥ 'ਤੇ ਮਿਲੇਗੀ ਸਹੂਲਤ   
ਸਿਗਰਟ-ਤੰਬਾਕੂ, ਕੋਲਡ ਡਰਿੰਕ ਤੇ ਕੱਪੜੇ ਹੋ ਸਕਦੇ ਹਨ ਮਹਿੰਗੇ, ਸਰਕਾਰ GST ਦਰਾਂ 'ਚ ਕਰ ਸਕਦੀ ਹੈ ਵੱਡਾ ਬਦਲਾਅ
December 3, 2024
Cigarettes-Tobacco-Cold-Drinks-M

Punjabi Pehchan / Business

ਲਾਈਵ ਪੰਜਾਬੀ ਟੀਵੀ ਬਿਊਰੋ : ਸਰਕਾਰ GST ਯਾਨੀ ਗੁਡਸ ਐਂਡ ਸਰਵਿਸਿਜ਼ ਟੈਕਸ ਵਿਚ ਕੁਝ ਬਦਲਾਅ ਕਰ ਸਕਦੀ ਹੈ। GST ਦਰਾਂ 'ਚ ਜਲਦ ਹੀ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਕਈ ਚੀਜ਼ਾਂ 'ਤੇ ਟੈਕਸ ਵਧ ਸਕਦਾ ਹੈ। ਜੀਐੱਸਟੀ ਦਰ ਨੂੰ ਤਰਕਸੰਗਤ ਬਣਾਉਣ ਲਈ ਗਠਿਤ ਮੰਤਰੀਆਂ ਦੇ ਸਮੂਹ ਨੇ ਸੋਮਵਾਰ ਨੂੰ ਕੋਲਡ ਡਰਿੰਕਸ, ਸਿਗਰੇਟ ਤੇ ਤੰਬਾਕੂ ਵਰਗੇ ਹਾਨੀਕਾਰਕ ਉਤਪਾਦਾਂ 'ਤੇ ਟੈਕਸ ਦੀ ਦਰ ਮੌਜੂਦਾ 28 ਫੀਸਦੀ ਤੋਂ ਵਧਾ ਕੇ 35 ਫੀਸਦੀ ਕਰਨ ਦੀ ਸਿਫਾਰਸ਼ ਕੀਤੀ ਹੈ।


ਜੇਕਰ ਇਹ ਬਦਲਾਅ ਲਾਗੂ ਹੋ ਜਾਂਦੇ ਹਨ ਤਾਂ ਕੋਲਡ ਡਰਿੰਕਸ, ਸਿਗਰਟ ਅਤੇ ਤੰਬਾਕੂ ਦੇ ਨਾਲ-ਨਾਲ ਕੁਝ ਕੱਪੜਿਆਂ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ। ਇਨ੍ਹਾਂ ਤਬਦੀਲੀਆਂ ਨੂੰ 21 ਦਸੰਬਰ ਨੂੰ ਹੋਣ ਵਾਲੀ ਜੀਐਸਟੀ ਕੌਂਸਲ ਦੀ ਮੀਟਿੰਗ ਵਿਚ ਅੰਤਿਮ ਰੂਪ ਦਿੱਤਾ ਜਾਵੇਗਾ।


ਕੁੱਲ ਮਿਲਾ ਕੇ 148 ਵਸਤੂਆਂ 'ਤੇ ਟੈਕਸ ਦਰਾਂ ਨੂੰ ਬਦਲਣ ਦਾ ਮਤਾ 


ਮੰਤਰੀ ਸਮੂਹ ਦੀ ਬੈਠਕ 'ਚ ਲਏ ਗਏ ਫੈਸਲਿਆਂ 'ਤੇ ਅੰਤਿਮ ਫੈਸਲਾ GST ਕੌਂਸਲ ਕਰੇਗੀ। ਮੰਤਰੀਆਂ ਦਾ ਸਮੂਹ ਕੁੱਲ 148 ਵਸਤੂਆਂ 'ਤੇ ਟੈਕਸ ਦਰਾਂ 'ਚ ਬਦਲਾਅ ਦਾ ਪ੍ਰਸਤਾਵ ਜੀਐੱਸਟੀ ਕੌਂਸਲ ਨੂੰ ਦੇਵੇਗਾ। ਇੱਕ ਅਧਿਕਾਰੀ ਨੇ ਕਿਹਾ ਕਿ ਇਸ ਕਦਮ ਦਾ ਸ਼ੁੱਧ ਮਾਲੀਆ ਪ੍ਰਭਾਵ ਹਾਂ-ਪੱਖੀ ਹੋਵੇਗਾ। ਅਧਿਕਾਰੀ ਨੇ ਕਿਹਾ ਕਿ ਮੰਤਰੀ ਸਮੂਹ ਨੇ ਤੰਬਾਕੂ ਤੇ ਉਸ ਤੋਂ ਬਣੇ ਉਤਪਾਦਾਂ ਤੋਂ ਇਲਾਵਾ ਕੋਲਡ ਡਰਿੰਕਸ  'ਤੇ 35 ਫੀਸਦੀ ਦੀ ਵਿਸ਼ੇਸ਼ ਦਰ ਲਗਾਉਣ ਲਈ ਸਹਿਮਤੀ ਪ੍ਰਗਟਾਈ ਹੈ।


ਜੀਓਐੱਮ ਨੇ 35 ਫੀਸਦੀ ਦੀ ਨਵੀਂ ਦਰ ਦੀ ਸਿਫਾਰਸ਼ ਕੀਤੀ 

ਅਧਿਕਾਰੀ ਨੇ ਕਿਹਾ ਕਿ ਪੰਜ, 12, 18 ਅਤੇ 28 ਫੀਸਦੀ ਦੀ ਚਾਰ-ਪੱਧਰੀ ਟੈਕਸ ਸਲੈਬ ਜਾਰੀ ਰਹੇਗੀ ਅਤੇ ਜੀਓਐੱਮ ਦੁਆਰਾ 35 ਫੀਸਦੀ ਦੀ ਨਵੀਂ ਦਰ ਪ੍ਰਸਤਾਵਿਤ ਕੀਤੀ ਗਈ ਹੈ। ਇਸ ਦੇ ਨਾਲ ਹੀ ਜੀਓਐੱਮ ਨੇ ਪੰਜ ਫੀਸਦੀ ਜੀਐਸਟੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ 1500 ਤੋਂ 10,000 ਰੁਪਏ ਤੱਕ ਦੀ ਕੀਮਤ ਵਾਲੇ ਰੈਡੀਮੇਡ ਕੱਪੜਿਆਂ 'ਤੇ 18 ਫੀਸਦੀ ਅਤੇ 10,000 ਰੁਪਏ ਤੋਂ ਵੱਧ ਕੀਮਤ ਵਾਲੇ ਕੱਪੜਿਆਂ 'ਤੇ 28 ਫੀਸਦੀ ਟੈਕਸ ਲਗਾਇਆ ਜਾਵੇਗਾ।



21 ਦਸੰਬਰ ਨੂੰ ਜੀਐੱਸਟੀ ਕੌਂਸਲ ਦੀ ਮੀਟਿੰਗ 'ਚ ਹੋਵੇਗਾ ਫੈਸਲਾ


ਮੰਤਰੀ ਸਮੂਹ ਦੀ ਰਿਪੋਰਟ 'ਤੇ 21 ਦਸੰਬਰ ਨੂੰ ਜੀਐੱਸਟੀ ਕੌਂਸਲ ਦੀ ਬੈਠਕ 'ਚ ਚਰਚਾ ਹੋਣ ਦੀ ਉਮੀਦ ਹੈ। ਕੌਂਸਲ ਦੀ ਪ੍ਰਧਾਨਗੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਰਨਗੇ ਅਤੇ ਰਾਜਾਂ ਦੇ ਵਿੱਤ ਮੰਤਰੀ ਵੀ ਇਸ ਵਿੱਚ ਹਿੱਸਾ ਲੈਣਗੇ। ਜੀਐਸਟੀ ਦਰ ਵਿਚ ਤਬਦੀਲੀ ਬਾਰੇ ਅੰਤਿਮ ਫੈਸਲਾ ਸਿਰਫ਼ ਜੀਐਸਟੀ ਕੌਂਸਲ ਹੀ ਲਵੇਗੀ।


ਵਰਤਮਾਨ ਵਿਚ, ਜੀਐੱਸਟੀ ਇਕ ਚਾਰ-ਪੱਧਰੀ ਟੈਕਸ ਢਾਂਚਾ ਹੈ ਜਿਸ ਵਿਚ ਪੰਜ, 12, 18 ਅਤੇ 28 ਫੀਸਦੀ ਦੇ ਸਲੈਬ ਹਨ।


ਇਸ ਦੌਰਾਨ, ਜੀਐਸਟੀ ਮੁਆਵਜ਼ਾ ਉਪਕਰ 'ਤੇ ਗਠਿਤ ਜੀਓਐੱਮ ਨੇ ਆਪਣੀ ਰਿਪੋਰਟ ਪੇਸ਼ ਕਰਨ ਲਈ ਜੀਐਸਟੀ ਕੌਂਸਲ ਤੋਂ ਲਗਭਗ ਛੇ ਮਹੀਨਿਆਂ ਦਾ ਹੋਰ ਸਮਾਂ ਮੰਗਣ ਦਾ ਫੈਸਲਾ ਕੀਤਾ ਹੈ। ਸਮੂਹ ਨੂੰ 31 ਦਸੰਬਰ ਤੱਕ ਜੀਐਸਟੀ ਕੌਂਸਲ ਨੂੰ ਆਪਣੀ ਰਿਪੋਰਟ ਸੌਂਪਣੀ ਸੀ। ਇਸ ਜੀਓਐੱਮ ਦਾ ਗਠਨ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਦੀ ਅਗਵਾਈ ਵਿਚ ਕੀਤਾ ਗਿਆ ਸੀ। ਇਸ ਵਿਚ ਅਸਾਮ, ਛੱਤੀਸਗੜ੍ਹ, ਗੁਜਰਾਤ, ਕਰਨਾਟਕ, ਮੱਧ ਪ੍ਰਦੇਸ਼, ਪੰਜਾਬ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਮੈਂਬਰ ਸ਼ਾਮਲ ਹਨ।

Powered by Froala Editor

Cigarettes Tobacco Cold Drinks May Become Expensive Government May Make Major Changes In GST Rates


Recommended Posts