ਗੁਰਦੁਆਰਾ ਸਾਹਿਬ ਸਟਾਕਟਨ ਵਿਖੇ ਸ਼ਹੀਦ ਪਰਮਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ
October 30, 2026 / california
Gurpreet Singh Dhanju /
Stockton,CA
ਸਟਾਕਟਨ, ਕੈਲੀਫੋਰਨੀਆ (ਪੰਜਾਬੀ ਪਹਿਚਾਣ): ਗੁਰਦੁਆਰਾ ਸਾਹਿਬ ਸਟਾਕਟਨ ਵੱਲੋਂ ਸ਼ਨੀਵਾਰ ਨੂੰ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਨੇ ਭਾਈ ਸਾਹਿਬ ਦੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਜੀ ਸਮੇਤ ਵੱਖ-ਵੱਖ ਬੁਲਾਰਿਆਂ ਅਤੇ ਸੰਗਤ ਦੇ ਮੈਂਬਰਾਂ ਨੇ ਭਾਈ ਪਰਮਿੰਦਰ ਸਿੰਘ ਝੋਟਾ ਦੇ ਜੀਵਨ ਅਤੇ ਸੰਘਰਸ਼ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ।
Punjabi Pehchan Stockton Gurdwara Parminder Singh Jhota