ਅਗਵਾ ਅਤੇ ਲੁੱਟ ਦੇ ਮਾਮਲੇ ਵਿੱਚ ਮਨਬੀਰ ਸਿੰਘ ਚਾਹਲ ਦੀ ਭਾਲ; ਪੀਅਰਸ ਕਾਊਂਟੀ ਸ਼ੈਰਿਫ਼ ਵੱਲੋਂ ਲੋਕਾਂ ਨੂੰ ਮਦਦ ਦੀ ਅਪੀਲ ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਤੇ ਪਰੇਸ਼ਾਨੀ ਲਈ ਈਸੀਆਈ ਗਿਆਨੇਸ਼ ਕੁਮਾਰ ਨੂੰ ਦੋਸ਼ੀ ਠਹਿਰਾਇਆ ਐਸਏਡੀ ਨੇ ਪੰਜਾਬ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖਾਸਤ ਕਰਨ ਦੀ ਅਪੀਲ ਕੀਤੀ ਭਾਜਪਾ ਨੇ ਪੰਜਾਬ ਵਿਧਾਨਸਭਾ ਵਿੱਚ ਐਸਆਈਆਰ ਪ੍ਰਸਤਾਵ ਤੇ ਆਪ ਤੇ ਧਿਆਨ ਭਟਕਾਉਣ ਦੀ ਚਾਲ ਦਾ ਦੋਸ਼ ਲਾਇਆ ਮੇਲਾਨੀਆ ਟਰੰਪ ਦੀ ਪਹਿਲਕਦਮੀ ਤੇ ਯੂਕਰੇਨ ਦੇ ਓਲੇਸ਼ਕੀ ਸ਼ਹਿਰ ਚ ਜੰਗਬੰਦੀ ਦਾ ਐਲਾਨ ਆਲੂ ਉਤਪਾਦਾਂ ਦੀਆਂ ਕੀਮਤਾਂ ਵਧਾਉਣ ਦੇ ਦੋਸ਼ ਤਹਿਤ ਕੈਨੇਡਾ ਦੀਆਂ ਦੋ ਵੱਡੀਆਂ ਕੰਪਨੀਆਂ ਖ਼ਿਲਾਫ਼ ਮੁਕੱਦਮਾ ਜਾਰਡਨ ਦੇ ਚਰਚ ਚ ਗੋਲੀਬਾਰੀ, 7 ਲੋਕਾਂ ਦੀ ਮੌਤ ਮੁੰਬਈ ਏਅਰਪੋਰਟ ਕਸਟਮ ਨੇ ਸੀਐਸਐਮਆਈਏ ਤੇ ਸੋਨੇ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸਾਊਦੀ ਅਰਬ ਦੇ ਜੱਦਾ, ਰਿਆਧ ਲਈ ਉਡਾਣਾਂ 10 ਅਤੇ 30 ਨਵੰਬਰ ਤੱਕ ਮੁਅੱਤਲ ਕੀਤੀਆਂ ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਪੇੜ ਨਾਲ ਟਕਰਾਈ,

ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ

ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ


ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ

ਲੁਧਿਆਣਾ ਦੇ ਕਸਬਾ ਖੰਨਾ ਦੀ ਪੁਲਿਸ ਨੇ ਬੀਤੀ 1 ਮਈ ਨੂੰ ਪ੍ਰੇਮ ਵੈਸ਼ਨੋ ਢਾਬੇ ‘ਤੇ ਹੋਈ ਫਾਇਰਿੰਗ ਅਤੇ ਫਿਰੌਤੀ ਮੰਗਣ ਦੇ ਹਾਈ-ਪ੍ਰੋਫਾਈਲ ਮਾਮਲੇ ਵਿੱਚ ਇੱਕ ਬਹੁਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਆਸਟ੍ਰੇਲੀਆ ਵਿੱਚ ਬੈਠੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਵਜੋਂ ਹੋਈ ਹੈ, ਜਿਨ੍ਹਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਪੇਂਡੂ ਪਿੰਡ ਚੜ੍ਹੀ (ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ) ਤੋਂ ਕਾਬੂ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਦੋਵਾਂ ਨੂੰ ਇਸ ਪੂਰੀ ਵਾਰਦਾਤ ਦੀ ਸਾਜ਼ਿਸ਼ ਰਚਣ ਵਾਲੇ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਹੈ ਸ਼ਗਨਪ੍ਰੀਤ
ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਰਿਹਾ ਸ਼ਗਨਪ੍ਰੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਪੁਲਿਸ ਜਾਂਚ ਮੁਤਾਬਕ, ਉਸ ਦੇ ਮਾਤਾ-ਪਿਤਾ ਲਗਾਤਾਰ ਵਿਦੇਸ਼ ਵਿੱਚ ਬੈਠੇ ਆਪਣੇ ਪੁੱਤਰ ਦੇ ਸੰਪਰਕ ਵਿੱਚ ਸਨ। ਇੰਨਾ ਹੀ ਨਹੀਂ, ਉਹ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ, ਹੋਰ ਮੁਲਜ਼ਮਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਨਾਲ ਵੀ ਲਗਾਤਾਰ ਤਾਲਮੇਲ ਬਣਾ ਕੇ ਰੱਖ ਰਹੇ ਸਨ।
ਪਹਿਲਾਂ ਵੀ ਕਈ ਫਾਇਰਿੰਗ ਮਾਮਲਿਆਂ ‘ਚ ਆ ਚੁੱਕਾ ਹੈ ਨਾਮ
ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਦਾ ਨਾਮ ਪਹਿਲਾਂ ਵੀ ਖੰਨਾ ਦੇ ਅਧੀਨ ਆਉਂਦੇ ਇਲਾਕੇ ਪਾਇਲ ਅਤੇ ਦੋਰਾਹਾ ਵਿੱਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਆ ਚੁੱਕਾ ਹੈ। ਉਨ੍ਹਾਂ ਪੁਰਾਣੇ ਮਾਮਲਿਆਂ ਵਿੱਚ ਵੀ ਖੰਨਾ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਨਾਮਜ਼ਦ ਕੀਤਾ ਸੀ। ਪਿਛਲੀ ਗ੍ਰਿਫ਼ਤਾਰੀ ਤੋਂ ਬਾਅਦ ਸੌਦਾਗਰ ਸਿੰਘ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਸੀ, ਜਦਕਿ ਦਲਜੀਤ ਕੌਰ ਵੀ ਜ਼ਮਾਨਤ ‘ਤੇ ਬਾਹਰ ਚੱਲ ਰਹੀ ਸੀ। ਹੁਣ ਪ੍ਰੇਮ ਵੈਸ਼ਨੋ ਢਾਬਾ ਫਾਇਰਿੰਗ ਅਤੇ ਫਿਰੌਤੀ ਦੇ ਨਵੇਂ ਮਾਮਲੇ ਵਿੱਚ ਉਨ੍ਹਾਂ ਨੂੰ ਦੁਬਾਰਾ ਨਾਮਜ਼ਦ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ।
ਵਿਦੇਸ਼ੀ ਨੈੱਟਵਰਕ ਅਤੇ ਪੁਲਿਸ ਕੋਲ ਮੌਜੂਦ ਸਬੂਤ
ਖੰਨਾ ਦੇ ਡੀਐਸਪੀ (ਇਨਵੈਸਟੀਗੇਸ਼ਨ) ਮੋਹਿਤ ਸਿੰਗਲਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡੂੰਘਾਈ ਨਾਲ ਕੀਤੀ ਗਈ ਜਾਂਚ ਦੌਰਾਨ ਪੁਲਿਸ ਨੂੰ ਅਜਿਹੇ ਪੁਖ਼ਤਾ ਸਬੂਤ ਮਿਲੇ ਹਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਸ਼ਗਨਪ੍ਰੀਤ ਦੇ ਮਾਤਾ-ਪਿਤਾ ਵਿਦੇਸ਼ ਵਿੱਚ ਬੈਠੇ ਆਪਣੇ ਪੁੱਤਰ ਦੇ ਸੰਪਰਕ ਵਿੱਚ ਰਹਿ ਕੇ ਇਸ ਅਪਰਾਧਿਕ ਨੈੱਟਵਰਕ ਨੂੰ ਚਲਾਉਣ ਵਿੱਚ ਮਦਦ ਕਰ ਰਹੇ ਸਨ।
ਉਨ੍ਹਾਂ ਦੇ ਤਾਰ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਨਾਲ ਸਿੱਧੇ ਜੁੜੇ ਹੋਏ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਇਨ੍ਹਾਂ ਠੋਸ ਸਬੂਤਾਂ ਦੇ ਆਧਾਰ ‘ਤੇ ਹੀ ਦੋਵਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਾਮਲ ਕੁਝ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਕੇਸ ਤਹਿਤ ਕੁਝ ਹੋਰ ਵੱਡੇ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Shaganpreet singh parents arrested


Sports/Health/Entertainmant

Advertise Here

Reach thousands of visitors daily. High-visibility premium placement.

Get Started
Latest