ਵਰਲਡਵਾਈਡ ਇਮੀਗ੍ਰੇਸ਼ਨ ਦੇ ਡਾਇਰੈਕਟਰ ਸੰਨੀ ਸਿੰਘ ਨੂੰ 3,000 ਡਾਲਰ ਜੁਰਮਾਨਾ ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਟੋਰਾਂਟੋ ਵਿੱਚ ਨੌਜਵਾਨਾਂ ਲਈ 15 ਹਜ਼ਾਰ ਨੌਕਰੀਆਂ ਦਾ ਵਾਅਦਾ

ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਪਰਚਾ ਦਰਜ,ਮਨਪ੍ਰੀਤ ਸਿੰਘ ਖ਼ਾਲਸਾ ਦੀ ਸ਼ਿਕਾਇਤ 'ਤੇ ਕੀਤੀ ਗਈ ਕਾਰਵਾਈ

ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਪਰਚਾ ਦਰਜ,ਮਨਪ੍ਰੀਤ ਸਿੰਘ ਖ਼ਾਲਸਾ


ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਪਰਚਾ ਦਰਜ,ਮਨਪ੍ਰੀਤ ਸਿੰਘ ਖ਼ਾਲਸਾ ਦੀ ਸ਼ਿਕਾਇਤ 'ਤੇ ਕੀਤੀ ਗਈ ਕਾਰਵਾਈ

 


ਲੁਧਿਆਣਾ ਦੀ ਇੰਸਟਾਗ੍ਰਾਮ ਇਨਫਲੁਏਂਸਰ ਚੁੰਮੇ ਵਾਲੀ ਭਾਬੀ ਉਰਫ ਰਣਜੀਤ ਕੌਰ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਸਦੇ ਪਤੀ ਜ਼ਿੰਦਾ ਹੰਸ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਇਹ ਮਾਮਲਾ ਇੱਕ ਨਿਹੰਗ ਸਿੰਘ ਵੱਲੋਂ ਦਾਇਰ ਕੀਤਾ ਗਿਆ ਸੀ। ਨਿਹੰਗ ਸਿੰਘ ਦਾ ਦੋਸ਼ ਹੈ ਕਿ ਚੁੰਮੇਵਾਲੀ ਭਾਬੀ ਇੰਸਟਾਗ੍ਰਾਮ ‘ਤੇ ਅਸ਼ਲੀਲ ਸਮੱਗਰੀ ਅਪਲੋਡ ਕਰਦੀ ਹੈ, ਅਸ਼ਲੀਲ ਕੱਪੜੇ ਪਾਉਂਦੀ ਹੈ ਅਤੇ ਆਪਣੇ ਸਰੀਰ ਨੂੰ ਵਿਖਾਉਂਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 
 
ਕੁਝ ਦਿਨ ਪਹਿਲਾਂ, ਫਰੀਦਕੋਟ ਦੇ ਨਿਹੰਗ ਜਥੇ ਦੇ ਮੁਖੀ ਮਨਪ੍ਰੀਤ ਸਿੰਘ ਖਾਲਸਾ ਨੇ ਰਣਜੀਤ ਕੌਰ ਭਾਬੀ ਚੁੰਮੇ ਵਾਲੀ ਦੇ ਘਰ ਛਾਪਾ ਮਾਰਿਆ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਹ ਸੋਸ਼ਲ ਮੀਡੀਆ ‘ਤੇ ਅਸ਼ਲੀਲ ਵੀਡੀਓ ਪੋਸਟ ਕਰ ਰਹੀ ਹੈ। ਉਨ੍ਹਾਂ ਨੇ ਉਸਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਉਸ ਨੂੰ ਫਰੀਦਕੋਟ ਤੋਂ ਲੁਧਿਆਣਾ ਆਉਣਾ ਪਿਆ। ਉਸ ਦਿਨ ਭਾਬੀ ਚੁੰਮੇਵਾਲੀ ਦੇ ਘਰ ਬਹੁਤ ਹੰਗਾਮਾ ਹੋਇਆ।
ਦੂਜੇ ਪਾਸੇ ਚੁੰਮੇ ਵਾਲੀ ਭਾਬੀ ਰਣਜੀਤ ਕੌਰ ਅਤੇ ਉਸਦੇ ਪਤੀ ਜ਼ਿੰਦਾ ਹੰਸ ਨੇ ਇੱਕ ਵੀਡੀਓ ਜਾਰੀ ਕੀਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਨਿਹੰਗ ਸਿੰਘ ਉਨ੍ਹਾਂ ਨੂੰ ਤੰਗ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਨਿਹੰਗ ਮਨਪ੍ਰੀਤ ਸਿੰਘ ਵਿਰੁੱਧ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਅਜੇ ਤੱਕ ਉਸ ਵਿਰੁੱਧ ਕੋਈ ਕੇਸ ਦਰਜ ਨਹੀਂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਨਿਹੰਗ ਮਨਪ੍ਰੀਤ ਸਿੰਘ ਦੇ ਮਾੜੇ ਕੰਮਾਂ ਦੇ ਕਾਫ਼ੀ ਸਬੂਤ ਹਨ ਅਤੇ ਜਲਦੀ ਹੀ ਇਸਦਾ ਖੁਲਾਸਾ ਕਰਨਗੇ।
 

Action against bhabi chummewali


Sports/Health/Entertainmant

Advertise Here

Reach thousands of visitors daily. High-visibility premium placement.

Get Started
Latest