ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਅੰਮ੍ਰਿਤਸਰ ਬੰਦ ਦੀ ਕਾਲ ਵਾਪਸ! ਭੰਡਾਰੀ ਪੁਲ ਤੇ ਲੱਗਾ ਭਾਰੀ ਜਾਮ ਪਾਕਿਸਤਾਨ ਨੇ ਏਅਰਪੋਰਟ ਤੇ 100 ਤੋਂ ਵੱਧ ਸ਼ਰਧਾਲੂਆਂ ਨੂੰ ਰੋਕਿਆ, ਭਾਰਤ ਜਾਣ ਲਈ ਨਹੀਂ ਦਿੱਤੀ ਪਰਮਿਸ਼ਨ

ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ

ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ


ਲੁਧਿਆਣਾ

ਘਰੋਂ ਘੁੰਮਣ ਲਈ ਨਿਕਲੇ 20 ਸਾਲਾ ਨੌਜਵਾਨ ਦਾ ਅਗਵਾ ਕਰਕੇ ਮਾਰਪੀਟ ਕੀਤੀ ਗਈ

ਪੀੜਤ ਨੌਜਵਾਨ ਕਿਸੇ ਤਰ੍ਹਾਂ ਦੋਸ਼ੀਆਂ ਦੇ ਚੰਗੁਲ ਤੋਂ ਭੱਜਣ ਵਿੱਚ ਕਾਮਯਾਬ ਹੋਇਆ

ਲੁਧਿਆਣਾ ਦੇ ਪਿੰਡ ਦਾਦ ਵਿੱਚ ਘਰੋਂ ਘੁੰਮਣ ਲਈ ਨਿਕਲੇ 20 ਸਾਲਾ ਨੌਜਵਾਨ ਦਾ ਅਗਵਾ ਕਰਕੇ ਮਾਰਪੀਟ ਕੀਤੀ ਗਈ। ਜਿਸ ਤੋਂ ਬਾਅਦ ਉਸਤੋਂ ਫਿਰੌਤੀ ਮੰਗੀ ਗਈ। ਮਾਰਪੀਟ ਕਰਕੇ ਪਰਿਵਾਰ ਤੋਂ ਰਿਹਾਈ ਦੇ ਬਦਲੇ 5 ਲੱਖ ਰੁਪਏ ਦੀ ਫਿਰੌਤੀ ਮੰਗੀ। ਦੋਸ਼ੀਆਂ ਨੇ ਪੈਸੇ ਨਾ ਦੇਣ ਤੇ ਨੌਜਵਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਪੀੜਤ ਨੌਜਵਾਨ ਕਿਸੇ ਤਰ੍ਹਾਂ ਦੋਸ਼ੀਆਂ ਦੇ ਚੰਗੁਲ ਤੋਂ ਭੱਜਣ ਵਿੱਚ ਕਾਮਯਾਬ ਹੋਇਆ। ਬਾਹਰ ਨਿਕਲਦੇ ਹੀ ਉਸਨੇ ਪੁਲਿਸ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ।

ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੀ ਪੁਲਿਸ ਨੇ ਪਿੰਡ ਦਾਦ ਨਿਵਾਸੀ ਰਮਨ ਦੀ ਸ਼ਿਕਾਇਤ ਤੇ ਸੰਨੀ, ਗੁੰਨੀ, ਦਾਨਾ, ਏਰੀਅਨ, ਗੁੱਗੀ ਅਤੇ 3-4 ਅਣਪਛਾਤੇ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ। ਰਮਨ ਮੁਤਾਬਕ 20 ਸਾਲਾ ਨੌਜਵਾਨ ਕੁਝ ਦਿਨ ਪਹਿਲਾਂ ਘਰੋਂ ਟਹਿਲਣ ਲਈ ਨਿਕਲਿਆ ਸੀ। ਇਸੇ ਦੌਰਾਨ ਸੰਨੀ, ਗੁੰਨੀ, ਦਾਨਾ, ਏਰੀਅਨ, ਗੁੱਗੀ ਅਤੇ 3-4 ਅਣਪਛਾਤੇ ਲੋਕਾਂ ਨੇ ਕਥਿਤ ਤੌਰ ਤੇ ਉਸਨੂੰ ਅਗਵਾ ਕਰ ਲਿਆ। ਦੋਸ਼ ਹੈ ਕਿ ਨੌਜਵਾਨ ਨੂੰ ਇੱਕ ਘਰ ਵਿੱਚ ਲਿਜਾਇਆ ਗਿਆ, ਜਿੱਥੇ ਉਸਨੂੰ ਅਲਮਾਰੀ ਵਿੱਚ ਬੰਦ ਕਰ ਦਿੱਤਾ।

ਦੋਸ਼ੀਆਂ ਨੇ ਨੌਜਵਾਨ ਦੇ ਪਰਿਵਾਰ ਤੋਂ 5 ਲੱਖ ਰੁਪਏ ਦੀ ਮੰਗ ਕੀਤੀ ਅਤੇ ਧਮਕੀ ਦਿੱਤੀ ਕਿ ਰਕਮ ਨਾ ਮਿਲਣ ਤੇ ਉਸਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸ਼ਿਕਾਇਤਕਰਤਾ ਅਤੇ ਦੋਸ਼ੀ ਪਹਿਲਾਂ ਤੋਂ ਇੱਕ-ਦੂਜੇ ਨੂੰ ਜਾਣਦੇ ਸਨ। ਪੁਲਿਸ ਇਸ ਐਂਗਲ ਤੋਂ ਵੀ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖਰ ਕਿਨ੍ਹਾਂ ਹਾਲਾਤਾਂ ਵਿੱਚ ਨੌਜਵਾਨ ਨੂੰ ਅਗਵਾ ਕੀਤਾ ਗਿਆ। ਪੁਲਿਸ ਘਟਨਾਕ੍ਰਮ ਨਾਲ ਜੁੜੇ ਹੋਰ ਤੱਥਾਂ ਅਤੇ ਸਬੂਤਾਂ ਨੂੰ ਵੀ ਜੁਟਾ ਰਹੀ ਹੈ।

Youth kidnapped in ludhiana beaten after being tied up and a ransom of five lakh demanded


Sports/Health/Entertainmant

Advertise Here

Reach thousands of visitors daily. High-visibility premium placement.

Get Started
Latest