ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- ਗੂੰਗੀ-ਬਹਿਰੀ ਸਰਕਾਰ ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਭਾਰਤੀ ਮਹਿਲਾ ਟੀਮ ਨੇ ਜਿੱਤਿਆ ਏਸ਼ੀਆ ਕੱਪ, ਪਾਕਿਸਤਾਨੀ ਬੋਰਡ ਦੇ ਚੀਫ਼ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ ਚ


Surinder Arora Soni / Ludhiana

ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ ਸੀਪੀ ਲੁਧਿਆਣਾ ਸਵਪਨ ਸ਼ਰਮਾ ਮੁਲਜ਼ਮਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ ਤੇ ਚਲਾਈਆਂ ਗੋਲੀਆਂ; ਦੋ ਗੋਲੀਆਂ ਪੁਲਿਸ ਦੀ ਗੱਡੀ ਤੇ ਵੀ ਲੱਗੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਅੱਜ ਇੱਥੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ ਗੈਂਗ ਦੇ ਦੋ ਹਥਿਆਰਬੰਦ ਕਾਰਕੁਨਾਂ ਨੂੰ ਢੇਰ ਕਰਕੇ ਗੋਲੀਬਾਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। 

ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਰੇ ਗਏ ਹਮਲਾਵਰਾਂ ਦੀ ਪਛਾਣ ਕਰਨਜੋਤ ਸਿੰਘ ਉਰਫ਼ ਨੋਨਾ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਦੇ ਵਸਨੀਕ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ ਤਕਰੀਬਨ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਇਸ ਸਾਜਿਸ਼ ਸਬੰਧੀ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ ਤੇ ਪੁਲਿਸ ਟੀਮਾਂ ਨੇ ਆਤਮ ਪਾਰਕ ਨੇੜੇ ਅੰਡਰ ਬ੍ਰਿਜ ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਬਿਨਾਂ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਰੁਕਣ ਦਾ ਇਸ਼ਾਰਾ ਕਰਨ ਤੇ ਹਥਿਆਰਬੰਦ ਹਮਲਾਵਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਮੁਲਾਜ਼ਮਾਂ ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਕਮਿਸ਼ਨਰ ਨੇ ਦੱਸਿਆ, ਹਮਲਾਵਰਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ ਤੇ ਲਗਾਤਾਰ ਕਈ ਫਾਇਰ ਕੀਤੇ ਅਤੇ ਦੋ ਗੋਲੀਆਂ ਸਰਕਾਰੀ ਪੁਲਿਸ ਵਾਹਨ ਤੇ ਵੀ ਲੱਗੀਆਂ, ਜਿਸ ਤੇ ਆਤਮ-ਰੱਖਿਆ ਲਈ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਹਥਿਆਰਬੰਦ ਹਮਲਾਵਰਾਂ ਨੂੰ ਮੌਕੇ ਤੇ ਹੀ ਢੇਰ ਕਰ ਦਿੱਤਾ। ਸੀਪੀ ਸਵਪਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਰੇ ਗਏ ਹਮਲਾਵਰ ਗੈਂਗਸਟਰ ਡੋਨੀ ਬੱਲ ਅਤੇ ਸ਼ਗਨਪ੍ਰੀਤ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਐਤਵਾਰ ਨੂੰ ਲੁਧਿਆਣਾ ਦੇ ਦੁੱਗਰੀ ਰੋਡ ਸਥਿਤ ਮੈਰੀਲੈਂਡ ਪੈਲੇਸ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਗੋਲੀਬਾਰੀ (ਮਾਸ ਸ਼ੂਟਿੰਗ) ਦਾ ਕੰਮ ਸੌਂਪਿਆ ਗਿਆ ਸੀ। 

ਮ੍ਰਿਤਕਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਰਨਜੋਤ ਸਿੰਘ ਉਰਫ਼ ਨੋਨਾ ਦਾ ਪੁਰਾਣਾ ਅਪਰਾਧਕ ਰਿਕਾਰਡ ਸੀ, ਜਿਸ ਖ਼ਿਲਾਫ਼ ਅਸਲਾ ਐਕਟ, ਡਕੈਤੀ ਅਤੇ ਐਨਡੀਪੀਐਸ ਐਕਟ ਤਹਿਤ ਦੋ ਪੁਰਾਣੇ ਅਪਰਾਧਿਕ ਮਾਮਲੇ ਵੀ ਦਰਜ ਸਨ। ਇਸ ਦੇ ਨਾਲ ਹੀ ਦੂਜੇ ਮ੍ਰਿਤਕ ਸੰਦੀਪ ਸਿੰਘ ਖ਼ਿਲਾਫ਼ ਵੀ ਇੱਕ ਅਪਰਾਧਿਕ ਮਾਮਲਾ ਦਰਜ ਸੀ। ਉਨ੍ਹਾਂ ਦੱਸਿਆ ਕਿ ਮਾਰੇ ਗਏ ਹਮਲਾਵਰਾਂ ਦੇ ਹੋਰ ਸਾਥੀਆਂ ਦੀ ਪਛਾਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਮਾਡਲ ਟਾਊਨ, ਲੁਧਿਆਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 221, 132, 62 ਅਤੇ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

ludhianaencounter punjabpolice antigangstertaskforce donibalgang ludhiananews


Sports/Health/Entertainmant

Advertise Here

Reach thousands of visitors daily. High-visibility premium placement.

Get Started
Latest