ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਅਮਰੀਕਾ ਚ ਕੁੱਟਮਾਰ ਤੋਂ ਬਾਅਦ ਜ਼ਖਮੀ ਹੋਏ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ; ਇਹ ਘਟਨਾ ਸ਼ੋਟੋ ਰੈਸਟੋਰੈਂਟ ਦੇ ਬਾਹਰ ਵਾਪਰੀ

ਅਮਰੀਕਾ ਚ ਕੁੱਟਮਾਰ ਤੋਂ ਬਾਅਦ ਜ਼ਖਮੀ ਹੋਏ ਭਾਰਤੀ ਮੂਲ ਦੇ ਵਿਅਕਤੀ ਦੀ ਮ


Punjabi Pehchan /

ਵਿਦੇਸ਼ ਡੈਸਕ। ਅਮਰੀਕਾ ਚ ਭਾਰਤੀ ਲੋਕਾਂ ਤੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹਾਲ ਹੀ ਵਿੱਚ ਭਾਰਤ ਦੇ ਕਈ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਹੁਣ ਖ਼ਬਰ ਹੈ ਕਿ ਵਾਸ਼ਿੰਗਟਨ ਵਿੱਚ ਇੱਕ ਰੈਸਟੋਰੈਂਟ ਦੇ ਬਾਹਰ ਇੱਕ ਹੋਰ ਭਾਰਤੀ ਉੱਤੇ ਹਮਲਾ ਕੀਤਾ ਗਿਆ ਹੈ। ਖਬਰਾਂ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਉਸ ਦੀ ਹੱਤਿਆ ਕਰ ਦਿੱਤੀ ਗਈ। ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਵਾਸ਼ਿੰਗਟਨ ਵਿੱਚ ਇਹ ਘਟਨਾ ਕਿੱਥੇ ਵਾਪਰੀ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਮੁਤਾਬਕ ਇਹ ਘਟਨਾ 15ਵੀਂ ਸਟਰੀਟ ਨਾਰਥਵੈਸਟ ਦੇ 1100 ਬਲਾਕ ਚ 2 ਫਰਵਰੀ ਨੂੰ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਦੇ ਹੀ ਅਧਿਕਾਰੀ ਮੌਕੇ ਤੇ ਪਹੁੰਚੇ ਤਾਂ ਉਨ੍ਹਾਂ ਨੇ ਵਿਵੇਕ ਤਨੇਜਾ (41 ਸਾਲ) ਨੂੰ ਫੁੱਟਪਾਥ ਤੇ ਪਿਆ ਦੇਖਿਆ। ਉਸ ਨੂੰ ਘਾਤਕ ਸੱਟਾਂ ਲੱਗੀਆਂ ਸਨ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਤਕਰਾਰ ਤੋਂ ਬਾਅਦ ਤਨੇਜਾ ਤੇ ਹਮਲਾ ਕਰ ਦਿੱਤਾ ਵਾਸ਼ਿੰਗਟਨ ਡੀਸੀ ਦੇ ਇੱਕ ਟੈਲੀਵਿਜ਼ਨ ਸਟੇਸ਼ਨ WUSA ਨੇ ਕਿਹਾ, "ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਤਨੇਜਾ ਅਤੇ ਇੱਕ ਵਿਅਕਤੀ ਵਿੱਚ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀ ਨੇ ਤਨੇਜਾ ਨੂੰ ਜ਼ਮੀਨ ਤੇ ਸੁੱਟ ਦਿੱਤਾ ਅਤੇ ਉਸਦਾ ਸਿਰ ਫੁੱਟਪਾਥ ਨਾਲ ਟਕਰਾ ਗਿਆ। ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਪੁਲਿਸ ਹੁਣ ਤਨੇਜਾ ਦੀ ਮੌਤ ਨੂੰ ਕਤਲ ਮੰਨ ਰਹੀ ਹੈ।"

Live punjabi tv


Sports/Health/Entertainmant

Advertise Here

Reach thousands of visitors daily. High-visibility premium placement.

Get Started
Latest