ਮੰਡੀ ਦੇ ਹਾਲਾਤ ਦੇਖ ਕੇ ਆ ਜਾਵੇਗਾ ਰੋਣਾ! ਹੋਟਲ ਵਿੱਚ ਮਹਿਲਾ ਦਾ ਕਤਲ, ਬੁਆਏਫ੍ਰੈਂਡ ਨੇ ਪੇਟ ਵਿੱਚ ਚਾਕੂ ਮਾਰ ਕੇ ਭੱਜਾ ਐਨ.ਜੀ.ਟੀ. ਦੀ ਟੀਮ ਨੇ ਹੰਬੜਾ ਵਿੱਚ ਪੰਜ ਪੇਪਰ ਮਿੱਲਾਂ ਤੇ ਦਿੱਤੀ ਦਬਿਸ਼ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 110 ਗ੍ਰਾਮ ਹੈਰੋਇਨ, 61 ਗ੍ਰਾਮ ਆਈਸ, ₹5,000 ਡਰੱਗ ਮਨੀ ਅਤੇ ਕਾਰ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ ਮੋਗਾਂਬੋ ਮੋਦੀ ਲੋਕਤੰਤਰ ਨੂੰ ਨਸ਼ਟ ਕਰ ਰਿਹਾ ਹੈ ਪੰਜਾਬ ਕਾਂਗਰਸ ਵਿੱਚ ਸੀ.ਐੱਮ. ਪਦ ਨੂੰ ਲੈ ਕੇ ਹਲਚਲ, ਪਰਗਟ ਸਿੰਘ ਬੋਲੇ- ਮੈਂ ਵੀ ਦੌੜ ਵਿੱਚ ਸ਼ਾਮਲ ਚੰਡੀਗੜ੍ਹ ਵਿੱਚ ਆਪ ਦਾ ਜ਼ੋਰਦਾਰ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਅਤੇ ਹਰਪਾਲ ਚੀਮਾ ਸਮੇਤ ਕਈ ਨੇਤਾ ਹਿਰਾਸਤ ਵਿੱਚ ਜਲੰਧਰ ਨਾਰਥ ਹਲਕੇ ਵਿੱਚ ਕਾਂਗਰਸ ਨੂੰ ਝਟਕਾ, ਰਾਜ ਅਤੇ ਦੇਵਨ ਖੋਸਲਾ ਆਪ ਵਿੱਚ ਸ਼ਾਮਲ ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰ


Punjabi Pechan / Chandigarh

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ

ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਬਦਲੇ ਪਹਿਲਾਂ ਹੀ 40,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਇਸ ਸਬੰਧ ਵਿੱਚ, ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਖਤਮ ਕਰਨ ਲਈ ਉਸ ਤੋਂ ਹੋਰ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The vigilance bureau arrested an asi red handed while accepting a bribe of 80 000


Sports/Health/Entertainmant

Advertise Here

Reach thousands of visitors daily. High-visibility premium placement.

Get Started
Latest