ਟੋਰਾਂਟੋ ਵਿੱਚ ਨੌਜਵਾਨਾਂ ਲਈ 15 ਹਜ਼ਾਰ ਨੌਕਰੀਆਂ ਦਾ ਵਾਅਦਾ ਐਲਨ ਮਸਕ ਨੇ ਪੇਸ਼ ਕੀਤੀ ਟੈਸਲਾ ਦੀ ‘ਉੱਡਣ ਵਾਲੀ ਕਾਰ’ ਮਾਲਕਾਂ ਵੱਲੋਂ ਕਿਰਾਏਦਾਰ ਨੂੰ ਧਮਕੀ ਦੇਣੀ ਪਈ ਮਹਿੰਗੀ, ਕੈਨੇਡਾ ਵਿੱਚ ਵੱਧ ਤਨਖ਼ਾਹ ਵਾਲੀਆਂ ਨੌਕਰੀਆਂ ਕਰਨ ਵਾਲੇ ਪ੍ਰਵਾਸੀਆਂ ਨੂੰ ਮਿਲਣਗੇ ਵਾਧੂ ਅੰਕ ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ ਤੇ ਡਿਰੇਲ ਹੋਈ ਟਰੇਨ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂ


Punjabi Pechan / Amritsar

ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।nbsp;

ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ ਦੀ ਅਸਾਲਟ ਰਾਈਫਲ, ਦੋ ਹੈਂਡ ਗ੍ਰਨੇਡ ਅਤੇ 13 ਵਿਦੇਸ਼ੀ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਦੋਵੇਂ ਵਾਸੀ ਪਿੰਡ ਬੱਲਰਵਾਲ, ਹਲਕਾ ਅਜਨਾਲਾ ਅੰਮ੍ਰਿਤਸਰ; ਵੀਨੂ ਵਾਸੀ ਸਾਗਰਪੁਰ, ਬਟਾਲਾ; ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਅਤੇ ਗੌਰਵ ਮਸੀਹ ਵਾਸੀ ਪਿੰਡ ਗੌਂਸਪੁਰਾ, ਬਟਾਲਾ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ 9ਐਮਐਮ ਗਲੌਕ ਅਤੇ ਨੌਂ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 25 ਜ਼ਿੰਦਾ ਕਾਰਤੂਸ ਵੀ ਬਾਰਮਦ ਹੋਏ ਹਨ।nbsp;

ਹਥਿਆਰਾਂ ਅਤੇ ਵਿਸਫੋਟਕਾਂ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ—ਹੌਂਡਾ ਲਿਵੋ ਅਤੇ ਹੀਰੋ ਸਪਲੈਂਡਰ ਜਿਨ੍ਹਾਂ ਦੀ ਵਰਤੋਂ ਇਨ੍ਹਾਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।

Counter intelligence amritsar arrested five individuals including a father and son


Sports/Health/Entertainmant

Advertise Here

Reach thousands of visitors daily. High-visibility premium placement.

Get Started
Latest