ਮੁੰਬਈ ’ਚ ਟਾਈਗਰ ਸ਼ਰਾਫ਼ ਦੇ ਟਿਕਾਣੇ ਨੇੜੇ ਫਾਇਰਿੰਗ!
October 19, 2026 / crime
Punjabi Pechan /
Mumbai
ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂ ਚਰਚਾ ’ਚ
ਪੁਲਿਸ ਵੱਲੋਂ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ
ਬਾਲੀਵੁੱਡ ਸੁਪਰਸਟਾਰ ਟਾਈਗਰ ਸ਼ਰਾਫ 'ਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ਵਿੱਚ ਹਥਿਆਰਬੰਦ ਵਿਅਕਤੀਆਂ ਵੱਲੋਂ ਟਾਈਗਰ ਸ਼ਰਾਫ ਦੀ ਗੱਡੀ 'ਤੇ ਗੋਲੀਆਂ ਚਲਾਈਆਂ ਗਈਆਂ, ਪਰ ਉਹ ਵਾਲ-ਵਾਲ ਬਚ ਗਏ ਅਤੇ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਖਬਰਾਂ ਮੁਤਾਬਕ, ਇਸ ਘਟਨਾ ਵਿੱਚ ਉਨ੍ਹਾਂ ਦਾ ਡਰਾਈਵਰ ਅਤੇ ਇੱਕ ਆਟੋ-ਰਿਕਸ਼ਾ ਚਾਲਕ ਜ਼ਖਮੀ ਹੋ ਗਏ ਹਨ। ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੀ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ, ਪਰ ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਦਾਅਵੇ ਦੀ ਪੁਸ਼ਟੀ ਕਰਨ ਵਿੱਚ ਜੁਟੀ ਹੋਈ ਹੈ।
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ਼ ਨਾਲ ਜੁੜੀ ਫਾਇਰਿੰਗ ਦੀ ਘਟਨਾ ਨੇ ਮੁੰਬਈ ਚ ਹਲਚਲ ਮਚਾ ਦਿੱਤੀ ਹੈ। ਰਿਪੋਰਟਾਂ ਮੁਤਾਬਕ, ਟਾਈਗਰ ਸ਼ਰਾਫ਼ ਸੁਰੱਖਿਅਤ ਹਨ, ਜਦਕਿ ਡਰਾਈਵਰ ਸਮੇਤ ਦੋ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਇਸ ਮਾਮਲੇ ਚ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ ਸਾਹਮਣੇ ਆਇਆ ਹੈ, ਪਰ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ। ਜਾਂਚ ਦੌਰਾਨ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਡੀਕ ਹੈ।
Firing near tiger shroff s residence in mumbai