ਡਰੱਗ ਮਾਮਲਾ: ਐਸਆਈਟੀ ਨੇ ਬਿਕਰਮ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਕੀਤਾ ਤਲਬ
Punjabi Pehchan /
ਸਟੇਟ ਡੈਸਕ: ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਨ੍ਹਾਂ ਨਾਲ ਸਵਾਲ-ਜਵਾਬ ਦਿੱਤੇ ਗਏ ਸਨ।
Live punjabi tv