ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

SAD NEWS: ਕੈਨੇਡਾ ਵਿਚ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਰ ਕੇ ਮੌਤ

SAD NEWS: ਕੈਨੇਡਾ ਵਿਚ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਰ ਕੇ


Punjabi Pehchan /

ਵਿਦੇਸ਼ ਡੈਸਕ: ਕੈਨੇਡਾ ਵਿਚ ਇਕ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਰ ਕੇ ਮੌਤ ਹੋ ਗਈ। ਵਿਦਿਆਰਥੀ ਦਾ ਨਾਮ ਸ਼ੇਖ ਮੁਜ਼ੱਮਿਲ ਅਹਿਮਦ ਦੱਸਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਵਿਦਿਆਰਥੀ ਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਉਸ ਦੇ ਪਿੰਡ ਜਲਦ ਤੋਂ ਜਲਦ ਲਿਆਉਣ ਦੀ ਬੇਨਤੀ ਕੀਤੀ ਹੈ। ਅਹਿਮਦ (25) ਹੈਦਰਾਬਾਦ ਦਾ ਰਹਿਣ ਵਾਲਾ ਸੀ ਅਤੇ ਓਨਟਾਰੀਓ ਦੇ ਕਿਚਨਰ ਸਿਟੀ ਦੇ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ। ਤੇਲੰਗਾਨਾ ਆਧਾਰਿਤ ਸਿਆਸੀ ਪਾਰਟੀ ਮਜਲਿਸ ਬਚਾਓ ਤਹਿਰੀਕ (ਐੱਮ.ਬੀ.ਟੀ.) ਦੇ ਆਗੂ ਅਮਜਦ ਉੱਲਾ ਖ਼ਾਨ ਨੇ ਸੋਸ਼ਲ ਮੀਡੀਆ ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਐੱਮ.ਬੀ.ਟੀ. ਆਗੂ ਨੇ ਕਿਹਾ ਕਿ ਅਹਿਮਦ ਪਿਛਲੇ ਹਫ਼ਤੇ ਤੋਂ ਬੁਖ਼ਾਰ ਨਾਲ ਪੀੜਤ ਸੀ, ਪਰ ਉਸ ਦੇ ਪਰਿਵਾਰ ਨੂੰ ਅਹਿਮਦ ਦੇ ਦੋਸਤ ਦਾ ਫ਼ੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਵੱਲੋਂ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਮਦਦ ਲਈ ਬੇਨਤੀ ਕਰਨ ਵਾਲਾ ਪੱਤਰ ਵੀ ਸੋਸ਼ਲ ਮੀਡੀਆ ਤੇ ਪੋਸਟ ਕੀਤਾ।

Live punjabi tv


Sports/Health/Entertainmant

Advertise Here

Reach thousands of visitors daily. High-visibility premium placement.

Get Started
Latest