ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ    ਵੱਡੀ ਖ਼ਬਰ! ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ    ਵੱਡੀ ਖ਼ਬਰ! ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ    ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ    ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ    ਟਰੰਪ ਦੀ ਇਰਾਨ ਨੂੰ ਅੰਤਿਮ ਚਿਤਾਵਨੀ! ਯੂਰੇਨੀਅਮ ਲੈਣ ਦੀ ਜ਼ਿੱਦ ’ਤੇ ਅੜਿਆ ਅਮਰੀਕਾ    ਕੈਨੇਡਾ ਦੇ ਨਵੇਂ ਕਾਨੂੰਨ ਨਾਲ ਹਜ਼ਾਰਾਂ ਪੰਜਾਬੀ ਵਿਦਿਆਰਥੀ ਮੁਸ਼ਕਲ ’ਚ    ਕੈਨੇਡਾ ਦੇ ਨਵੇਂ ਕਾਨੂੰਨ ਨਾਲ ਹਜ਼ਾਰਾਂ ਪੰਜਾਬੀ ਵਿਦਿਆਰਥੀ ਮੁਸ਼ਕਲ ’ਚ    ਕਾਂਗਰਸ ਦੀ ਦਿੱਲੀ ‘ਚ ਵੱਡੀ ਮੀਟਿੰਗ,ਜਿੱਤਣ ਵਾਲਿਆਂ ਨੂੰ ਹੀ ਮਿਲੇਗੀ ਟਿਕਟ    ਕਾਂਗਰਸ ਦੀ ਦਿੱਲੀ ‘ਚ ਵੱਡੀ ਮੀਟਿੰਗ,ਜਿੱਤਣ ਵਾਲਿਆਂ ਨੂੰ ਹੀ ਮਿਲੇਗੀ ਟਿਕਟ   
ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
February 26, 2024
Punjab-NEWS-Latest-News-Live-Pun

Punjabi Pehchan /

ਸਟੇਟ ਡੈਸਕ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Punjab NEWS Latest News Live Punjabi Tv Crime News


Recommended Posts