ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫ਼ਾ, ਮੋਦੀ ਕੈਬਨਿਟ ‘ਚ ਪੰਜਾਬ ਤੋਂ ਸਨ ਇਕਲੌਤੇ ਮੰਤਰੀ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ   
Moga Murder: 15 ਸਾਲ ਤੋਂ ਪਤੀ ਤੋਂ ਵੱਖ ਹੋ ਕੇ live-in relationship 'ਚ ਰਹਿ ਰਹੀ 50 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ
September 26, 2024
Moga-murder-brutally-murdered-a-

Punjabi Pehchan / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਮੋਗਾ ਦੇ ਅਜੀਤਵਾਲ 'ਚ ਨਾਜਾਇਜ਼ ਸਬੰਧਾਂ ਕਾਰਨ ਮੰਗਲਵਾਰ ਰਾਤ ਇਕ ਵਿਅਕਤੀ ਨੇ 50 ਸਾਲਾ ਔਰਤ ਦਾ ਸਿਰ 'ਤੇ ਵਾਰ ਕਰਕੇ ਕਤਲ ਕਰ ਦਿੱਤਾ। ਉਕਤ ਔਰਤ ਕਰੀਬ 15 ਸਾਲਾਂ ਤੋਂ ਆਪਣੇ ਪਤੀ ਤੋਂ ਵੱਖ ਹੋ ਕੇ ਪਿੰਡ ਰੋਡੇ 'ਚ ਆਪਣੇ ਪ੍ਰੇਮੀ ਮਨੀ ਨਾਲ ਰਹਿ ਰਹੀ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਪੁਲਸ ਨੇ ਔਰਤ ਦੇ ਲੜਕੇ ਦੀ ਸ਼ਿਕਾਇਤ 'ਤੇ ਦੋਸ਼ੀ ਮਨੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਜਾਣਕਾਰੀ ਅਨੁਸਾਰ ਉਕਤ ਔਰਤ ਦੇ ਤਿੰਨ ਪੁੱਤਰ ਵੀ ਹਨ। ਉਸਦਾ ਪਤੀ ਸ਼ਰਾਬ ਦੇ ਨਸ਼ੇ 'ਚ ਉਸ ਦੀ ਕੁੱਟਮਾਰ ਕਰਦਾ ਸੀ। ਇਸ ਦੌਰਾਨ ਉਸ ਦੇ ਮਨੀ ਨਾਲ ਨਾਜਾਇਜ਼ ਸਬੰਧ ਬਣ ਗਏ। ਉਹ ਕਰੀਬ 15 ਸਾਲ ਪਹਿਲਾਂ ਆਪਣੇ ਪਤੀ ਨੂੰ ਛੱਡ ਕੇ ਮਨੀ ਨਾਲ ਰਹਿਣ ਲੱਗ ਪਈ ਸੀ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਮਨੀ ਅਤੇ ਔਰਤ ਵਿਚਾਲੇ ਕਾਫੀ ਲੜਾਈ ਹੋਈ ਸੀ। ਮਨੀ ਸਵੇਰੇ ਘਰੋਂ ਭੱਜ ਗਿਆ। ਲੋਕਾਂ ਨੂੰ ਸਵੇਰੇ ਘਰ 'ਚ ਔਰਤ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ।


ਬੇਟੇ ਨੇ ਲਾਏ ਦੋਸ਼ 


ਔਰਤ ਦੇ ਲੜਕੇ ਨੇ ਦੱਸਿਆ ਕਿ ਉਸ ਦੀ ਮਾਤਾ ਮਨੀ ਨਾਲ ਅਜੀਤਵਾਲ ਵਿਖੇ ਰਹਿ ਰਹੀ ਸੀ। ਉਸ ਨੂੰ ਪੁਲਸ ਦਾ ਫੋਨ ਆਇਆ ਕਿ ਉਸ ਦੀ ਮਾਂ ਦੀ ਲਾਸ਼ ਮਿਲੀ ਹੈ। ਉਸ ਦੇ ਸਿਰ 'ਤੇ ਸੱਟ ਦੇ ਨਿਸ਼ਾਨ ਹਨ। ਬੇਟੇ ਨੇ ਦੋਸ਼ ਲਾਇਆ ਕਿ ਮਨੀ ਨੇ ਉਸ ਦੀ ਮਾਂ ਦਾ ਕਤਲ ਕੀਤਾ ਹੈ।


ਮੁਲਜ਼ਮ ਖਿਲਾਫ ਮਾਮਲਾ ਦਰਜ


ਜਾਂਚ ਅਧਿਕਾਰੀ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਮਨੀ ਅਤੇ ਔਰਤ ਅਜੀਤਵਾਲ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸੀ। ਮੁਲਜ਼ਮ ਮਨੀ ਘਰੋਂ ਫਰਾਰ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਮਨੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Powered by Froala Editor

Moga murder brutally murdered a 50 year old woman living in a live in relationship after being separated from her husband for 15 years


Recommended Posts