ਬਠਿੰਡਾ , 30 ਜੂਨ 2025 :
ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫ਼ਾ, ਮੋਦੀ ਕੈਬਨਿਟ ‘ਚ ਪੰਜਾਬ ਤੋਂ ਸਨ ਇਕਲੌਤੇ ਮੰਤਰੀ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ   
ਜਿਗਰੀ ਯਾਰਾਂ ਨੇ ਹੀ ਇੱਕ ਨੌਜਵਾਨ ਦਾ ਕੀਤਾ ਕ/ਤ/ਲ
June 30, 2025
Close-Friends-Have-Killed-A-Youn

Punjabi Pehchan /

ਬਠਿੰਡਾ , 30 ਜੂਨ 2025 : ਕੋਈ ਸਮਾਂ ਸੀ ਯਾਰ ਬੇਲੀ ਇੱਕ ਦੂਜੇ ਲਈ ਜਾਣ ਦੇਣ ਤੱਕ ਜਾਂਦੇ ਸਨ ਪਰ ਅੱਜ ਹਾਲਾਤ ਇਹ ਹੋ ਗਏ ਹਨ ਕਿ ਜਿਗਰੀ ਯਾਰਾਂ ਵੱਲੋਂ ਜਿਗਰੀ ਯਾਰ ਨੂੰ ਹੀ ਨਸ਼ੇ ਦੇ ਹਾਲਾਤ ਵਿੱਚ ਬੁਰੀ ਤਰ੍ਹਾਂ ਵੱਢ ਦਿੱਤਾ ਗਿਆ। ਬਠਿੰਡਾ ਦੇ ਪੋਸ਼ ਇਲਾਕੇ ਮਾਡਲ ਟਾਊਨ ਫੇਜ਼-3 ਵਿਖੇ ਬੀਤੀ ਦੇਰ ਰਾਤ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

 ਮ੍ਰਿਤਕ ਅਮਰੋਜ਼ ਸਿੰਘ ਵਾਸੀ ਲਾਲ ਬਾਈ ਦੇ ਚਾਚਾ ਜਸਕਰਨ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਬਠਿੰਡਾ ਵਿਖੇ ਘੁੰਮਣ ਆਇਆ ਸੀ ਅਤੇ ਇਸ ਦੌਰਾਨ ਉਹ ਆਪਣੇ ਦੋਸਤਾਂ ਕੋਲ ਚਲਾ ਗਿਆ, ਜਿੱਥੇ ਕਿਸੇ ਗੱਲੋਂ ਕਹਾ ਸੁਣੀ ਹੋਣ ਤੋਂ ਬਾਅਦ ਅਮਰੋਜ਼ ਦਾ ਕਤਲ ਉਸ ਦੇ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਗਿਆ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹੋਏ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ ਦੂਸਰੇ ਪਾਸੇ ਲਾਲ ਬਾਈ ਦੇ ਸਰਪੰਚ ਪਿਆਰਾ ਸਿੰਘ ਦਾ ਕਹਿਣਾ ਹੈ ਕਿ ਇਹ ਬਹੁਤ ਮੰਗਭਾਗੀ ਘਟਨਾ ਵਾਪਰੀ ਹੈ। ਇੱਕ ਨੌਜਵਾਨ ਦਾ ਕਤਲ ਛੋਟੀ ਜਿਹੀ ਤਕਰਾਰ ਪਿੱਛੇ ਕਰ ਦਿੱਤਾ ਗਿਆ। ਉਹਨਾਂ ਕਿਹਾ ਫ਼ਿਲਹਾਲ ਪੁਲਿਸ ਵੱਲੋਂ ਅਮਰੋਜ਼ ਦੇ ਦੋਸਤਾਂ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਡੀਐੱਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਫੇਜ਼-3 ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਏਮਜ਼ ਵਿੱਚ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।

ਉਹਨਾਂ ਦੱਸਿਆ ਕਿ ਇਹ ਨੌਜਵਾਨ ਆਪਸ ਵਿੱਚ ਦੋਸਤ ਸਨ ਅਤੇ ਇਹਨਾਂ ਵੱਲੋਂ ਮਨਾਲੀ ਘੁੰਮਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਗੱਡੀ ਖ਼ਰਾਬ ਹੋਣ ਕਾਰਨ ਇਹਨਾਂ ਵੱਲੋਂ ਬਠਿੰਡਾ ਵਿੱਚ ਹੀ ਰਹਿ ਕੇ ਪਾਰਟੀ ਕੀਤੀ ਜਾ ਰਹੀ ਸੀ। ਸ਼ਰਾਬ ਪੀਣ ਉਪਰੰਤ ਕਿਸੇ ਗੱਲ ਤੋਂ ਤਕਰਾਰ ਹੋਣ ਤੋਂ ਬਾਅਦ ਕਰੀਬ ਅੱਧੀ ਦਰਜਨ ਦੋ ਨੌਜਵਾਨਾਂ ਵੱਲੋਂ ਅਮਰੋਜ਼ ਸਿੰਘ ਉੱਤੇ ਤੇਜ਼ਧਾਰ ਹਥਿਆਰਾਂ ਹਮਲਾ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Read More :  ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਲੱਗਾ ਵੱਡਾ ਝਟਕਾ, ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਦੇਹਾਂਤ


Powered by Froala Editor

Close Friends Have Killed A Young Man


Recommended Posts