PM ਮੋਦੀ ਨੇ LNJP ਹਸਪਤਾਲ 'ਚ ਜ਼ਖਮੀਆਂ ਦਾ ਜਾਣਿਆ ਹਾਲ, ਦਿੱਲੀ ਧਮਾਕੇ 'ਤੇ ਕਿਹਾ - 'ਦੋਸ਼ੀਆਂ ਨੂੰ.....'
Punjabi Pehchan / New Delhi
ਦੌਰੇ ਦੌਰਾਨ ਹਸਪਤਾਲ ਪ੍ਰਸ਼ਾਸਨ ਅਤੇ ਡਾਕਟਰਾਂ ਨੇ PM ਮੋਦੀ ਨੂੰ ਜ਼ਖਮੀਆਂ ਦੀ ਸਿਹਤ ਸਥਿਤੀ ਅਤੇ ਉਨ੍ਹਾਂ ਨੂੰ ਦਿੱਤੇ ਜਾ ਰਹੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।
LNJP ਹਸਪਤਾਲ ਤੋਂ ਵਾਪਸ ਆ ਕੇ ਪ੍ਰਧਾਨ ਮੰਤਰੀ ਮੋਦੀ ਨੇ ‘X’ (ਪਹਿਲਾਂ ਟਵਿੱਟਰ) 'ਤੇ ਲਿਖਿਆ —
“ਦਿੱਲੀ ਧਮਾਕੇ 'ਚ ਜ਼ਖਮੀ ਹੋਏ ਸਾਰਿਆਂ ਨੂੰ ਮਿਲਿਆ। ਮੈਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਪ੍ਰਾਰਥਨਾ ਕਰਦਾ ਹਾਂ। ਇਸ ਹਮਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”
ਯਾਦ ਰਹੇ ਕਿ ਮੰਗਲਵਾਰ ਨੂੰ ਭੂਟਾਨ ਵਿੱਚ ਇੱਕ ਸਮਾਰੋਹ ਦੌਰਾਨ PM ਮੋਦੀ ਨੇ ਕਿਹਾ ਸੀ —
“ਦਿੱਲੀ ਦੀ ਇਹ ਭਿਆਨਕ ਘਟਨਾ ਸਾਰੇ ਦੇਸ਼ ਲਈ ਪੀੜਾਦਾਇਕ ਹੈ। ਮੈਂ ਕੱਲ੍ਹ ਰਾਤ ਭਰ ਜਾਂਚ ਏਜੰਸੀਆਂ ਨਾਲ ਸੰਪਰਕ ਵਿੱਚ ਰਿਹਾ। ਦੋਸ਼ੀ ਕਿਸੇ ਵੀ ਹਾਲਤ ਵਿੱਚ ਬਚ ਨਹੀਂ ਸਕਣਗੇ।”
ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ 10 ਨਵੰਬਰ ਦੀ ਸ਼ਾਮ ਇੱਕ Hyundai i20 ਕਾਰ ਵਿੱਚ ਭਿਆਨਕ ਧਮਾਕਾ ਹੋਇਆ ਸੀ, ਜਿਸ ਵਿੱਚ 8 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ ਹੋਏ ਸਨ। ਇਸ ਮਾਮਲੇ ਦੀ ਜਾਂਚ ਹੁਣ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪੀ ਗਈ ਹੈ। ਸੂਤਰਾਂ ਅਨੁਸਾਰ, ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਇਹ ਹਮਲਾ ਇੱਕ ਅੱਤਵਾਦੀ ਮਾਡਿਊਲ ਵੱਲੋਂ ਕੀਤਾ ਗਿਆ ਸੀ, ਜਿਸਦਾ ਹਾਲ ਹੀ ਵਿੱਚ ਪਰਦਾਫਾਸ਼ ਕੀਤਾ ਗਿਆ ਸੀ।
Pm modi inquires about the condition of the injured at lnjp hospital says on delhi blast the culprits