ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

Study in Australia: ਹੁਣ ਵਿਦੇਸ਼ 'ਚ ਪੜ੍ਹਾਈ ਕਰਨਾ ਹੋਇਆ ਔਖਾ, ਆਸਟ੍ਰੇਲੀਆ ਸਰਕਾਰ ਨੇ Visa ਫੀਸ ਕੀਤੀ ਦੁੱਗਣੀ

Study in Australia: ਹੁਣ ਵਿਦੇਸ਼ 'ਚ ਪੜ੍ਹਾਈ ਕਰਨਾ ਹੋਇਆ ਔਖਾ, ਆਸਟ੍ਰ


Punjabi Pehchan / Education

ਲਾਈਵ ਪੰਜਾਬੀ ਟੀਵੀ ਬਿਊਰੋ : ਆਸਟ੍ਰੇਲੀਆ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਆਪਣੇ ਸੁਪਨਿਆਂ ਨੂੰ ਸਾਕਾਰ ਕਰਨਾ ਥੋੜ੍ਹਾ ਔਖਾ ਹੋ ਗਿਆ ਹੈ। ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਅਨ ਡਾਲਰ ਤੋਂ ਵਧਾ ਕੇ 1600 ਆਸਟ੍ਰੇਲੀਅਨ ਡਾਲਰ ਕਰ ਦਿੱਤੀ ਹੈ। ਇਹ ਜਾਣਕਾਰੀ ਕੇਂਦਰ ਨੇ ਵੀਰਵਾਰ ਨੂੰ ਸੰਸਦ ਨੂੰ ਦਿੱਤੀ।

ਵਿਦੇਸ਼ ਰਾਜ ਮੰਤਰੀ ਨੇ ਦਿੱਤੀ ਜਾਣਕਾਰੀ

ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਸ ਨੂੰ ਪੁੱਛਿਆ ਗਿਆ ਕਿ ਕੀ ਇਹ ਸੱਚ ਹੈ ਕਿ ਆਸਟ੍ਰੇਲੀਆ ਨੇ ਹਾਲ ਹੀ ਵਿੱਚ ਵਿਦਿਆਰਥੀ ਵੀਜ਼ਾ ਫੀਸਾਂ ਨੂੰ ਪਿਛਲੀ ਰਕਮ ਤੋਂ ਦੁੱਗਣਾ ਕਰ ਦਿੱਤਾ ਹੈ। ਮੰਤਰੀ ਨੂੰ ਇਹ ਵੀ ਪੁੱਛਿਆ ਗਿਆ ਕਿ ਜੇਕਰ ਅਜਿਹਾ ਹੈ ਤਾਂ ਕੀ ਭਾਰਤ ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸਾਂ ਘਟਾਉਣ ਲਈ ਆਸਟ੍ਰੇਲੀਆ ਕੋਲ ਪਹੁੰਚ ਕੀਤੀ ਹੈ?

ਆਸਟ੍ਰੇਲੀਅਨ ਸਰਕਾਰ ਅੱਗੇ ਉਠਾਏ ਗਏ ਮੁੱਦੇ

"ਆਸਟਰੇਲੀਅਨ ਸਰਕਾਰ ਨੇ 1 ਜੁਲਾਈ, 2024 ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ 710 ਤੋਂ ਵਧਾ ਕੇ  1,600 ਕਰ ਦਿੱਤੀ ਹੈ। ਇਹ ਮਾਮਲਾ, ਵਿਦਿਆਰਥੀਆਂ ਨਾਲ ਸਬੰਧਤ ਹੋਰ ਮੁੱਦਿਆਂ ਦੇ ਨਾਲ, ਆਸਟ੍ਰੇਲੀਆਈ ਸਰਕਾਰ ਦੇ ਸਬੰਧਤ ਅਧਿਕਾਰੀਆਂ ਕੋਲ ਉਠਾਇਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਵੀਜ਼ਾ ਫੀਸਾਂ ਵਿੱਚ ਵਾਧੇ ਨਾਲ ਆਸਟ੍ਰੇਲੀਆ ਵਿੱਚ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਚਾਹਵਾਨ ਭਾਰਤ ਦੇ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵਿੱਤੀ ਚੁਣੌਤੀਆਂ ਪੈਦਾ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਵਿਚ ਭਾਰਤ-ਆਸਟ੍ਰੇਲੀਆ ਭਾਈਵਾਲੀ ਦੁਵੱਲੇ ਸਬੰਧਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਵਿਚ ਆਰਥਿਕ, ਵਿੱਦਿਅਕ ਅਤੇ ਲੋਕਾਂ ਨਾਲ ਸਬੰਧ ਸ਼ਾਮਲ ਹਨ। ਮੰਤਰਾਲਾ ਆਸਟ੍ਰੇਲੀਆ ਵਿੱਚ ਪੜ੍ਹ ਰਹੇ ਭਾਰਤ ਦੇ ਵਿਦਿਆਰਥੀਆਂ ਨਾਲ ਸਬੰਧਤ ਮਾਮਲਿਆਂ ਨੂੰ ਆਸਟ੍ਰੇਲੀਆ ਸਰਕਾਰ ਕੋਲ ਉਠਾਉਣਾ ਅਤੇ ਫਾਲੋ-ਅੱਪ ਕਰਨਾ ਜਾਰੀ ਰੱਖਦਾ ਹੈ।
Powered by

Now it has become difficult to study abroad australian government has doubled visa fees


Sports/Health/Entertainmant

Advertise Here

Reach thousands of visitors daily. High-visibility premium placement.

Get Started
Latest