ਮੋਗਾ ,5 ਜੁਲਾਈ 2025 : ">
ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ
July 5, 2025
Punjabi-Actress-Tania-s-Father-A

Punjabi Pehchan /

 ਮੋਗਾ ,5 ਜੁਲਾਈ 2025 : ਮੋਗਾ ਜ਼ਿਲ੍ਹਾ ਦੇ ਕਸਬਾ ਕੋਟ ਇਸੇ ਖਾ ਵਿਖੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਹਰਬੰਸ ਨਰਸਿੰਗ ਹੋਮ ’ਚ ਡਾਕਟਰ ਨੂੰ ਗੋਲੀਆਂ ਮਾਰੀਆਂ ਗਈਆਂ। ਡਾਕਟਰ ਨੂੰ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

ਦੱਸਿਆ ਜਾ ਰਿਹਾ ਹੈ ਕਿ ਦਿਨ ਦਿਹਾੜੇ ਹਰਬੰਸ ਨਰਸਿੰਗ ਹੋਮ ਵਿੱਚ ਦਾਖ਼ਲ ਹੋ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਅੰਨੇ ਵਾਹ ਫਾਇਰਿੰਗ ਕੀਤੀ ਗਈ। ਨਰਸਿੰਗ ਹੋਮ ਵਿੱਚ ਬੈਠੇ ਡਾਕਟਰ ਅਨਿਲਜੀਤ ਕੰਬੋਜ 55 ਸਾਲ ਦੇ ਤਿੰਨ ਗੋਲੀਆਂ ਲੱਗੀਆਂ। ਉਹਨਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਿਕ ਡਾਕਟਰ ਅਨਿਲਜੀਤ ਕੰਬੋਜ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਨਰਸਿੰਗ ਹੋਮ ਨੂੰ ਕਬਜ਼ੇ ਵਿੱਚ ਲੈ ਲਿਆ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। 

ਮੋਗਾ ਮੈਡੀਸਿਟੀ ਦੇ ਡਾਕਟਰ ਅਜਮੇਰ ਕਾਲੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਕੋਲੇ ਕੋਟ ਇਸੇ ਖਾ ਤੋਂ ਡਾਕਟਰ ਅਨਿਲਜੀਤ ਕੰਬੋਜ ਦਾਖ਼ਲ ਹੋਏ, ਜਿਨਾਂ ਦੇ ਮਲਟੀਪਲ ਗੋਲੀਆਂ ਲੱਗੀਆਂ ਹੋਈਆਂ ਸਨ ਅਤੇ ਉਨ੍ਹਾਂ ਦੀ ਨਾਜ਼ੁਕ ਹਾਲਤ ਬਣੀ ਹੋਈ ਹੈ। ਉਹਨਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। 

Read More :  ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ

Powered by Froala Editor

Punjabi Actress Tania s Father Attacked With Lethal Assault


Recommended Posts