ਪੰਜਾਬ , 8 ਜੁਲਾਈ 2025 : ਪੰਜ ">
ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
ਦਿਲਜੀਤ ਦੋਸਾਂਝ ਦੇ ਹੱਕ ’ਚ ਬੋਲੇ CM ਮਾਨ
July 8, 2025
CM-Mann-Spoke-In-Favor-Of-Diljit

Punjabi Pehchan /

ਪੰਜਾਬ , 8 ਜੁਲਾਈ 2025 : ਪੰਜਾਬੀ ਅਦਾਕਾਰ ਦਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ 3 ਨੂੰ ਲੈ  ਕੇ ਲੰਮੇ ਸਮੇ ਤੋਂ ਵਿਵਾਦ  ਚੱਲ  ਰਿਹਾ ਹੈ।  ਇੱਥੋਂ  ਤੱਕ ਕੇ ਦਲਜੀਤ ਦੀ ਫ਼ਿਲਮ  ਨੂੰ ਭਾਰਤ ਵਿੱਚ ਚੱਲਣ  ਨਹੀਂ  ਦਿੱਤਾ ਗਿਆ। ਪਰ ਇਸ ਤੇ ਅੱਜ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਖੁੱਲ੍ਹ ਕੇ ਬੋਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿਲਜੀਤ ਦੀ ਫ਼ਿਲਮ ਦੇ ਵਿਰੋਧ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਸਾਂਝਾ ਹੈ ਅਤੇ ਦਿਲਜੀਤ ਵਰਗੇ ਕਲਾਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ, ਨਾ ਕਿ ਵਿਰੋਧ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਪਾਕਿਸਤਾਨੀ ਕਲਾਕਾਰਾਂ ਕਰ ਕੇ ਦਿਲਜੀਤ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਹ ਫ਼ਿਲਮ ਪਹਿਲਗਾਮ ਹਮਲੇ ਤੋਂ ਪਹਿਲਾਂ ਸ਼ੂਟ ਹੋਈ ਸੀ।" ਉਨ੍ਹਾਂ ਕਿਹਾ ਕਿ "ਦਿਲਜੀਤ ਦੋਸਾਂਝ ਨੇ ਹਮੇਸ਼ਾ ਸਾਂਝ ਅਤੇ ਪਿਆਰ ਦੀ ਗੱਲ ਕੀਤੀ ਹੈ।"

ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਕੀਤਾ, "ਸਾਡੇ ਪੰਜਾਬ ਦੇ ਮੁੰਡੇ ਦੀ ਫ਼ਿਲਮ ਦਾ ਤਾਂ ਵਿਰੋਧ ਕਰ ਰਹੇ ਹੋ, ਪਰ ਹੁਣ ਜਦੋਂ ਪਾਕਿਸਤਾਨ ਦੀ ਟੀਮ ਭਾਰਤ ਖੇਡਣ ਆ ਰਹੀ ਹੈ, ਤਾਂ ਕੋਈ ਵਿਰੋਧ ਕਿਉਂ ਨਹੀਂ ਕਰ ਰਿਹਾ?"

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਸਾਂਝਾ ਹੈ, ਇੱਥੇ ਕਲਾਕਾਰਾਂ, ਸੱਭਿਆਚਾਰ ਅਤੇ ਪਿਆਰ ਦੀ ਕਦਰ ਕੀਤੀ ਜਾਂਦੀ ਹੈ। ਦਿਲਜੀਤ ਦੋਸਾਂਝ ਵਰਗੇ ਕਲਾਕਾਰਾਂ ਨੇ ਹਮੇਸ਼ਾ ਪੰਜਾਬੀਅਤ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ ਹੈ, ਇਸ ਲਈ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ।

Read More :  ਮਾਂ ਦੀ ਮਮਤਾ ਦਾ ਪ੍ਰਤੀਕ ਗੁਲਾਬ ਸਿੱਧੂ ਦਾ ਨਵਾਂ ਆ ਰਿਹਾ ਗੀਤ ਜਲਦ ਆਵੇਗਾ ਤੁਹਾਡੇ ਸਾਹਮਣੇ

Powered by Froala Editor

CM Mann Spoke In Favor Of Diljit Dosanjh


Recommended Posts