ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਜਿੰਮੀ ਸ਼ੇਰਗਿੱਲ ਦੀ ਫਿਲਮ 'ਮਾਂ ਜਾਏ', ਰਿਲੀਜ਼ ਹੋਣ ਲਈ ਬਿਲਕੁਲ ਤਿਆਰ , ਪਹਿਲਾਂ ਲੁੱਕ ਆਇਆ ਸਾਹਮਣੇ

ਜਿੰਮੀ ਸ਼ੇਰਗਿੱਲ ਦੀ ਫਿਲਮ 'ਮਾਂ ਜਾਏ',  ਰਿਲੀਜ਼ ਹੋਣ ਲਈ ਬਿਲਕੁਲ ਤਿਆਰ


Punjabi Pehchan /

ਚੰਡੀਗੜ੍ਹ , 17 ਜੁਲਾਈ 2025 :  ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਫਿਲਮ ਉਦਯੋਗ ਵਿੱਚ ਵੀ ਬਤੌਰ ਅਦਾਕਾਰ ਆਪਣੀ  ਪਹਿਚਾਣ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ ਜਿੰਮੀ ਸ਼ੇਰਗਿੱਲ, ਜਿੰਨ੍ਹਾਂ ਦੀ ਨਵੀਂ ਪੰਜਾਬੀ ਫਿਲਮ 'ਮਾਂ ਜਾਏ' ਰਿਲੀਜ਼ ਲਈ ਤਿਆਰ ਹੈ, ਜੋ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।
'1212 ਐਂਟਰਟੇਨਮੈਂਟ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਅਰਥ-ਭਰਪੂਰ ਦਾ ਨਿਰਮਾਣ ਡਾਕਟਰ ਅਮਰਜੀਤ ਸਿੰਘ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਨਵਨੀਅਤ ਸਿੰਘ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਬਹੁ-ਚਰਚਿਤ ਅਤੇ ਮਲਟੀ-ਸਟਾਰਰ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।
ਪਰਿਵਾਰਿਕ ਡ੍ਰਾਮੈਟਿਕ ਕਹਾਣੀ-ਸਾਰ ਦੁਆਲੇ ਬੁਣੀ ਗਈ ਅਤੇ ਮੋਹ ਭਰੇ ਆਪਸੀ ਰਿਸ਼ਤਿਆਂ ਨੂੰ ਖੂਬਸੂਰਤੀ ਨਾਲ ਪ੍ਰਤੀਬਿੰਬ ਕਰਦੀ ਇਹ ਫਿਲਮ ਅਗਾਮੀ ਦਿਨੀਂ 29 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦੀ ਸਟਾਰ-ਕਾਸਟ ਵਿੱਚ ਜਿੰਮੀ ਸ਼ੇਰਗਿੱਲ ਤੋਂ ਇਲਾਵਾ ਮਾਨਵ ਵਿਜ਼, ਰਹਿਮਤ ਰਤਨ ਅਤੇ ਯੋਗਰਾਜ ਸਿੰਘ ਵੀ ਸ਼ਾਮਿਲ ਹਨ।
ਜੰਮੂ-ਕਸ਼ਮੀਰ ਤੋਂ ਇਲਾਵਾ ਵਿਦੇਸ਼ੀ ਹਿੱਸਿਆਂ ਵਿੱਚ ਫਿਲਮਾਈ ਗਈ ਇਸ ਭਾਵਪੂਰਨ ਫਿਲਮ ਦੇ ਮੂਲ ਕਹਾਣੀਕਾਰ ਜੈਕਲੀਨ ਕ੍ਰਿਸਟੀਆਨੋ, ਸਕ੍ਰੀਨਪਲੇ ਲੇਖਕ ਇੰਦਰਪਾਲ ਸਿੰਘ, ਐਡੀਸ਼ਨਲ ਸਕ੍ਰੀਨਪਲੇ ਅਤੇ ਸੰਵਾਦ ਲੇਖਕ ਗੁਰਪ੍ਰੀਤ ਸਹਿਜੀ, ਸੰਗੀਤਕਾਰ ਜੈਦੇਵ ਕੁਮਾਰ, ਸਿਨੇਮਾਗ੍ਰਾਫ਼ਰ ਜਤਿਨ ਹਰਮੀਤ ਸਿੰਘ ਅਤੇ ਸੰਪਾਦਕ ਰੋਹਿਤ ਧੀਮਾਨ ਹਨ।
'ਵਾਈਟ ਹਿੱਲ ਸਟੂਡਿਓਜ਼' ਵੱਲੋਂ ਵਰਲਡ-ਵਾਈਡ ਪ੍ਰਦਸ਼ਿਤ ਕੀਤੀ ਜਾ ਰਹੀ ਇਸ ਫਿਲਮ ਦੁਆਰਾ ਕਾਫ਼ੀ ਲੰਮੇਂ ਵਕਫ਼ੇ ਬਾਅਦ ਪੰਜਾਬੀ ਸਿਨੇਮਾ ਵਿਹੜੇ ਅਪਣੀ ਪ੍ਰਭਾਵੀ ਮੌਜ਼ੂਦਗੀ ਦਾ ਅਹਿਸਾਸ ਕਰਵਾਉਣ ਜਾ ਰਹੇ ਹਨ ਅਦਾਕਾਰ ਜਿੰਮੀ ਸ਼ੇਰਗਿੱਲ, ਜੋ ਇਸ ਤੋਂ ਪਹਿਲਾਂ ਸਾਲ 2022 ਵਿੱਚ ਰਿਲੀਜ਼ ਹੋਈ 'ਸ਼ਰੀਕ 2' ਵਿੱਚ ਨਜ਼ਰ ਆਏ, ਜਿਸ ਵਿੱਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਸਰਾਹਿਆ ਗਿਆ।
 ਉਕਤ ਫਿਲਮ ਦੇ ਨਿਰਦੇਸ਼ਕ ਨਵਨੀਅਤ ਸਿੰਘ ਦੀ ਗੱਲ ਕੀਤੀ ਜਾਵੇ ਤਾਂ ਉਹ ਇੰਨੀ-ਦਿਨੀਂ ਗਿੱਪੀ ਗਰੇਵਾਲ ਦੇ ਹੋਮ ਪ੍ਰੋਡੋਕਸ਼ਨ ਦੀ ਫਿਲਮ 'ਸਿੰਘ ਵਰਸਿਜ਼ ਕੌਰ 2' ਦਾ ਵੀ ਨਿਰਦੇਸ਼ਨ ਕਰ ਰਹੇ ਹਨ, ਜਿਸ ਦਾ ਨਿਰਮਾਣ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੇ ਹੋਮ ਪ੍ਰੋਡੋਕਸ਼ਨ ਹਾਊਸ 'ਹੰਬਲ ਮੋਸ਼ਨ ਪਿਕਚਰਸ' ਦੁਆਰਾ ਕੀਤਾ ਜਾ ਰਿਹਾ ਹੈ।
Read More :











Powered by

Jimmy shergill s film maa jaye is completely ready to be released the first look has been revealed


Sports/Health/Entertainmant

Advertise Here

Reach thousands of visitors daily. High-visibility premium placement.

Get Started
Latest