ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

Manoj Kumar is no more : ਦਿੱਗਜ ਅਦਾਕਾਰ ਮਨੋਜ ਕੁਮਾਰ ਨਹੀਂ ਰਹੇ, 87 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ

Manoj Kumar is no more : ਦਿੱਗਜ ਅਦਾਕਾਰ ਮਨੋਜ ਕੁਮਾਰ ਨਹੀਂ ਰਹੇ, 8


Punjabi Pehchan / Entertainment

ਲਾਈਵ ਪੰਜਾਬੀ ਟੀਵੀ ਬਿਊਰੋ : ਬਾਲੀਵੁੱਡ ਫਿਲਮ ਇੰਡਸਟਰੀ ਤੋਂ ਇਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਹਿੰਦੀ ਫਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਅਤੇ ਫਿਲਮ ਨਿਰਦੇਸ਼ਕ ਮਨੋਜ ਕੁਮਾਰ ਨਹੀਂ ਰਹੇ। ਮਨੋਜ ਕੁਮਾਰ 87 ਸਾਲ ਦੀ ਉਮਰ 'ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।ਉੱਘੇ ਅਦਾਕਾਰ ਦੇ ਦੇਹਾਂਤ ਨਾਲ ਇੰਡਸਟਰੀ 'ਚ ਸੋਗ ਦੀ ਲਹਿਰ ਹੈ।

'ਭਾਰਤ ਕੁਮਾਰ' ਨੇ ਕਿਹਾ ਅਲਵਿਦਾ 

ਮਨੋਜ ਕੁਮਾਰ ਨੂੰ 'ਭਾਰਤ ਕੁਮਾਰ' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਨ੍ਹਾਂ ਨੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ 'ਚ ਆਖਰੀ ਸਾਹ ਲਿਆ। ਮਨੋਜ ਕੁਮਾਰ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਦਾਖ਼ਲ ਸਨ। ਇਸ ਦੇ ਨਾਲ ਹੀ ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਜਦੋਂ ਤੋਂ ਮਨੋਜ ਕੁਮਾਰ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ, ਸਿਤਾਰੇ ਅਤੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਦੇਸ਼ ਭਗਤੀ ਫਿਲਮਾਂ ਲਈ ਜਾਣੇ ਜਾਂਦੇ ਸੀ 
ਦੱਸਣਯੋਗ ਹੈ ਕਿ 24 ਜੁਲਾਈ 1937 ਨੂੰ ਜਨਮੇ ਮਨੋਜ ਕੁਮਾਰ ਦਾ ਅਸਲੀ ਨਾਂ ਹਰਿਕ੍ਰਿਸ਼ਨ ਗਿਰੀ ਗੋਸਵਾਮੀ ਹੈ। ਫਿਲਮਾਂ 'ਚ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਨਾਂ ਮਨੋਜ ਕੁਮਾਰ ਰੱਖਿਆ। ਮਨੋਜ ਕੁਮਾਰ ਦੇਸ਼ ਭਗਤੀ ਦੀਆਂ ਫਿਲਮਾਂ ਲਈ ਜਾਣੇ ਜਾਂਦੇ ਸਨ। ਇਸ ਕਾਰਨ ਉਨ੍ਹਾਂ ਨੂੰ ਬਾਲੀਵੁੱਡ ਦਾ 'ਭਾਰਤ ਕੁਮਾਰ' ਕਿਹਾ ਜਾਂਦਾ ਸੀ।

 ਇਨ੍ਹਾਂ ਫਿਲਮਾਂ ਲਈ ਜਾਣੇ ਜਾਂਦੇ ਸਨ ਮਨੋਜ ਕੁਮਾਰ
ਮਨੋਜ ਕੁਮਾਰ ਨੂੰ ਅਦਾਕਾਰੀ ਦੇ ਨਾਲ-ਨਾਲ ਸ਼ਾਨਦਾਰ ਨਿਰਦੇਸ਼ਨ ਲਈ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਦੇਸ਼ ਭਗਤੀ 'ਤੇ ਬਣੀਆਂ ਕਈ ਫਿਲਮਾਂ 'ਚ ਨਾ ਸਿਰਫ ਕੰਮ ਕੀਤਾ ਸਗੋਂ ਇਨ੍ਹਾਂ ਫਿਲਮਾਂ ਦਾ ਨਿਰਦੇਸ਼ਨ ਵੀ ਕੀਤਾ। ਫਿਲਮਾਂ ਦੀ ਗੱਲ ਕਰੀਏ ਤਾਂ ਮਨੋਜ ਨੂੰ 'ਸ਼ਹੀਦ', 'ਉਪਕਾਰ', 'ਪੂਰਬ ਔਰ ਪੱਛਮ' ਅਤੇ 'ਰੋਟੀ ਕੱਪੜਾ ਔਰ ਮਕਾਨ', 'ਦਸ ਨੰਬਰੀ' ਅਤੇ 'ਕ੍ਰਾਂਤੀ' ਲਈ ਜਾਣਿਆ ਜਾਂਦਾ ਹੈ। ਇੰਨਾ ਹੀ ਨਹੀਂ, ਮਨੋਜ ਕੁਮਾਰ ਨੂੰ ਭਾਰਤੀ ਸਿਨੇਮਾ ਵਿਚ ਯੋਗਦਾਨ ਲਈ 1992 ਵਿਚ ਪਦਮਸ਼੍ਰੀ ਅਤੇ 2015 ਵਿਚ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
Powered by

Manoj kumar is no more veteran actor manoj kumar is no more breathed his last at the age of 87


Sports/Health/Entertainmant

Advertise Here

Reach thousands of visitors daily. High-visibility premium placement.

Get Started
Latest