ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਮਸ਼ਹੂਰ ਅਦਾਕਾਰ ਮੁਕੁਲ ਦੇਵ ਦਾ ਹੋਇਆ ਦਿਹਾਂਤ, 54 ਸਾਲ \'ਚ ਇਸ ਫਾਨੀ ਦੁਨੀਆਂ ਨੂੰ ਕਿਹਾ ਅਲਵਿਦਾ

ਮਸ਼ਹੂਰ ਅਦਾਕਾਰ ਮੁਕੁਲ ਦੇਵ ਦਾ ਹੋਇਆ ਦਿਹਾਂਤ, 54 ਸਾਲ \'ਚ ਇਸ ਫਾਨੀ ਦ


Punjabi Pehchan /

 Mukul Dev death: 24ਮਈ 2025 : ਮਨੋਰੰਜਨ ਜਗਤ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਆ ਰਹੀ ਹੈ। ਜਿਥੇ ਸਿਨੇਮਾ ਘਰਾਂ ਵਿੱਚ ਕਈ ਤਰ੍ਹਾਂ ਫ਼ਿਲਮਾਂ ਵੇਖਣ ਨੂੰ ਮਿਲਦੀਆਂ ਹਨ। ਉਨ੍ਹਾਂ ਪਿੱਛੇ ਵੀ ਮਸ਼ਹੂਰ  ਅਦਾਕਾਰਾ ਦਾ ਹੱਥ ਹੁੰਦਾ ਹੈ। ਜਿਨ੍ਹਾਂ ਕਰਕੇ ਇਹ ਫ਼ਿਲਮਾਂ  ਲੋਕਾਂ ਤੱਕ ਆਉਂਦੀਆਂ ਹਨ। ਦੱਸ ਦਿੰਦੇ ਹਾਂ ਕਿ ਅੱਜ ਇੱਕ  ਮਸ਼ਹੂਰ ਫ਼ਿਲਮ ਅਤੇ ਟੀਵੀ ਅਦਾਕਾਰ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਫ਼ਿਲਮ ਅਤੇ ਟੀਵੀ ਅਦਾਕਾਰ ਮੁਕੁਲ ਦੇਵ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਅਦਾਕਾਰ ਨੇ 54 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ।
ਜਿਵੇਂ ਹੀ ਅਦਾਕਾਰ ਦੀ ਮੌਤ ਦੀ ਖ਼ਬਰ ਆਈ, ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ। ਮੁਕੁਲ ਕੁਝ ਸਮੇਂ ਤੋਂ ਬਿਮਾਰ ਸਨ। ਉਹ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।
ਉਹ ਹਿੰਦੀ, ਪੰਜਾਬੀ ਅਤੇ ਦੱਖਣੀ ਫ਼ਿਲਮਾਂ ਦੇ ਨਾਲ-ਨਾਲ ਟੀਵੀ ਸੀਰੀਅਲ ਵਿੱਚ ਵੀ ਸਰਗਰਮ ਸਨ। ਅਦਾਕਾਰਾ ਦੀਪਤਿਸ਼ਖਾ ਨਾਗਪਾਲ, ਜੋ ਕਿ ਮੁਕੁਲ ਦੀ ਕਰੀਬੀ ਦੋਸਤ ਹੈ, ਨੇ ਇੰਸਟਾਗ੍ਰਾਮ 'ਤੇ ਇਹ ਦੁਖਦਾਈ ਖ਼ਬਰ ਸਾਂਝੀ ਕੀਤੀ। ਉਸ ਨੇ ਇੱਕ ਪੁਰਾਣੀ ਫੋਟੋ ਦੇ ਨਾਲ ਲਿਖਿਆ - "RIP"।
ਵਿੰਦੂ ਦਾਰਾ ਸਿੰਘ, ਜਿਸਨੇ ਮੁਕੁਲ ਨਾਲ 'ਸੰਨ ਆਫ਼ ਸਰਦਾਰ' ਵਿੱਚ ਕੰਮ ਕੀਤਾ ਹੈ, ਨੇ ਵੀ ਇਸ ਖ਼ਬਰ ਦੀ ਪੁਸ਼ਟੀ ਕੀਤੀ ਅਤੇ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਫ਼ਿਲਮ ਇੰਡਸਟਰੀ ਨੇ ਇੱਕ ਪ੍ਰਤਿਭਾਸ਼ਾਲੀ ਕਲਾਕਾਰ ਨੂੰ ਗੁਆ ਦਿੱਤਾ ਹੈ।  ਇਹ ਘਾਟ ਕਦੇ ਵੀ ਪੂਰੀ ਨਹੀਂ ਹੋਣੀ। ਉਨ੍ਹਾਂ ਦੁਆਰਾ  ਤਿਆਰ ਕੀਤੀਆਂ ਫ਼ਿਲਮਾਂ ਦਰਸ਼ਕਾਂ ਦੇ ਮਨਾਂ  ਅੰਦਰ ਹਮੇਸ਼ਾ  ਵਸਦੀਆਂ  ਰਹਿਣਗੀਆਂ। 



Powered by

Famous actor mukul dev has passed away saying goodbye to this mortal world at the age of 54


Sports/Health/Entertainmant

Advertise Here

Reach thousands of visitors daily. High-visibility premium placement.

Get Started
Latest