ਚੰਡੀਗੜ੍ਹ ,10ਜੂਨ 2025:
ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਲੱਗਾ ਵੱਡਾ ਝਟਕਾ, ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਦੇਹਾਂਤ
June 10, 2025
Punjabi-Singer-Gurdas-Maan-Recei

Punjabi Pehchan /

ਚੰਡੀਗੜ੍ਹ ,10ਜੂਨ 2025: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਚੰਡੀਗੜ੍ਹ ਵਿੱਚ ਹੋਈ ਹੈ। ਉਨ੍ਹਾਂ ਨੇ 73 ਸਾਲ ਦੀ ਉਮਰ ਵਿੱਚ ਆਖਰੀ ਸਾਂਹ ਲਏ।

9 ਜੂਨ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ। ਗੁਰਪੰਥ ਮਾਨ ਪਿਛਲੇ ਲਗਭਗ 2 ਮਹੀਨੇ ਤੋਂ ਮੋਹਾਲੀ ਦੇ ਇੱਕ ਮਲਟੀਸਪੈਸ਼ਲਟੀ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਦੇ ਰਿਸ਼ਤੇਦਾਰਾਂ ਅਨੁਸਾਰ, ਕੁਝ ਦਿਨ ਪਹਿਲਾਂ ਗੁਰਪੰਥ ਮਾਨ ਦੀ ਸਿਹਤ 'ਚ ਸੁਧਾਰ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਉਨ੍ਹਾਂ ਨੇ ਕੁਝ ਦਿਨ ਘਰ 'ਚ ਹੀ ਬਿਤਾਏ, ਪਰ 9 ਜੂਨ ਨੂੰ ਉਨ੍ਹਾਂ ਦੀ ਤਬੀਅਤ ਅਚਾਨਕ ਵਧੇਰੇ ਖਰਾਬ ਹੋ ਗਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਪਰਿਵਾਰਕ ਰਿਸ਼ਤੇਦਾਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਵਿੱਚ ਹੀ ਕੀਤਾ ਜਾਵੇਗਾ। ਗੁਰਪੰਥ ਮਾਨ ਗਿੱਧੜਬਾਹਾ ਦੇ ਰਹਿਣ ਵਾਲੇ ਸਨ।

 ਗੁਰਪੰਥ ਦੇ ਪਰਿਵਾਰ ਵਿੱਚ ਉਸ ਦੀ ਪਤਨੀ, ਬੇਟਾ ਗੁਰਨਿਆਜ਼ ਅਤੇ ਬੇਟੀ ਗੁੱਡੂ ਹਨ। ਗੁਰਨਿਆਜ਼ ਅਤੇ ਗੁੱਡੂ ਕੈਨੇਡਾ ਵਿੱਚ ਰਹਿ ਰਹੇ ਹਨ, ਜਦਕਿ ਗੁਰਪੰਥ ਗਿੱਦੜਬਾਹਾ ਵਿੱਚ ਆਪਣੀ ਪਤਨੀ ਨਾਲ ਰਹਿੰਦੇ ਸਨ। ਗੁਰਦਾਸ ਅਤੇ ਗੁਰਪੰਥ ਦੋ ਹੀ ਭਰਾ ਸਨ, ਅਤੇ ਉਨ੍ਹਾਂ ਦੀ ਇੱਕ ਭੈਣ ਵੀ ਹੈ।

ਪਰਿਵਾਰ ਦੇ ਕਰੀਬੀ ਐਡਵੋਕੇਟ ਗੁਰਮੀਤ ਮਾਨ ਨੇ ਦੱਸਿਆ ਕਿ ਗੁਰਪੰਥ ਮਾਨ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਬੱਚਿਆਂ ਨੂੰ ਦੇ ਦਿੱਤੀ ਗਈ ਹੈ। ਇਸ ਵੇਲੇ ਉਨ੍ਹਾਂ ਦਾ ਪੁੱਤਰ ਘਰ 'ਚ ਹੀ ਮੌਜੂਦ ਹੈ, ਜਦਕਿ ਧੀ ਲਗਭਗ 10 ਦਿਨ ਪਹਿਲਾਂ ਹੀ ਕੈਨੇਡਾ ਵਾਪਸ ਗਈ ਸੀ। ਉਸਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ। ਗੁਰਮੀਤ ਨੇ ਕਿਹਾ ਕਿ ਉਮੀਦ ਹੈ ਉਹ ਹੁਣ ਫਲਾਈਟ ਫੜ ਕੇ ਸਵੇਰੇ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਜਾਵੇਗੀ।ਗੁਰਮੀਤ ਨੇ ਦੱਸਿਆ ਕਿ ਗੁਰਪੰਥ ਮਾਨ, ਗੁਰਦਾਸ ਮਾਨ ਤੋਂ ਛੋਟੇ ਸਨ। 1990 ਤੱਕ ਉਹ ਗੁਰਦਾਸ ਮਾਨ ਦੇ ਨਾਲ ਕੰਮ ਕਰਦੇ ਰਹੇ। ਉਹ ਮੈਂਡੋਲੀਨ ਵਜਾਉਂਦੇ ਸਨ, ਪਰ 1990 ਤੋਂ ਬਾਅਦ ਉਨ੍ਹਾਂ ਨੇ ਗਿੱਧੜਬਾਹਾ ਵਿੱਚ ਆਪਣੀ ਦੁਕਾਨ ਖੋਲ੍ਹ ਲਈ ਸੀ। ਇਸ ਤੋਂ ਇਲਾਵਾ ਉਹ ਖੇਤੀਬਾੜੀ ਵੀ ਕਰਦੇ ਸਨ। ਉਨ੍ਹਾਂ ਦੀ ਸ਼ਖਸੀਅਤ ਬਹੁਤ ਮਿਲਣਸਾਰ ਅਤੇ ਵਧੀਆ ਸੀ। 



read more:   ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਦਾ ਹੋਇਆ ਦੇਹਾਂਤ , ਫੋਰਟਿਸ ਹਸਪਤਾਲ ਵਿੱਚ ਲਏ ਆਖ਼ਰੀ ਸਾਹ 

Powered by Froala Editor

Punjabi Singer Gurdas Maan Received A Big Shock His Younger Brother Gurpanth Maan Has Passed Away


Recommended Posts