ਚੰਡੀਗੜ੍ਹ:  19 ਜੂਨ 2025 :
ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
ਗੁਲਾਬ ਸਿੱਧੂ ਦੇ ਇਸ ਨਵੇਂ ਗਾਣੇ ਦਾ ਹਿੱਸਾ ਬਣੀ ਇਹ ਪਾਲੀਵੁੱਡ ਅਦਾਕਾਰਾ
June 19, 2025
This-pollywood-actress-became-a-

Punjabi Pehchan /

ਚੰਡੀਗੜ੍ਹ:  19 ਜੂਨ 2025 :  ਓਟੀਟੀ ਦੀ ਦੁਨੀਆ ਤੋਂ ਬਾਅਦ ਹੁਣ ਪੰਜਾਬੀ ਫਿਲਮ ਉਦਯੋਗ ਵਿੱਚ ਨਵੇਂ ਦਿਸਹਿੱਦੇ ਸਿਰਜਣ ਵੱਲ ਵੱਧ ਰਹੀ ਹੈ ਪ੍ਰਤਿਭਾਵਾਨ ਅਤੇ ਖੂਬਸੂਰਤ ਅਦਾਕਾਰਾ ਨਵਕਿਰਨ ਭੱਠਲ, ਜਿੰਨ੍ਹਾਂ ਨੂੰ ਚਰਚਿਤ ਗਾਇਕ ਗੁਲਾਬ ਸਿੱਧੂ ਵੱਲੋਂ ਅਪਣੇ ਨਵੇਂ ਗਾਣੇ 'ਸੁੱਖ ਸਾਂਦ' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਜਿਸ ਨੂੰ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾਵੇਗਾ।

'ਜਸ ਰਿਕਾਰਡਸ' ਅਤੇ 'ਜਸਵੀਰ ਪਾਲ' ਵੱਲੋਂ ਗਿੱਲ ਰੋਂਤਾ ਦੀ ਐਸੋਸੀਏਸ਼ਨ ਅਧੀਨ ਪੇਸ਼ ਕੀਤੇ ਜਾ ਰਹੇ ਇਸ ਗੀਤ ਨੂੰ ਵੱਡੇ ਪੱਧਰ ਉੱਪਰ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤਾ ਜਾ ਰਿਹਾ ਹੈ, ਜਿਸ ਨੂੰ ਅਵਾਜ਼ ਗੁਲਾਬ ਸਿੱਧੂ ਨੇ ਦਿੱਤੀ ਹੈ, ਜਦਕਿ ਇਸ ਦਾ ਸੰਗੀਤ ਅਰਿਸ ਦੁਆਰਾ ਤਿਆਰ ਕੀਤਾ ਗਿਆ ਹੈ।

ਨੌਜਵਾਨ ਮਨਾਂ ਅਤੇ ਪਿਆਰ-ਸਨੇਹ ਭਰੇ ਜਜ਼ਬਾਤਾਂ ਦੀ ਤਰਜ਼ਮਾਨੀ ਕਰਦੇ ਇਸ ਗਾਣੇ ਦੇ ਬੋਲ ਨੌਜਵਾਨ ਅਤੇ ਮੰਨੇ-ਪ੍ਰਮੰਨੇ ਪ੍ਰਵਾਸੀ ਭਾਰਤੀ ਗੀਤਕਾਰ ਗਿੱਲ ਰੋਂਤਾ ਕੈਨੇਡਾ ਨੇ ਰਚੇ ਹਨ, ਜਿੰਨ੍ਹਾਂ ਵੱਲੋਂ ਲਿਖੇ ਅਤੇ ਮਸ਼ਹੂਰ ਗਾਇਕਾ ਦੁਆਰਾ ਗਾਏ ਬੇਸ਼ੁਮਾਰ ਗੀਤ ਅਪਾਰ ਮਕਬੂਲੀਅਤ ਹਾਸਿਲ ਕਰਨ ਵਿੱਚ ਸਫ਼ਲ ਰਹੇ ਹਨ। 

ਦੇਸੀ ਅਤੇ ਆਧੁਨਿਕ ਸੰਗੀਤ ਦੀ ਸੁਮੇਲਤਾ ਅਧੀਨ ਵਜ਼ੂਦ ਵਿੱਚ ਲਿਆਂਦੇ ਗਏ ਇਸ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਨੂੰ ਚਾਰ ਚੰਨ ਲਾਉਣ ਵਿੱਚ ਮਾਡਲ ਅਤੇ ਅਦਾਕਾਰਾ ਨਵਕਿਰਨ ਭੱਠਲ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ, ਜਿਸ ਦੁਆਰਾ ਪਹਿਲੀ ਵਾਰ ਗੁਲਾਬ ਸਿੱਧੂ ਦੇ ਕਿਸੇ ਗੀਤ ਲਈ ਫੀਚਰਿੰਗ ਕਲੋਬ੍ਰੇਸ਼ਨ ਕੀਤੀ ਗਈ ਹੈ।

ਹਾਲ ਹੀ ਵਿੱਚ ਸਾਹਮਣੇ ਆਈ ਵੈੱਬ ਸੀਰੀਜ਼ 'ਯਾਰ ਚੱਲੇ ਬਾਹਰ' ਦਾ ਪ੍ਰਭਾਵੀ ਹਿੱਸਾ ਰਹੀ ਇਹ ਹੋਣਹਾਰ ਅਦਾਕਾਰਾ ਕਈ ਪੰਜਾਬੀ ਫਿਲਮਾਂ ਵਿੱਚ ਵੀ ਅਪਣੀ ਬਹੁ-ਆਯਾਮੀ ਕਲਾ ਦਾ ਲੋਹਾ ਮੰਨਵਾਉਣ ਵਿੱਚ ਸਫ਼ਲ ਰਹੀ ਹੈ, ਜਿੰਨ੍ਹਾਂ ਵਿੱਚ 'ਸੁਰਖੀ ਬਿੰਦੀ', 'ਜੇ ਤੇਰੇ ਨਾਲ ਪਿਆਰ ਨਾ ਹੁੰਦਾ' ਅਤੇ ਓਟੀਟੀ ਫਿਲਮ 'ਕਾਕਾ ਪ੍ਰਧਾਨ' ਆਦਿ ਸ਼ਾਮਿਲ ਰਹੀਆਂ ਹਨ।

ਇੰਨ੍ਹਾਂ ਤੋਂ ਇਲਾਵਾ ਬੀਤੇ ਦਿਨੀ ਸਟ੍ਰੀਮ ਹੋਈ ਪੰਜਾਬੀ ਓਟੀਟੀ ਫਿਲਮ 'ਮਾਏ ਨੀ ਮੈਂ ਇੱਕ ਸ਼ਿਕਰਾ ਯਾਰ ਬਣਾਇਆ' ਵਿੱਚ ਉਸ ਵੱਲੋਂ ਅਦਾਕਾਰ ਧੀਰਜ ਕੁਮਾਰ ਦੇ ਨਾਲ ਨਿਭਾਈ ਲੀਡ ਭੂਮਿਕਾ ਨੂੰ ਵੀ ਦਰਸ਼ਕਾਂ ਦੁਆਰਾ ਕਾਫ਼ੀ ਪਸੰਦ ਕੀਤਾ ਗਿਆ ਹੈ। 

Read More : ਮਰਹੂਮ ਸਿੱਧੂ ਮੂਸੇਵਾਲਾ ਦੇ ਰਿਲੀਜ਼ ਹੋਏ ਨਵੇਂ ਗੀਤ ‘ਨੀਲ’ ਦੇ ਬੋਲ

Powered by Froala Editor

This pollywood actress became a part of this new song by gulab sidhu


Recommended Posts