ਚੰਡੀਗੜ੍ਹ , 26 ਜੂਨ 2025 :
ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
ਪੰਜਾਬੀ ਫਿਲਮ 'ਹਾਂ ਮੈਂ ਪਾਗਲ ਹਾਂ' ਦਾ ਟੀਜ਼ਰ ਹੋਇਆ ਰਿਲੀਜ਼
June 26, 2025
The-Teaser-Of-The-Punjabi-Film-Y

Punjabi Pehchan /

ਚੰਡੀਗੜ੍ਹ , 26 ਜੂਨ 2025 : ਪੰਜਾਬੀ ਦੇ ਨਾਲ-ਨਾਲ ਅੱਜਕੱਲ੍ਹ ਬਾਲੀਵੁੱਡ ਗਲਿਆਰਿਆਂ ਵਿੱਚ ਵੀ ਚਰਚਿਤ ਚਿਹਰੇ ਵਜੋਂ ਉਭਰ ਰਹੀ ਹੈ ਅਦਾਕਾਰਾ ਹਿਮਾਂਸ਼ੀ ਖੁਰਾਣਾ, ਜਿੰਨ੍ਹਾਂ ਵੱਲੋਂ ਕੀਤੀ ਗਈ ਅਪਣੀ ਪਹਿਲੀ ਡਾਰਕ ਪੰਜਾਬੀ ਫਿਲਮ 'ਹਾਂ ਮੈਂ ਪਾਗਲ ਹਾਂ' ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਹੀ ਪੰਜਾਬੀ ਓਟੀਟੀ ਪਲੇਟਫ਼ਾਰਮ ਉਪਰ ਸਟ੍ਰੀਮ ਹੋਣ ਜਾ ਰਹੀ ਹੈ।

'ਕੇਬਲਵਨ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਕ੍ਰਾਈਮ ਡ੍ਰਾਮਾ ਫਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਜੀਐਸ ਛਾਬੜਾ ਵੱਲੋਂ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਲਈ ਬਣੀਆਂ ਕਈ ਬਹੁ-ਚਰਚਿਤ ਅਤੇ ਸਫ਼ਲ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ, ਜਿੰਨ੍ਹਾਂ ਵਿੱਚ 'ਸ਼ਿੰਦਾ ਸ਼ਿੰਦਾ ਨੋ ਪਾਪਾ' ਅਤੇ 'ਹਨੀਮੂਨ' ਸ਼ੁਮਾਰ ਰਹੀਆਂ ਹਨ।

ਸਿਨੇਮਾ ਦੇ ਬਾਅਦ ਓਟੀਟੀ ਦੀ ਦੁਨੀਆ ਵਿੱਚ ਵੀ ਨਵੇਂ ਅਯਾਮ ਕਾਇਮ ਕਰਨ ਵੱਲ ਵੱਧ ਰਹੇ ਹਨ ਇਹ ਸ਼ਾਨਦਾਰ ਫਿਲਮਕਾਰ, ਜਿੰਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀ ਗਈ ਉਕਤ ਮਰਡਰ ਮਿਸਟਰੀ ਫਿਲਮ ਵਿੱਚ ਹਿਮਾਂਸ਼ੀ ਖੁਰਾਣਾ ਦਾ ਇੱਕ ਬਿਲਕੁੱਲ ਅਲਹਦਾ ਅਤੇ ਖਤਰਨਾਕ ਰੂਪ ਦਰਸ਼ਕਾਂ ਨੂੰ ਵੇਖਣ ਨੂੰ ਮਿਲੇਗਾ, ਜਿੰਨ੍ਹਾਂ ਦੁਆਰਾ ਇਸ ਤਰ੍ਹਾਂ ਦਾ ਰੋਲ ਅਪਣੇ ਕਿਸੇ ਪ੍ਰੋਜੈਕਟ ਚਾਹੇ ਉਹ ਮਿਊਜ਼ਿਕ ਵੀਡੀਓ ਹੋਵੇ ਜਾਂ ਫਿਰ ਫਿਲਮ ਲਈ ਅਦਾ ਨਹੀਂ ਕੀਤਾ ਗਿਆ।

ਹਿਮਾਚਲ ਪ੍ਰਦੇਸ਼ ਦੇ ਖੂਬਸੂਰਤ ਹਿੱਸਿਆਂ ਵਿੱਚ ਫਿਲਮਾਈ ਗਈ ਉਕਤ ਫਿਲਮ ਦੀ ਸਟਾਰ-ਕਾਸਟ ਵਿੱਚ ਅਭਿਸ਼ਾਂਤ ਰਾਣਾ ਅਤੇ ਹਰਜੀਤ ਵਾਲੀਆ ਵੀ ਸ਼ਾਮਿਲ ਹਨ, ਜਿੰਨ੍ਹਾਂ ਦੀਆਂ ਮਹੱਤਵਪੂਰਨ ਭੂਮਿਕਾਵਾਂ ਨਾਲ ਸਜੀ ਇਸ ਫਿਲਮ ਦਾ ਲੇਖਣ ਕੁਦਰਤ ਪਾਲ ਦੁਆਰਾ ਕੀਤਾ ਗਿਆ ਹੈ।

'ਬਿੱਗ ਬੌਸ ਸੀਜ਼ਨ 13' ਦਾ ਬਤੌਰ ਪ੍ਰਤੀਭਾਗੀ ਹਿੱਸਾ ਰਹੀ ਇਹ ਪ੍ਰਤਿਭਾਵਾਨ ਅਦਾਕਾਰਾ ਹਾਲ ਹੀ ਵਿੱਚ ਜਾਰੀ ਹੋਏ ਅਪਣੀ ਕਈ ਸੰਗੀਤ ਵੀਡੀਓਜ਼ ਨੂੰ ਲੈ ਕੇ ਲਾਈਮ ਲਾਈਟ ਬਟੋਰ ਚੁੱਕੀ ਹੈ, ਜੋ ਅਪਣੀ ਉਕਤ ਓਟੀਟੀ ਫਿਲਮ ਨੂੰ ਲੈ ਕੇ ਵੀ ਇੰਨੀ ਦਿਨੀਂ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੀ ਹੈ।

25 ਜੁਲਾਈ ਨੂੰ ਸਟ੍ਰੀਮ ਹੋਣ ਜਾ ਰਹੀ ਉਕਤ ਓਟੀਟੀ ਫਿਲਮ ਨਾਲ ਜੁੜੇ ਕੁਝ ਹੋਰ ਕਲਾਕਾਰਾਂ ਦੀ ਗੱਲ ਕਰੀਏ ਤਾਂ ਇੰਨ੍ਹਾਂ ਵਿੱਚ ਜੈਸਮੀਨ ਮੀਨੂ, ਅਜੇ ਜੇਠੀ, ਸਵਾਤੰਤਰ ਭਾਰਤ, ਮੰਨਤ ਅਤੇ ਪ੍ਰੀਤ ਗਰੇਵਾਲ ਆਦਿ ਵੀ ਸ਼ੁਮਾਰ ਹਨ।

Read More :  ਵਿਰੋਧ ਦੇ ਬਾਵਜੂਦ ਦਿਲਜੀਤ ਦੋਸਾਂਝ ਦੀ ਫ਼ਿਲਮ 'ਚ ਨਜ਼ਰ ਆਈ ਹਾਨੀਆ ਆਮਿਰ, ਫ਼ਿਲਮ ਭਾਰਤ ਵਿਚ ਨਹੀਂ ਹੋਵੇਗੀ ਰਿਲੀਜ਼



Powered by Froala Editor

The Teaser Of The Punjabi Film Yes I Am Crazy Has Been Released


Recommended Posts