ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਲਾਰੈਂਸ ਬਿਸ਼ਨੋਈ ਗੈਂਗ 'ਤੇ ਇਕ ਹੋਰ ਵੱਡੀ ਕਾਰਵਾਈ, ਅਮਰੀਕਾ 'ਚ ਗੈਂਗਸਟਰ ਨੋਨੀ ਰਾਣਾ ਕਾਬੂ
November 20, 2025
Another-Major-Operation-Against-

Punjabi Pehchan / America

ਲਾਰੈਂਸ ਬਿਸ਼ਨੋਈ ਗੈਂਗ 'ਤੇ ਇਕ ਹੋਰ ਵੱਡੀ ਕਾਰਵਾਈ, ਅਮਰੀਕਾ 'ਚ ਗੈਂਗਸਟਰ ਨੋਨੀ ਰਾਣਾ ਕਾਬੂ

ਨਵੀਂ ਦਿੱਲੀ/ਵਾਸ਼ਿੰਗਟਨ, 20 ਨਵੰਬਰ 2025 : ਲਾਰੈਂਸ ਬਿਸ਼ਨੋਈ ਗੈਂਗ ਖ਼ਿਲਾਫ਼ ਅੰਤਰਰਾਸ਼ਟਰੀ ਪੱਧਰ 'ਤੇ ਘੇਰਾਕਸੀ ਤੇਜ਼ ਹੋ ਗਈ ਹੈ ਅਤੇ ਗੈਂਗ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅਮਰੀਕਾ ਵਿੱਚ ਭਾਰਤ ਦੀਆਂ ਏਜੰਸੀਆਂ ਵੱਲੋਂ 'ਮੋਸਟ ਵਾਂਟਿਡ' ਸ਼੍ਰੇਣੀ ਵਿੱਚ ਰੱਖੇ ਗਏ ਗੈਂਗਸਟਰ ਨੋਨੀ ਰਾਣਾ ਨੂੰ ਅਮਰੀਕੀ ਏਜੰਸੀਆਂ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਅਮਰੀਕਾ–ਕੈਨੇਡਾ ਬਾਰਡਰ ਤੋਂ ਗ੍ਰਿਫ਼ਤਾਰੀ

ਨੋਨੀ ਰਾਣਾ ਨੂੰ ਉਸ ਵੇਲੇ ਦਬੋਚਿਆ ਗਿਆ ਜਦੋਂ ਉਹ ਅਮਰੀਕਾ ਤੋਂ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਨਿਆਗਰਾ ਬਾਰਡਰ 'ਤੇ ਸੁਰੱਖਿਆ ਜਾਂਚ ਦੌਰਾਨ ਉਸਦੀ ਸ਼ਨਾਖ਼ਤ ਹੋਈ ਅਤੇ ਉਥੇ ਹੀ ਅਮਰੀਕੀ ਅਧਿਕਾਰੀਆਂ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਮੰਨਿਆ ਜਾ ਰਿਹਾ ਹੈ ਕਿ ਜੇਕਰ ਉਹ ਕੈਨੇਡਾ ਪਹੁੰਚ ਜਾਂਦਾ ਤਾਂ ਉਸਨੂੰ ਕਾਬੂ ਕਰਨਾ ਹੋਰ ਮੁਸ਼ਕਲ ਹੋ ਸਕਦਾ ਸੀ।

ਕਾਲਾ ਰਾਣਾ ਦਾ ਛੋਟਾ ਭਰਾ, ਹਰਿਆਣਾ ਦਾ ਵਸਨੀਕ

ਨੋਨੀ ਰਾਣਾ ਅਸਲ ਵਿੱਚ ਹਰਿਆਣਾ ਦੇ ਯਮੁਨਾਨਗਰ ਦਾ ਰਹਿਣ ਵਾਲਾ ਹੈ ਅਤੇ ਜੇਲ੍ਹ ਵਿੱਚ ਬੰਦ ਕੁਖਿਆਤ ਗੈਂਗਸਟਰ ਕਾਲਾ ਰਾਣਾ ਦਾ ਛੋਟਾ ਭਰਾ ਹੈ। ਦਾਅਵਾ ਹੈ ਕਿ ਉਹ ਫਰਜ਼ੀ ਪਾਸਪੋਰਟ ਦੀ ਮਦਦ ਨਾਲ ਵਿਦੇਸ਼ ਭੱਜ ਗਿਆ ਸੀ ਅਤੇ ਉੱਥੇ ਜਾ ਕੇ ਲਾਰੈਂਸ ਬਿਸ਼ਨੋਈ ਗੈਂਗ ਲਈ ਸਰਗਰਮ ਤੌਰ 'ਤੇ ਕੰਮ ਕਰ ਰਿਹਾ ਸੀ। ਕਾਫ਼ੀ ਸਮੇਂ ਤੋਂ ਭਾਰਤੀ ਪੁਲਿਸ ਅਤੇ ਖੁਫੀਆ ਏਜੰਸੀਆਂ ਉਸਦੀ ਲੋਕੇਸ਼ਨ ਅਤੇ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀਆਂ ਸਨ।

ਵਿਦੇਸ਼ 'ਚ ਬੈਠ ਕੇ ਆਪਰੇਟ ਕਰਦਾ ਸੀ ਗੈਂਗ

ਰਿਪੋਰਟਾਂ ਅਨੁਸਾਰ, ਨੋਨੀ ਰਾਣਾ ਵਿਦੇਸ਼ ਵਿੱਚ ਰਹਿੰਦਿਆਂ ਹੀ ਭਾਰਤ ਖ਼ਾਸਕਰ ਹਰਿਆਣਾ ਵਿੱਚ ਅਪਰਾਧਿਕ ਵਾਰਦਾਤਾਂ ਦੀ ਸਾਜ਼ਿਸ਼ ਰਚਦਾ ਸੀ ਅਤੇ ਗੈਂਗ ਦੇ ਮੈਂਬਰਾਂ ਨੂੰ ਨਿਰਦੇਸ਼ ਜਾਰੀ ਕਰਦਾ ਸੀ। ਹਾਲ ਵਿੱਚ ਉਸਦੇ ਨਾਮ ਵਾਲੀਆਂ ਕਈ ਸੋਸ਼ਲ ਮੀਡੀਆ ਪੋਸਟਾਂ ਸਾਹਮਣੇ ਆਈਆਂ, ਜਿੱਥੇ ਉਸਨੇ ਹਰਿਆਣਾ 'ਚ ਹੋਈਆਂ ਕਈ ਗੋਲੀਬਾਰੀ ਅਤੇ ਧਮਕੀ ਵਾਲੀਆਂ ਵਾਰਦਾਤਾਂ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਉਸਦੀ ਗ੍ਰਿਫ਼ਤਾਰੀ ਨਾਲ ਗੈਂਗ ਦੀ ਵਿਦੇਸ਼ੀ ਫੰਡਿੰਗ ਅਤੇ ਹਥਿਆਰ ਸਪਲਾਈ ਨੈਟਵਰਕ ਬਾਰੇ ਅਹਿਮ ਜਾਣਕਾਰੀਆਂ ਮਿਲ ਸਕਦੀਆਂ ਹਨ।

ਹਵਾਲਗੀ ਲਈ ਤਿਆਰੀ, ਭਾਰਤ ਲਿਆਂਉਣ ਦੀ ਕਵਾਇਦ

ਸੂਤਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਨੋਨੀ ਰਾਣਾ ਨੂੰ ਜਲਦ ਤੋਂ ਜਲਦ ਭਾਰਤ ਲਿਆਂਉਣ ਲਈ ਹਰਿਆਣਾ ਪੁਲਿਸ ਕੇਂਦਰੀ ਏਜੰਸੀਆਂ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਐਕਸਟਰਡਿਸ਼ਨ (ਹਵਾਲਗੀ) ਦੀ ਕਾਨੂੰਨੀ ਪ੍ਰਕਿਰਿਆ 'ਤੇ ਕੰਮ ਚੱਲ ਰਿਹਾ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਉਸਨੂੰ ਭਾਰਤ ਲਿਆ ਕੇ ਕਈ ਪੁਰਾਨੀਆਂ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਅਨਮੋਲ ਬਿਸ਼ਨੋਈ ਤੋਂ ਬਾਅਦ ਗੈਂਗ ਨੂੰ ਦੂਜਾ ਝਟਕਾ

ਇਹ ਕਾਰਵਾਈ ਉਸ ਵੇਲੇ ਹੋਈ ਹੈ ਜਦੋਂ ਇਸ ਤੋਂ ਸਿਰਫ਼ ਇਕ ਦਿਨ ਪਹਿਲਾਂ ਹੀ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ ਹੈ। ਭਾਰਤ ਪਹੁੰਚਣ ਨਾਲ ਹੀ ਰਾਸ਼ਟਰੀ ਜਾਂਚ ਏਜੰਸੀ (NIA) ਨੇ ਅਨਮੋਲ ਨੂੰ ਗ੍ਰਿਫ਼ਤਾਰ ਕਰਕੇ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸਨੂੰ 11 ਦਿਨ ਦੀ ਹਿਰਾਸਤੀ ਰਿਮਾਂਡ 'ਤੇ ਭੇਜਿਆ ਗਿਆ। ਅਨਮੋਲ 'ਤੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਅਤੇ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਸਾਜ਼ਿਸ਼ਕਰਤਾ ਹੋਣ ਦੇ ਦੋਸ਼ ਹਨ।

ਲਾਰੈਂਸ ਗੈਂਗ ਦੇ ਨੈਟਵਰਕ 'ਤੇ ਕਸਦਾ ਘੇਰਾਓ

ਅਨਮੋਲ ਬਿਸ਼ਨੋਈ ਦੀ ਡਿਪੋਰਟੇਸ਼ਨ ਅਤੇ ਹੁਣ ਨੋਨੀ ਰਾਣਾ ਦੀ ਅਮਰੀਕਾ–ਕੈਨੇਡਾ ਬਾਰਡਰ ਤੋਂ ਗ੍ਰਿਫ਼ਤਾਰੀ ਨੂੰ ਲਾਰੈਂਸ ਬਿਸ਼ਨੋਈ ਗੈਂਗ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਬਾਹਰਲੇ ਦੇਸ਼ਾਂ ਵਿੱਚ ਬੈਠ ਕੇ ਗੈਂਗ ਚਲਾਉਣ ਵਾਲੇ ਇਹ ਮੁੱਖ ਚਿਹਰੇ ਕਾਬੂ ਆਉਣ ਨਾਲ ਅੰਤਰਰਾਸ਼ਟਰੀ ਅਪਰਾਧਿਕ ਨੈਟਵਰਕ ਨੂੰ ਤੋੜਨ ਵਿੱਚ ਮਦਦ ਮਿਲੇਗੀ ਅਤੇ ਭਾਰਤ ਵਿੱਚ ਗੈਂਗਸਟਰ ਕਰੀਅਰ 'ਤੇ ਵੀ ਸਖ਼ਤ ਨਜ਼ੀਰ ਕਾਇਮ ਹੋਵੇਗੀ।

Powered by Froala Editor

Another Major Operation Against Lawrence Bishnoi Gang Gangster Noni Rana Arrested In America


Recommended Posts