ਲੱਖਾ ਸਿਧਾਣਾ ਨੂੰ ਹਾਰਟ ਅਟੈਕ ਆਉਣ ਦਾ ਦਾਅਵਾ,

ਲੱਖਾ ਸਿਧਾਣਾ ਨੂੰ ਹਾਰਟ ਅਟੈਕ ਆਉਣ ਦਾ ਦਾਅਵਾ,


Punjabi Pehchan / Auckland: ਨਿਊਜ਼ੀਲੈਂਡ

ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਤਕਲੀਫ਼

ਆਕਲੈਂਡ: ਆਕਲੈਂਡ ਪੁਲਿਸ ਵੱਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਦੀ ਸਿਹਤ ਨੂੰ ਲੈ ਕੇ ਚਿੰਤਾ ਸਾਹਮਣੇ ਆਈ ਹੈ। ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ਵਿੱਚ ਦੱਸਿਆ ਕਿ ਲੱਖਾ ਸਿਧਾਣਾ ਨੂੰ ਮਾਇਨਰ ਹਾਰਟ ਅਟੈਕ ਆਇਆ ਹੈ ਅਤੇ ਉਹ ਛਾਤੀ ਵਿੱਚ ਦਰਦ ਦੇ ਨਾਲ ਸਾਹ ਲੈਣ ਵਿੱਚ ਵੀ ਤਕਲੀਫ਼ ਮਹਿਸੂਸ ਕਰ ਰਹੇ ਹਨ।

ਇਹ ਜਾਣਕਾਰੀ ਪੇਸ਼ੀ ਦੌਰਾਨ ਉਨ੍ਹਾਂ ਦੇ ਵਕੀਲਾਂ ਗੁਰਪ੍ਰੀਤ ਸਿੰਘ ਸੰਧੂ ਅਤੇ ਹਰਜੋਤ ਸਿੰਘ ਮਾਨ ਵੱਲੋਂ ਦਿੱਤੀ ਗਈ। ਵਕੀਲਾਂ ਮੁਤਾਬਕ, ਲੱਖਾ ਸਿਧਾਣਾ ਨੇ ਛਾਤੀ ਵਿੱਚ ਦਰਦ ਅਤੇ ਸਾਹ ਫੁੱਲਣ ਦੀ ਸ਼ਿਕਾਇਤ ਕੀਤੀ ਹੈ।

ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਵੱਲੋਂ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ, ਪਰ ਇਸ ਦੇ ਬਾਵਜੂਦ ਲੱਖਾ ਸਿਧਾਣਾ ਨੇ ਛਾਤੀ ਵਿੱਚ ਦਰਦ ਹੋਣ ਦੀ ਗੱਲ ਕਹੀ। ਇਸ ਕਾਰਨ ਉਨ੍ਹਾਂ ਦੀ ਸਿਹਤ ਦੀ ਜਾਂਚ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ।

ਅਦਾਲਤ ਨੇ ਵਕੀਲਾਂ ਵੱਲੋਂ ਦਾਇਰ ਕੀਤੀ ਗਈ ਅਰਜ਼ੀ ਮਨਜ਼ੂਰ ਕਰ ਲਈ ਹੈ। ਲੱਖਾ ਸਿਧਾਣਾ ਦੀ ਸਿਹਤ ਬਾਰੇ ਅਗਲੀ ਡਾਕਟਰੀ ਜਾਂਚ ਅਤੇ ਰਿਪੋਰਟ ਤੋਂ ਬਾਅਦ ਹੀ ਉਨ੍ਹਾਂ ਦੀ ਸਥਿਤੀ ਬਾਰੇ ਹੋਰ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

Lakha Sidhana Claims To Have Suffered A Heart Attack


Sports/Health/Entertainmant

Advertise Here

Reach thousands of visitors daily. High-visibility premium placement.

Get Started
Latest