ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਵੱਡੀ ਰਾਹਤ
November 13, 2026 / international
Punjabi Pehchan /
Punjab
ਮਿਲੀ ਇੱਕ ਅੰਤਰਿਮ ਜ਼ਮਾਨਤ
8 ਨਵੰਬਰ ਨੂੰ ਹੋਇਆ ਸੀ ਦਾਦੀ ਦਾ ਨਿਧਣ
ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਕੱਲ੍ਹ ਪੰਜਾਬ ਪਹੁੰਚਣਗੇ। ਅੰਮ੍ਰਿਤਪਾਲ ਫ਼ਿਲਹਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ ਨਿਧਣ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਨੂੰ ਅੰਤਿਮ ਸੰਸਕਾਰ ਅਤੇ ਪਰਿਵਾਰਕ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ। ਇਸ ਸੰਬੰਧ ਵਿੱਚ ਅੰਮ੍ਰਿਤਸਰ ਅਦਾਲਤ ਵਿੱਚ ਯਾਚਿਕਾ ਦਾਇਰ ਕੀਤੀ ਗਈ ਸੀ।
ਪਰਿਵਾਰ ਨੇ ਮੰਗੀ ਸੀ 4 ਦਿਨ ਦੀ ਜ਼ਮਾਨਤ
ਪਰਿਵਾਰ ਵੱਲੋਂ ਅਦਾਲਤ ਵਿੱਚ 14 ਤੋਂ 17 ਨਵੰਬਰ ਤੱਕ ਚਾਰ ਦਿਨ ਦੀ ਅੰਤਰਿਮ ਜ਼ਮਾਨਤ ਦੇਣ ਦੀ ਅਪੀਲ ਕੀਤੀ ਗਈ ਸੀ, ਤਾਂ ਜੋ ਅੰਮ੍ਰਿਤਪਾਲ ਸਿੰਘ ਅੰਤਿਮ ਸੰਸਕਾਰ ਦੇ ਨਾਲ ਹੋਰ ਪਰਿਵਾਰਕ ਰਸਮਾਂ ਵਿੱਚ ਵੀ ਹਿੱਸਾ ਲੈ ਸਕਣ। ਹਾਲਾਂਕਿ, ਅਦਾਲਤ ਨੇ ਉਨ੍ਹਾਂ ਦੀ ਮੰਗ ਦੇ ਮੁਕਾਬਲੇ ਸਿਰਫ਼ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕੀਤੀ ਹੈ।
ਵਕੀਲ ਨੇ ਕੀਤੀ ਜ਼ਮਾਨਤ ਦੀ ਪੁਸ਼ਟੀ
ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਿਲਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਤੋਂ ਇਲਾਵਾ ਉਨ੍ਹਾਂ ਦੇ ਹੋਰ ਰਿਸ਼ਤੇਦਾਰਾਂ ਨੂੰ ਵੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।
Big Relief From The Court To MP Amritpal Singh