ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਵਾਸ਼ਿੰਗਟਨ ਰਾਜ ਵੱਲੋਂ ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਰਕਾਰੀ ਪ੍ਰੋਕਲੇਮੇਸ਼ਨ ਜਾਰੀ

ਵਾਸ਼ਿੰਗਟਨ ਰਾਜ ਵੱਲੋਂ ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਰਕਾਰੀ ਪ੍ਰ


Punjabi Pehchan / Washington

ਵਾਸ਼ਿੰਗਟਨ ਰਾਜ ਵੱਲੋਂ ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਰਕਾਰੀ ਪ੍ਰੋਕਲੇਮੇਸ਼ਨ ਜਾਰੀ
ਸਿਆਟਲ ਵਾਸ਼ਿੰਗਟਨ (ਗੁਰਪ੍ਰੀਤ ਸਿੰਘ ਧੰਜੂ ) : ਵਾਸ਼ਿੰਗਟਨ ਰਾਜ ਦੇ ਮਾਣਯੋਗ ਗਵਰਨਰ ਬਾਬ ਫਰਗਿਊਸਨ (Hon’ble Bob Ferguson) ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਦੇ ਮੌਕੇ ਇੱਕ ਸਰਕਾਰੀ ਪ੍ਰੋਕਲੇਮੇਸ਼ਨ ਜਾਰੀ ਕਰਕੇ ਭਾਰਤ ਦੀ ਲੋਕਤੰਤਰਕ ਵਿਰਾਸਤ, ਸੰਵਿਧਾਨਕ ਮੁੱਲਾਂ ਅਤੇ ਭਾਰਤੀ-ਅਮਰੀਕੀ ਭਾਈਚਾਰੇ ਦੇ ਯੋਗਦਾਨ ਨੂੰ ਸਨਮਾਨਿਤ ਕੀਤਾ ਹੈ।
ਇਸ ਪ੍ਰੋਕਲੇਮੇਸ਼ਨ ਰਾਹੀਂ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਵਿਚਕਾਰ ਮਜ਼ਬੂਤ ਮਿੱਤਰਤਾ, ਸਾਂਝੇ ਲੋਕਤੰਤਰਕ ਆਦਰਸ਼ਾਂ ਅਤੇ ਦੋਨਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਾਂਝੇ ਸਬੰਧਾਂ ਨੂੰ ਉਜਾਗਰ ਕੀਤਾ ਗਿਆ ਹੈ। ਖ਼ਾਸ ਤੌਰ ’ਤੇ ਵਾਸ਼ਿੰਗਟਨ ਰਾਜ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਦੇ ਸਮਾਜਿਕ, ਆਰਥਿਕ, ਸੱਭਿਆਚਾਰਕ ਅਤੇ ਸਿੱਖਿਆ ਖੇਤਰਾਂ ਵਿੱਚ ਪਾਏ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ ਹੈ।
ਇਸ ਮੌਕੇ ਇੰਡੀਆ ਇਨ ਯੂਐਸਏ (ਭਾਰਤੀ ਦੂਤਾਵਾਸ, ਵਾਸ਼ਿੰਗਟਨ ਡੀ.ਸੀ.) ਅਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ (Ministry of External Affairs, Government of India) ਦੀ ਭੂਮਿਕਾ ਅਤੇ ਕੋਸ਼ਿਸ਼ਾਂ ਨੂੰ ਵੀ ਸਲਾਮ ਕੀਤਾ ਗਿਆ ਹੈ, ਜਿਨ੍ਹਾਂ ਨੇ ਭਾਰਤ ਦੀ ਗਣਤੰਤਰਕ ਆਤਮਾ ਨੂੰ ਵਿਦੇਸ਼ਾਂ ਵਿੱਚ ਪ੍ਰਚਾਰਿਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਭਾਰਤੀ ਭਾਈਚਾਰੇ ਵੱਲੋਂ ਗਵਰਨਰ ਬਾਬ ਫਰਗਿਊਸਨ ਦਾ ਦਿਲੋਂ ਧੰਨਵਾਦ ਕੀਤਾ ਗਿਆ ਹੈ, ਜਿਨ੍ਹਾਂ ਨੇ ਇਸ ਸਰਕਾਰੀ ਘੋਸ਼ਣਾ ਰਾਹੀਂ ਭਾਰਤ ਦੇ ਗਣਤੰਤਰ ਦਿਵਸ ਨੂੰ ਅੰਤਰਰਾਸ਼ਟਰੀ ਮੰਚ ’ਤੇ ਸਨਮਾਨ ਦਿੱਤਾ।
Powered by

Washington state issues official proclamation on india s 77th republic day


Sports/Health/Entertainmant

Advertise Here

Reach thousands of visitors daily. High-visibility premium placement.

Get Started
Latest