ਅਰਬ ਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ : ਕੁਲਤਾਰ ਸਿੰਘ ਸੰਧਵਾਂ
March 1, 2026
ਅਰਬ ਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ : ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ
ਇਰਾਨ-ਇਜ਼ਰਾਈਲ ਜੰਗ ਕਾਰਨ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ
ਸੁਰੱਖਿਅਤ ਵਾਪਸ ਲਿਆਂਦੇ ਜਾਣ ਲਈ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ
ਤੁਰੰਤ ਦਖਲਅੰਦਾਜ਼ੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਦੁਬਈ ਏਅਰਪੋਰਟ
ਅਤੇ ਕਈ ਅਰਬ ਦੇਸ਼ਾਂ ਵਿਚ ਕਈ ਭਾਰਤੀ ਨਾਗਰਿਕ ਮੌਜੂਦਾ ਹਾਲਾਤ ਕਰਕੇ ਫਸੇ ਹੋਏ ਹਨ। ਇਸ ਗੰਭੀਰ
ਸਥਿਤੀ ਨੂੰ ਦੇਖਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ
ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਸਭ ਤੋਂ ਉੱਚੀ ਤਰਜੀਹ ਦਿੱਤੀ ਜਾਵੇ। ਸਪੀਕਰ ਸੰਧਵਾਂ ਨੇ
ਪ੍ਰਧਾਨ ਮੰਤਰੀ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਤੁਰੰਤ ਦਖਲ ਦੇਣ ਅਤੇ ਸੰਬੰਧਤ ਅਧਿਕਾਰੀਆਂ
ਨਾਲ ਸਹਿਯੋਗ ਕਰਦੇ ਹੋਏ ਪ੍ਰਭਾਵਿਤ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਵਿਸ਼ੇਸ਼ ਉਡਾਣਾਂ ਦਾ
ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਵਿਚ ਤੇਜ਼ ਰਫ਼ਤਾਰ ਕੂਟਨੀਤਿਕ ਅਤੇ
ਪ੍ਰਸ਼ਾਸਨਿਕ ਕਦਮ ਬਹੁਤ ਜ਼ਰੂਰੀ ਹੁੰਦੇ ਹਨ ਤਾਂ ਜੋ ਕੋਈ ਵੀ ਨਾਗਰਿਕ ਬਿਨਾਂ ਸਹਾਇਤਾ ਦੇ ਨਾ ਰਹਿ
ਜਾਵੇ। ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਇਕ ਭਾਰਤੀ ਦੀ ਸੁਰੱਖਿਆ ਅਤੇ ਵਾਪਸੀ ਸਾਡੀ ਸਭ ਤੋਂ
ਵੱਡੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਤੁਰੰਤ ਅਤੇ
ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।
Kultaar Singh Sandhwa
Recommended Posts
Latest
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
The News Feed
Most Visited Stories