ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

6 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਬਜਟ ਸੈਸ਼ਨ ਦੀ ਤਾਰੀਕ ‘ਤੇ ਹੋ ਸਕਦੀ ਵਿਚਾਰ ਚਰਚਾ

6 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਬਜਟ ਸੈਸ਼ਨ


6 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਬਜਟ ਸੈਸ਼ਨ ਦੀ ਤਾਰੀਕ ‘ਤੇ ਹੋ ਸਕਦੀ ਵਿਚਾਰ ਚਰਚਾ

 ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬਜਟ ਲਈ ਜਨਰਲ ਇਜਲਾਸ ਦੀ ਤਰੀਕ ਦੇ ਐਲਾਨ ਲਈ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ। ਬਜਟ ਕਮੇਟੀ ਵੱਲੋਂ ਸਾਲ 2026-27 ਲਈ ਸੰਭਾਵੀ ਬਜਟ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਣ ਤੋਂ ਬਾਅਦ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੂੰ 6 ਮਾਰਚ ਦੀ ਮੀਟਿੰਗ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਇਸ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਬਜਟ ਦੇ ਜਨਰਲ ਇਜਲਾਸ ਦੀ ਤਰੀਕ ਦਾ 28 ਮਾਰਚ ਦੇ ਕਰੀਬ ਐਲਾਨ ਕੀਤਾ ਜਾ ਸਕਦਾ ਹੈ।ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1500 ਕਰੋੜ ਰੁਪਏ ਤੋਂ ਵੱਧ ਦਾ ਬਜਟ ਇਸ ਸਾਲ ਮੁੱਖ ਦਫਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤਾ ਜਾਵੇਗਾ, ਜਿਸ ਵਿਚ 9 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਚਾਲੂ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਸੀ। ਇਸ ਬਜਟ ਨੂੰ ਚਾਰ ਭਾਗਾਂ ਵਿਚ ਵੰਡਿਆ ਗਿਆ ਸੀ ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦਾ ਬਜਟ 110 ਕਰੋੜ ਰੁਪਏ, ਗੁਰਦੁਆਰਾ ਸਾਹਿਬਾਨ ਦਫਾ ਸੈਕਸ਼ਨ 85 ਲਈ ਬਜਟ 1062 ਕਰੋੜ ਰੁਪਏ ਅਤੇ ਵਿੱਦਿਅਕ ਅਦਾਰਿਆਂ ਦਾ ਬਜਟ 295 ਕਰੋੜ 53 ਲੱਖ ਰੁਪਏ ਅਹਿਮ ਸੀ। ਇਸ ਵਿਚ ਜਨਰਲ ਬੋਰਡ ਫੰਡ, ਟ੍ਰਸਟ ਫੰਡ, ਵਿੱਦਿਆ ਫੰਡ, ਖੇਡਾਂ, ਪ੍ਰਿੰਟਿੰਗ ਪ੍ਰੈੱਸਾਂ ਅਤੇ ਵਿੱਦਿਅਕ ਅਦਾਰਿਆਂ ਲਈ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਸੀ। ਪੰਥਕ ਭਲਾਈ ਕਾਰਜਾਂ ਲਈ 4 ਕਰੋੜ 95 ਲੱਖ ਰੁਪਏ, ਸਿੱਖ ਬੱਚਿਆਂ ਨੂੰ ਮੁਫਤ ਵਿੱਦਿਆ ਲਈ 8 ਕਰੋੜ 40 ਲੱਖ ਰੁਪਏ, ਖੇਡਾਂ ਲਈ 3 ਕਰੋੜ 9 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 50 ਲੱਖ ਰੁਪਏ, ਵੱਖ-ਵੱਖ ਗੁਰਦੁਆਰਿਆਂ ਅੰਦਰ ਸਥਾਪਤ ਮੁਫ਼ਤ ਡਿਸਪੈਂਸਰੀਆਂ ਲਈ 44 ਲੱਖ ਰੁਪਏ ਰੱਖੇ ਗਏ ਸਨ।

amritsar sgpcs budget


Sports/Health/Entertainmant

Advertise Here

Reach thousands of visitors daily. High-visibility premium placement.

Get Started
Latest