ਰਣਜੀਤ ਸਿੰਘ ਮਾਮਲੇ ਦਾ ਹਾਈਕੋਰਟ ਨੇ ਲਿਆ ਨੋਟਿਸ, DGP ਗੌਰਵ ਯਾਦਵ ਨੂੰ ਕੀਤਾ ਤਲਬ
March 5, 2026 / main news
ਰਣਜੀਤ ਸਿੰਘ ਮਾਮਲੇ ਦਾ ਹਾਈਕੋਰਟ ਨੇ ਲਿਆ ਨੋਟਿਸ, DGP ਗੌਰਵ ਯਾਦਵ ਨੂੰ ਕੀਤਾ ਤਲਬ
ਗੁਰਦਾਸਪੁਰ ਦੇ ਪਿੰਡ ਕਾਦੀਆ ਵਿਖੇ ਐਨਕਾਊਂਟਰ ਵਿਚ ਮਾਰੇ ਗਏ ਰਣਜੀਤ ਸਿੰਘ ਮਾਮਲੇ
ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਰਣਜੀਤ ਸਿੰਘ ਮਾਮਲੇ ਦਾ ਹਾਈਕੋਰਟ ਨੇ
ਨੋਟਿਸ ਲਿਆ ਹੈ ਤੇ ਇਸ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਦੁਪਹਿਰ 2 ਵਜੇ ਤੱਕ
ਜਵਾਬ ਦੇਣ ਲਈ ਕਿਹਾ ਗਿਆ ਹੈ। ਇਹ ਖਬਰ ਹੈ ਕਿ ਡੀਜੀਪੀ ਗੌਰਵ ਯਾਦਵ ਵੀਡੀਓ ਕਾਨਫਰਾਂਸਿੰਗ ਜ਼ਰੀਏ
ਪੇਸ਼ ਹੋਣਗੇਦੱਸ ਦੇਈਏ ਕਿ ਬੀਤੇ ਦਿਨੀਂ ਰਣਜੀਤ ਸਿੰਘ ਦੀ ਦੇਹ ਪੋਸਟਮਾਰਟਮ ਮਗਰੋਂ ਪਰਿਵਾਰ ਨੂੰ
ਸੌਂਪ ਦਿੱਤੀ ਗਈ ਪਰ ਪਰਿਵਾਰ ਵਾਲਿਆਂ ਵੱਲੋਂ ਰਣਜੀਤ ਸਿੰਘ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ।
ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ
ਸਸਕਾਰ ਨਹੀਂ ਕਰਾਂਗੇ। ਉਨ੍ਹਾਂ ਦੀ ਮੰਗ ਹੈ ਕਿ ਜਿਹੜੇ ਅਧਿਕਾਰੀਆਂ ਨੇ ਰਣਜੀਤ ਸਿੰਘ ਦਾ
ਐਨਕਾਊਂਟਰ ਕੀਤਾ ਹੈ ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪਰਿਵਾਰ ਦਾ
ਕਹਿਣਾ ਹੈ ਕਿ ਜੇਕਰ ਇਨਸਾਫ ਨਾ ਮਿਲਿਆ ਤੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਡੇ ਵੱਲੋਂ
ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ
Dgp Gaurav Yadav