ਅੱਜ ਤੋਂ ਪੰਜਾਬ ਦਾ ਬਜਟ ਇਜਲਾਸ, ਰਾਜਪਾਲ ਦੇ ਭਾਸ਼ਣ ਨਾਲ ਹੋਵੇਗੀ ਸ਼ੁਰੂਆਤ
March 6, 2026 / main news
ਅੱਜ ਤੋਂ ਪੰਜਾਬ ਦਾ ਬਜਟ ਇਜਲਾਸ, ਰਾਜਪਾਲ ਦੇ ਭਾਸ਼ਣ ਨਾਲ ਹੋਵੇਗੀ ਸ਼ੁਰੂਆਤ
ਪੰਜਾਬ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ
ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਵੇਗੀ। ਇਸ ਤੋਂ ਬਾਅਦ ਇਸ ਸੰਸਾਰ ‘ਚੋਂ ਚਲਾਣਾ ਕਰ
ਗਈਆਂ ਮਸ਼ਹੂਰ ਹਸਤੀਆਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਹ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ
ਪੰਜਾਬ ਸਰਕਾਰ ਦਾ ਆਖਿਰੀ ਬਜਟ ਸੈਸ਼ਨ ਹੋਵੇਗਾ। ਪੰਜਾਬ ‘ਚ ਅਗਲੇ ਸਾਲ ਚੋਣਾਂ ਹੋਣੀਆਂ ਹਨ,
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵੱਡੇ ਐਲਾਨ ਕੀਤਾ ਜਾ ਸਕਦੇ ਹਨ।
ਬਜਟ ਇਜਲਾਸ ਦੇ ਲਈ ਜਾਰੀ ਕੀਤੇ ਗਏ ਸ਼ੈਡਿਊਲ ਮੁਤਾਬਕ ਸਵੇਰੇ 11 ਵਜੇ ਤੋਂ
ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਦੁਪਹਿਰ 2 ਵਜੇ ਵਿਧਾਨ ਸਭਾ ‘ਚ ਚਲਾਣਾ ਕਰ ਗਈਆਂ ਹਸਤੀਆਂ ਨੂੰ
ਸ਼ਰਧਾਂਜਲੀ ਦਿੱਤੀ ਜਾਵੇਗੀ। ਇਨ੍ਹਾਂ ਹਸਤੀਆਂ ‘ਚ ਸਾਬਕਾ ਮੰਤਰੀ ਰਘਬੀਰ ਸਿੰਘ, ਸਾਬਕਾ
ਵਿਧਾਇਕ ਗੁਰਦੀਪ ਸਿੰਘ ਭੈਣੀ, ਸੁਤੰਤਰਤਾ ਸੈਨਾਨੀ ਦਲੀਪ ਸਿੰਘ ਤੇ ਪਨਸੀਡ ਦੇ ਸਾਬਕਾ ਚੇਅਰਮੈਨ ਅਸ਼ੋਰ ਧੀਰ ਨੂੰ
ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸੈਸ਼ਨ 8 ਮਾਰਚ ਦੇ
ਲਈ ਮੁਲਤਵੀ ਕਰ ਦਿੱਤਾ ਜਾਵੇਗਾ।
ਬਜਟ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ
ਵਿਧਾਨ ਸਭਾ ਦੇ ਬਜਟ ਇਜਲਾ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦੀ
ਹੈ। ਮੀਟਿੰਗ ਸਵੇਰੇ 9:30 ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।
ਕਾਂਗਰਸ ਕਰੇਗੀ ਮਾਰਚ
ਵਿਧਾਨ ਸਭਾ ਦਾ ਬਜਟ ਇਜਲਾਸ ਪੂਰੀ ਤਰ੍ਹਾਂ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ।
ਕਾਂਗਰਸ ਵੱਲੋਂ ਸਰਕਾਰ ਨੂੰ ਘੇਰਣ ਦੀ ਤਿਆਰੀ ਕੀਤੀ ਗਈ ਹੈ। ਕਾਂਗਰਸ ਵੱਲੋਂ ਵਿਧਾਨਸਭਾ ਘਿਰਾਓ
ਕੀਤਾ ਜਾਵੇਗਾ। ਕਾਂਗਰਸ ਦਾ ਪ੍ਰਦਰਸ਼ਨ ਸਵੇਰੇ 11 ਵਜੇ ਸੈਕਟਰ-15 ਸਥਿਤ
ਕਾਂਗਰਸ ਭਵਨ ਤੋਂ ਸ਼ੁਰੂ ਹੋਵੇਗਾ। ਜਿੱਥੇ ਕਾਂਗਰਸੀ ਆਗੂ ਤੇ ਵਰਕਰ ਵਿਧਾਨ ਸਭਾ ਵੱਲ ਮਾਰਚ ਕਰਨਗੇ।
ਬਜਟ ਇਜਲਾਸ ਦਾ ਸ਼ੈਡਿਊਲ
ਇਸ ਇਜਲਾਸ ਦੀ ਸ਼ੁਰੂਆਤ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਤੋਂ ਹੋਵੇਗੀ। ਪਹਿਲੇ ਦਿਨ ਦਾ ਇਜਲਾਸ ਸ਼ਰਧਾਂਜਲੀ ਤੇ
ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ 7 ਮਾਰਚ ਨੂੰ
ਛੁੱਟੀ ਰਹੇਗੀ ਤੇ 8 ਮਾਰਚ, ਐਤਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ
ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
Budget session starts