ਬਾਜਵਾ ਨੇ ‘ਆਪ’ ਵਲੋਂ ਬੈਂਡ ਬਾਜੇ ਨਾਲ ਪ੍ਰਦਰਸ਼ਨ ਸੰਬੰਧੀ ਕੀਤੀ ਸ਼ਿਕਾਇਤ
March 6, 2026 / main news
ਬਾਜਵਾ ਨੇ ‘ਆਪ’ ਵਲੋਂ ਬੈਂਡ ਬਾਜੇ ਨਾਲ ਪ੍ਰਦਰਸ਼ਨ ਸੰਬੰਧੀ ਕੀਤੀ ਸ਼ਿਕਾਇਤ
ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੇ
ਬੈਂਡ ਬਾਜੇ ਬਾਰੇ ਚੰਡੀਗੜ੍ਹ ਪੁਲਿਸ ਅਤੇ ਰਾਜਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ
ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਵਿਧਾਨ ਸਭਾ ਦੀ ਅੱਜ ਪਹਿਲੇ ਦਿਨ ਦੀ ਕਾਰਵਾਈ
ਸ਼ੁਰੂ ਹੋ ਗਈ ਹੈ। ਸੈਸ਼ਨ ਦੀ ਸ਼ੁਰੂਆਤ ਸਭ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ।
ਗਵਰਨ ਦੇ ਭਾਸ਼ਣ ਦੌਰਾਨ ਕਿਹਾ ਕਿ ਮੇਰੀ ਸਰਕਾਰ ਸਿਹਤ, ਪਰਿਵਾਰ
ਅਤੇ ਭਲਾਈ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਅਸੀਂ ਸਾਂਝੀਵਾਲਤਾ ਨਾਲ ਕੰਮ ਕਰ ਰਹੇ ਹਾਂ। ਪਰ
ਜਿਵੇਂ ਹੀ ਰਾਜਪਾਲ ਨੇ ਬੋਲਣਾ ਸ਼ੁਰੂ ਕੀਤਾ, ਇਕ ਕਾਂਗਰਸੀ ਵਿਧਾਇਕ ਨੇ ਉਨ੍ਹਾਂ ਨੂੰ ਰੋਕਣ ਦੀ
ਕੋਸ਼ਿਸ਼ ਕੀਤੀ ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਰਾਜਪਾਲ ਨੇ ਆਪਣੇ ਭਾਸ਼ਣ ਦੇ ਵਿਚਾਲੇ ਹੀ
ਉਨ੍ਹਾਂ ਨੂੰ ਟੋਕ ਦਿੱਤਾ ਤੇ ਕਿਹਾ ਕਿ ਤੁਸੀਂ ਆਪਣੇ ਮੁੱਦੇ ਬਾਅਦ ਵਿਚ ਚੁੱਕਣਾ।
Congrss Walkout