< ">
ਤਰਨ ਤਾਰਨ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਚੁਣਿਆ ਨੌਜਵਾਨ ਚਿਹਰਾ    ਚੰਡੀਗੜ੍ਹ ਕਾਨਸਰਟ ’ਚ ਕਰਨ ਔਜਲਾ ਨੇ ਜਿੱਤਿਆ ਦਿਲ! ਬੇਘਰ ਹੋਏ ਪਰਿਵਾਰਾਂ ਦੀ ਮਦਦ ਲਈ ਦੁਨੀਆ ਨੂੰ ਦਿੱਤਾ ਵੱਡਾ ਸੰਦੇਸ਼    ਤਰਨ ਤਾਰਨ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਚੁਣਿਆ ਨੌਜਵਾਨ ਚਿਹਰਾ    ਪੰਜਾਬ ’ਚ ਮੌਸਮ ਦਾ ਮਿਜ਼ਾਜ ਬਦਲਿਆ! 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦਾ ‘ਔਰੇਂਜ ਅਲਰਟ’    ਪੰਜਾਬ ’ਚ ਮੌਸਮ ਦਾ ਮਿਜ਼ਾਜ ਬਦਲਿਆ! 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦਾ ‘ਔਰੇਂਜ ਅਲਰਟ’    4 ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਲਈ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ    4 ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਲਈ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ    ਲੁਧਿਆਣਾ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਦੀ ਬੱਤੀ ਗੁਲ    ਲੁਧਿਆਣਾ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਦੀ ਬੱਤੀ ਗੁਲ    ਅਨਿਲ ਅੰਬਾਨੀ ਗਰੁੱਪ ਦੀ 581 ਕਰੋੜ ਦੀ ਸੰਪਤੀ ਕੁਰਕ   
ਪੰਜਾਬ ’ਚ ਮੌਸਮ ਦਾ ਮਿਜ਼ਾਜ ਬਦਲਿਆ! 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦਾ ‘ਔਰੇਂਜ ਅਲਰਟ’
March 15, 2026
Punjab-Weather

ਪੰਜਾਬ ’ਚ ਮੌਸਮ ਦਾ ਮਿਜ਼ਾਜ ਬਦਲਿਆ! 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦਾ ‘ਔਰੇਂਜ ਅਲਰਟ’

 
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਪਿਛਲੀ ਰਾਤ ਤੋਂ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ ਯਾਨੀ 15 ਮਾਰਚ ਲਈ ਸੂਬੇ ਵਿੱਚ ਅੰਧੇਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਦਾ ‘ਔਰੇਂਜ ਅਲਰਟ’ ਜਾਰੀ ਕਰ ਦਿੱਤਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਆਈ ਹੈ, ਪਰ ਫਿਰ ਵੀ ਇਹ ਆਮ ਨਾਲੋਂ 3.3 ਡਿਗਰੀ ਜ਼ਿਆਦਾ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸ੍ਰੀ ਅਨੰਦਪੁਰ ਸਾਹਿਬ 32.3 ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਇਲਾਕਾ ਰਿਹਾ ਹੈ।
ਵਿਭਾਗ ਨੇ ਖ਼ਾਸ ਤੌਰ ’ਤੇ ਮਾਲਵਾ ਅਤੇ ਮਾਝਾ ਦੇ ਕਈ ਇਲਾਕਿਆਂ ਲਈ ਅਲਰਟ ਜਾਰੀ ਕੀਤਾ ਹੈ। ਸਰਦੂਲਗੜ੍ਹ, ਮਾਨਸਾ, ਸੰਗਰੂਰ, ਪਟਿਆਲਾ, ਰਾਜਪੁਰਾ, ਬਠਿੰਡਾ, ਅੰਮ੍ਰਿਤਸਰ, ਅਤੇ ਜਲੰਧਰ ਸਮੇਤ ਕਈ ਤਹਿਸੀਲਾਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਚਿਤਾਵਨੀ

ਮੌਸਮ ਵਿਭਾਗ ਨੇ 9 ਖ਼ਾਸ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਵਿੱਚ ਤੇਜ਼ ਅੰਧੇਰੀ ਦੇ ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਤਰਨਤਾਰਨ, ਰੂਪਨਗਰ ਅਤੇ ਮੁਹਾਲੀ ਵਿੱਚ ਵੀ ਮੀਂਹ ਪੈ ਸਕਦਾ ਹੈ।
ਕਿਉਂ ਬਦਲ ਰਿਹਾ ਹੈ ਮੌਸਮ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਮੁਤਾਬਕ, ਇਸ ਵੇਲੇ ਉੱਤਰੀ ਭਾਰਤ ਦੇ ਉੱਪਰ ਬਹੁਤ ਉਚਾਈ ’ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇੱਕ ਪੱਛਮੀ ਵਿਘਨ (Western Disturbance) ਇਸ ਵੇਲੇ ਸਰਗਰਮ ਹੈ, ਜਦਕਿ 17 ਮਾਰਚ ਦੀ ਰਾਤ ਤੋਂ ਇੱਕ ਹੋਰ ਨਵਾਂ ਸਿਸਟਮ ਬਣਨ ਜਾ ਰਿਹਾ ਹੈ। ਇਸ ਕਾਰਨ ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੌਸਮ ਵਿੱਚ ਠੰਡਕ ਵਧੇਗੀ।
 

Punjab Weather


Recommended Posts
Latest