< ">
ਤਰਨ ਤਾਰਨ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਚੁਣਿਆ ਨੌਜਵਾਨ ਚਿਹਰਾ    ਤਰਨ ਤਾਰਨ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਚੁਣਿਆ ਨੌਜਵਾਨ ਚਿਹਰਾ    ਚੰਡੀਗੜ੍ਹ ਕਾਨਸਰਟ ’ਚ ਕਰਨ ਔਜਲਾ ਨੇ ਜਿੱਤਿਆ ਦਿਲ! ਬੇਘਰ ਹੋਏ ਪਰਿਵਾਰਾਂ ਦੀ ਮਦਦ ਲਈ ਦੁਨੀਆ ਨੂੰ ਦਿੱਤਾ ਵੱਡਾ ਸੰਦੇਸ਼    ਤਰਨ ਤਾਰਨ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਚੁਣਿਆ ਨੌਜਵਾਨ ਚਿਹਰਾ    ਪੰਜਾਬ ’ਚ ਮੌਸਮ ਦਾ ਮਿਜ਼ਾਜ ਬਦਲਿਆ! 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦਾ ‘ਔਰੇਂਜ ਅਲਰਟ’    ਪੰਜਾਬ ’ਚ ਮੌਸਮ ਦਾ ਮਿਜ਼ਾਜ ਬਦਲਿਆ! 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦਾ ‘ਔਰੇਂਜ ਅਲਰਟ’    4 ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਲਈ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ    4 ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਲਈ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ    ਲੁਧਿਆਣਾ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਦੀ ਬੱਤੀ ਗੁਲ    ਲੁਧਿਆਣਾ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਦੀ ਬੱਤੀ ਗੁਲ   
ਤਰਨ ਤਾਰਨ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਚੁਣਿਆ ਨੌਜਵਾਨ ਚਿਹਰਾ
March 15, 2026
-Kanchanpreet-Kaur-

ਤਰਨ ਤਾਰਨ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਚੁਣਿਆ ਨੌਜਵਾਨ ਚਿਹਰਾ

 
 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਨੌਜਵਾਨ ਖ਼ੂਨ ਨੂੰ ਅੱਗੇ ਲਿਆਉਂਦਿਆਂ ਕੰਚਨਪ੍ਰੀਤ ਕੌਰ ਨੂੰ ਤਰਨ ਤਾਰਨ ਵਿਧਾਨ ਸਭਾ ਹਲਕੇ ਲਈ ‘ਹਲਕਾ ਇੰਚਾਰਜ’ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨਾਲ ਅਕਾਲੀ ਦਲ ਨੇ ਸਰਹੱਦੀ ਖੇਤਰ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਲਈ ਇੱਕ ਨੌਜਵਾਨ ਅਤੇ ਗਤੀਸ਼ੀਲ ਚਿਹਰੇ ’ਤੇ ਭਰੋਸਾ ਜਤਾਇਆ ਹੈ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਇਸ ਦਾ ਐਲਾਨ ਕਰਦਿਆਂ ਕੰਚਨਪ੍ਰੀਤ ਕੌਰ ਦੀ ਦਲੇਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਲਿਖਿਆ ਕਿ ਕੰਚਨਪ੍ਰੀਤ ਕੌਰ ਇੱਕ ਊਰਜਾਵਾਨ ਅਤੇ ਨਿਡਰ ਮੈਂਬਰ ਹੈ, ਜਿਸ ਨੇ ਹਾਲ ਹੀ ਵਿੱਚ ਹੋਈ ਤਰਨ ਤਾਰਨ ਉਪ-ਚੋਣ ਦੌਰਾਨ ਸਰਕਾਰੀ ਦਬਾਅ ਦੇ ਬਾਵਜੂਦ ਆਪਣੀ ਮਾਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ।
ਬਾਦਲ ਨੇ ਭਰੋਸਾ ਜਤਾਇਆ ਕਿ ਕੰਚਨਪ੍ਰੀਤ ਕੌਰ ਦੀ ਮਿਹਨਤ ਅਤੇ ਹਿੰਮਤ ਨਾਲ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਨੇ ਕੰਚਨਪ੍ਰੀਤ ਕੌਰ ਨੂੰ ਨਵੀਂ ਪਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਨਿਡਰ ਹੋ ਕੇ ਲੋਕਾਂ ਦੀ ਸੇਵਾ ਕਰਦੀ ਰਹੇਗੀ।

Kanchanpreet Kaur


Recommended Posts
Latest