ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਪਰੇਸ਼ਾਨੀ ‘ਚ ਫਸੇ ਰਣਜੀਤ ਸਿੰਘ ਢੱਡਰੀਆਂ ਵਾਲੇ, 2019 ਦੇ ਮਾਮਲੇ ਚ ਸੰਮਨ ਜਾਰੀ

ਪਰੇਸ਼ਾਨੀ ‘ਚ ਫਸੇ ਰਣਜੀਤ ਸਿੰਘ ਢੱਡਰੀਆਂ ਵਾਲੇ, 2019 ਦੇ ਮਾਮਲੇ ਚ ਸੰਮਨ


ਪਰੇਸ਼ਾਨੀ ‘ਚ ਫਸੇ ਰਣਜੀਤ ਸਿੰਘ ਢੱਡਰੀਆਂ ਵਾਲੇ, 2019 ਦੇ ਮਾਮਲੇ ਚ ਸੰਮਨ ਜਾਰੀ

ਪ੍ਰਸਿੱਧ ਪੰਥ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਮਾਮਲੇ ਵਿਚ ਮਾਣਯੋਗ ਅਦਾਲਤ ਵਲੋਂ ਸੰਮਨ ਜਾਰੀ ਕੀਤੇ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਾਲ 2019 ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਸੰਤ ਬਾਬਾ ਹਰੀ ਸਿੰਘ ਰੰਧਾਵਾ ਖਿਲਾਫ ਕਥਿਤ ਤੌਰ ’ਤੇ ਗਲਤ ਟਿੱਪਣੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਮਾਣਯੋਗ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਕਤ ਟਿੱਪਣੀ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੇਸ਼ ਕੀਤੇ ਗਏ ਤੱਥਾਂ ਨੂੰ ਦੇਖਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ। ਐਡਵੋਕੇਟ ਧਾਰਨੀ ਨੇ ਕਿਹਾ ਕਿ ਹੁਣ ਅਦਾਲਤ ਵੱਲੋਂ ਨਿਰਧਾਰਿਤ ਮਿਤੀ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। 

Ranjeet Singh


Sports/Health/Entertainmant

Advertise Here

Reach thousands of visitors daily. High-visibility premium placement.

Get Started
Latest