ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਚੈਕ ਬਾਊਂਸ ਮਾਮਲਾ: ‘ਆਪ’ ਵਿਧਾਇਕਾ ਦੇ ਪਤੀ ਨੂੰ 2 ਸਾਲ ਦੀ ਕੈਦ

ਚੈਕ ਬਾਊਂਸ ਮਾਮਲਾ: ‘ਆਪ’ ਵਿਧਾਇਕਾ ਦੇ ਪਤੀ ਨੂੰ 2 ਸਾਲ ਦੀ ਕੈਦ


ਚੈਕ ਬਾਊਂਸ ਮਾਮਲਾ: ‘ਆਪ’ ਵਿਧਾਇਕਾ ਦੇ ਪਤੀ ਨੂੰ 2 ਸਾਲ ਦੀ ਕੈਦ

ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੀ ਅਦਾਲਤ ਨੇ ਲੰਬੇ ਸਮੇਂ ਤੋਂ ਚੱਲ ਰਹੇ ਕਰੋੜਾਂ ਰੁਪਏ ਦੇ ਚੈਕ ਬਾਊਂਸ ਮਾਮਲੇ 'ਚ ਅਹਿਮ ਫੈਸਲਾ ਸੁਣਾਉਂਦਿਆਂ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 2-2 ਸਾਲ ਦੀ ਕੈਦ ਅਤੇ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ।
ਇਹ ਫੈਸਲਾ ਕਰੀਬ ਸੱਤ ਸਾਲ ਚੱਲੀ ਸੁਣਵਾਈ ਤੋਂ ਬਾਅਦ ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਪਰਨੀਤ ਕੌਰ ਦੀ ਅਦਾਲਤ ਵਲੋਂ ਸੁਣਾਇਆ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਸਾਲ ਦੀ ਸਖ਼ਤ ਕੈਦ ਦੇ ਨਾਲ-ਨਾਲ 10-10 ਹਜ਼ਾਰ ਰੁਪਏ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਵੀ ਦਿੱਤੇ ਹਨ।
ਇਸ ਮਾਮਲੇ 'ਚ ਸ਼ਹਬਾਜ਼ ਸਿੰਘ ਸੋਹੀ (ਮੌਜੂਦਾ ਨਿਵਾਸੀ ਚੰਡੀਗੜ੍ਹ, ਮੂਲ ਵਾਸੀ ਜੀਰਕਪੁਰ), ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਚੈਕ ਬਾਊਂਸ ਦੇ ਮਾਮਲੇ 'ਚ ਪੇਸ਼ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਦੋਸ਼ ਸਾਬਤ ਹੁੰਦੇ ਹਨ।
ਸਜ਼ਾ ਸੁਣਾਏ ਜਾਣ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੇ ਤੁਰੰਤ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ, ਜਿਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਰਕਮ ਭਰਨ ਉਪਰੰਤ ਅਸਥਾਈ ਰਾਹਤ ਮਿਲ ਗਈ। ਇਸ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ ਉੱਚ ਅਦਾਲਤ ਵਿਚ ਅਪੀਲ ਕਰਨ ਦਾ ਹੱਕ ਵੀ ਦਿੱਤਾ ਹੈ।

Anmol Gagan Mann


Sports/Health/Entertainmant

Advertise Here

Reach thousands of visitors daily. High-visibility premium placement.

Get Started
Latest