ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
March 19, 2026
ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
ਪੰਜਾਬੀ ਗਾਇਕ ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ
ਸੰਬੰਧੀ ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਦੀ ਇਕ ਕਥਿਤ ਆਡੀਓ ਰਿਕਾਰਡਿੰਗ ਸਾਹਮਣੇ ਆਈ
ਹੈ। ਦੱਸ ਦੇਈਏ ਕਿ ਗਾਇਕ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ।
ਆਡੀਓ ਰਿਕਾਰਡਿੰਗ ਵਿਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਸੈਕਟਰ 9 ਵਿਚ ਹੋਏ
ਕਤਲ ਕਾਰਨ ਬਹੁਤ ਸਾਰੇ ਲੋਕਾਂ ਨੂੰ ਮਿਰਚਾਂ ਲੱਗੀਆਂ ਹਨ। ਹੁਣ ਮਨਕੀਰਤ ਔਲਖ ਦੀ ਵਾਰੀ ਹੈ। ਉਹ
ਜਿੰਨੇ ਮਰਜ਼ੀ ਗੰਨਮੈਨ ਰੱਖ ਲਵੇ ਪਰ ਉਸ ਦਾ ਨੰਬਰ ਲੱਗੇਗਾ। ਉਹ ਮੋਹਾਲੀ ਵਿਚ ਬੈਠਾ ਰਹਿੰਦਾ ਹੈ
ਅਤੇ ਵਿਦੇਸ਼ਾਂ ਦੀਆਂ ਸਟੋਰੀਆਂ ਸਾਂਝੀਆਂ ਕਰਦਾ ਹੈ।
ਬੁੱਧਵਾਰ ਨੂੰ ਸੈਕਟਰ 9 ਵਿਚ ਇਕ ਪ੍ਰਾਪਰਟੀ ਡੀਲਰ ਦੀ 12 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲੱਕੀ
ਪਟਿਆਲ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਵੀ
ਪੋਸਟ ਕੀਤੀ, ਜਿਸ ਵਿੱਚ ਉਸਨੇ ਲਿਖਿਆ ਸੀ ਕਿ ਉਹ ਸਾਡੀ ਜਾਣਕਾਰੀ ਸਾਡੇ ਵਿਰੋਧੀਆਂ ਨੂੰ ਦੇ ਰਿਹਾ
ਸੀ।
Mankirat Aulakh Thert
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories