ਚੰਡੀਗੜ੍ਹ ਮਰਡਰ ਦੇ ਦੋਵਾਂ ਮੁਲਜ਼ਮਾਂ ਦਾ ਐਨਕਾਊਂਟਰ
March 19, 2026
ਚੰਡੀਗੜ੍ਹ ਮਰਡਰ ਦੇ ਦੋਵਾਂ ਮੁਲਜ਼ਮਾਂ ਦਾ ਐਨਕਾਊਂਟਰ
ਚੰਡੀਗੜ੍ਹ ਵਿਚ ਲੰਘੇ ਦਿਨ ਹੋਏ ਮਰਡਰ ਦੇ ਮੁਲ਼ਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕਰ
ਦਿੱਤਾ ਹੈ। ਪੁਲਿਸ ਦੀ ਗੋਲ਼ੀ ਨਾਲ ਦੋਵੇਂ ਮੁਲਜ਼ਮ ਜ਼ਖਮੀ ਹੋਏ ਹਨ। ਇਹ ਦੋਵੇਂ ਗੈਂਗਸਟਰ ਲੱਕੀ
ਪਟਿਆਲ ਦੇ ਗੁਰਗੇ ਦੱਸੇ ਦਾ ਰਹੇ ਹਨ। ਦੋਵਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਦੀ ਐਂਟੀ
ਗੈਂਗਸਟਰ ਟਾਸਕ ਫੋਰਸ ਨੇ ਇਸ ਐਨਕਾਊਂਟਰ ਨੂੰ ਅੰਜਾਮ ਦਿੱਤਾ
ਹੈ।
ਐਨਕਾਊਂਟਰ ਵਿਚ ਜ਼ਖਮੀ ਹੋਇਆ ਇਕ ਮੁਲਜ਼ਮ ਰਾਜਨ ਉਰਫ਼ ਪੀਯੂਸ਼ ਪਹਿਲਵਾਨ, ਫਿਰੋਜ਼ਪੁਰ
ਦਾ ਰਹਿਣ ਵਾਲਾ ਹੈ। ਕੁਝ ਸਮਾਂ ਪਹਿਲਾਂ, ਉਹ ਮਲੇਸ਼ੀਆ ਤੋਂ ਨੇਪਾਲ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿਚ ਦਾਖਲ ਹੋਇਆ
ਸੀ। ਦੂਜਾ ਦੋਸ਼ੀ, ਪ੍ਰੀਤਮ ਸ਼ਾਹ, ਨਵਾਂਸ਼ਹਿਰ ਦਾ ਰਹਿਣ ਵਾਲਾ ਹੈ। ਦੋਵਾਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ
ਦਰਜ ਹਨ। ਕਾਰਵਾਈ ਦੌਰਾਨ, ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਵਿਚ ਪੁਲਿਸ 'ਤੇ
ਗੋਲੀਬਾਰੀ ਵੀ ਕੀਤੀ। ਦੂਜੇ ਪਾਸੇ ਪੁਲਿਸ ਵਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿਚ ਦੋਵੇਂ ਮੁਲਜ਼ਮ
ਜ਼ਖਮੀ ਹੋ ਗਏ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਤਲ ਵਿਚ ਵਰਤਿਆ ਗਿਆ ਮੋਟਰਸਾਈਕਲ
ਅਤੇ ਹਥਿਆਰ ਬਰਾਮਦ ਕਰ ਲਏ ਗਏ ਹਨ।
Property Deler Murder
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories