< ">
ਕੋਟਕਪੂਰਾ ਨੇੜੇ ਕਰਜ਼ੇ ਤੋਂ ਤੰਗ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਖੁਦਕੁਸ਼ੀ, ਹੱਥ ਫੜ ਕੇ ਟ੍ਰੇਨ ਅੱਗੇ ਮਾਰੀ ਛਾਲ    ਕਾਂਗਰਸੀ ਸੰਸਦ ਮੈਂਬਰਾਂ ਨੇ Amit Shah ਨੂੰ ਲਿਖੀ ਚਿੱਠੀ, ਗਗਨਦੀਪ ਰੰਧਾਵਾ ਮਾਮਲੇ ’ਚ ਇਨਸਾਫ਼ ਦੀ ਮੰਗ    ਕਾਂਗਰਸੀ ਸੰਸਦ ਮੈਂਬਰਾਂ ਨੇ Amit Shah ਨੂੰ ਲਿਖੀ ਚਿੱਠੀ, ਗਗਨਦੀਪ ਰੰਧਾਵਾ ਮਾਮਲੇ ’ਚ ਇਨਸਾਫ਼ ਦੀ ਮੰਗ    ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੇਰੇ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ- ਲਾਲਜੀਤ ਭੁੱਲਰ    ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ    Guru Randhawa ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਅਪਰਾਧਿਕ ਕੇਸ ‘ਚ ਕਾਰਵਾਈ ਫਿਲਹਾਲ ਰੋਕੀ ਗਈ    ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲੇ ‘ਤੇ ਐਕਸ਼ਨ ! 15 ਮਹੀਨਿਆਂ ਬਾਅਦ ਦਰਜ ਹੋਈ FIR    ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲੇ ‘ਤੇ ਐਕਸ਼ਨ ! 15 ਮਹੀਨਿਆਂ ਬਾਅਦ ਦਰਜ ਹੋਈ FIR    ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਇਕੱਠੇ ਨਜ਼ਰ ਆਏ ਮਜੀਠੀਆ, ਬਾਜਵਾ ਤੇ ਸੁਨੀਲ ਜਾਖੜ    ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ, ਕਾਂਗਰਸ ਤੇ ਅਕਾਲੀ ਦਲ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ   
ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
March 22, 2026
Another-session

ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

 
ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਸੰਤ ਸਮਾਜ ਅਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਹਿਮ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸੰਤ ਸਮਾਜ ਨੇ ਸੀਐਮ ਮਾਨ ਨੂੰ ਮੈਮੋਰੰਡਮ ਵੀ ਸੌਂਪਿਆ। 
ਕਾਨੂੰਨ ਵਿੱਚ ਹੋਵੇਗੀ ਸੋਧ
ਇਸ ਸੈਸ਼ਨ ਦੌਰਾਨ ’ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਅਹਿਮ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾ ਸਕਣ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸ਼ਬਦ ਗੁਰੂ ਦੀ ਬੇਅਦਬੀ ਕਰਨ ਵਾਲਾ ਕੋਈ ਵੀ ਸ਼ਖਸ ਬਖ਼ਸ਼ਿਆ ਨਹੀਂ ਜਾਵੇਗਾ।
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਦਾ ਇੱਕ ਨਵਾਂ ਡਿਜੀਟਲ ਮਾਮਲਾ ਸਾਹਮਣੇ ਆਇਆ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਕ੍ਰਿਕਟਰ ਯੁਵਰਾਜ ਸਿੰਘ ਅਤੇ ਹਾਰਦਿਕ ਪਾਂਡਿਆ ਦੀਆਂ ਨੰਗੇ ਸਿਰ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਗਈਆਂ ਹਨ। 
ਇਸ ਤੋਂ ਪਹਿਲਾਂ ਵੀ ਜੀਪ ਅਤੇ ਜੁੱਤੀਆਂ ਸਮੇਤ ਪਰਿਕਰਮਾ ਦੀਆਂ ਗਲਤ AI ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ। SGPC ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕੇਂਦਰ ਅਤੇ ਰਾਜ ਸਰਕਾਰ ਨੂੰ ਅਜਿਹੀਆਂ ਡਿਜੀਟਲ ਬੇਅਦਬੀਆਂ ਵਿਰੁੱਧ ਵੀ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।
 

Another session


Recommended Posts