ਪੰਜਾਬ ਕੈਬਨਿਟ ‘ਚ ਹਲਚਲ, ਭੁੱਲਰ ਦੀ ਗ੍ਰਿਫਤਾਰੀ ਮਗਰੋਂ ਵਿਭਾਗਾਂ ਦੀ ਵੰਡ    ਦਿੱਲੀ ਸਰਕਾਰ ਦੀ ਵੱਡੀ ਯੋਜਨਾ ਮਹਿਲਾਵਾਂ ਨੂੰ ਮਿਲਣਗੇ ₹2500 ਹਰ ਮਹੀਨਾ    ਦਿੱਲੀ ਸਰਕਾਰ ਦੀ ਵੱਡੀ ਯੋਜਨਾ ਮਹਿਲਾਵਾਂ ਨੂੰ ਮਿਲਣਗੇ ₹2500 ਹਰ ਮਹੀਨਾ    ਕੋਟਕਪੂਰਾ ਨੇੜੇ ਕਰਜ਼ੇ ਤੋਂ ਤੰਗ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਖੁਦਕੁਸ਼ੀ, ਹੱਥ ਫੜ ਕੇ ਟ੍ਰੇਨ ਅੱਗੇ ਮਾਰੀ ਛਾਲ    ਕਾਂਗਰਸੀ ਸੰਸਦ ਮੈਂਬਰਾਂ ਨੇ Amit Shah ਨੂੰ ਲਿਖੀ ਚਿੱਠੀ, ਗਗਨਦੀਪ ਰੰਧਾਵਾ ਮਾਮਲੇ ’ਚ ਇਨਸਾਫ਼ ਦੀ ਮੰਗ    ਕਾਂਗਰਸੀ ਸੰਸਦ ਮੈਂਬਰਾਂ ਨੇ Amit Shah ਨੂੰ ਲਿਖੀ ਚਿੱਠੀ, ਗਗਨਦੀਪ ਰੰਧਾਵਾ ਮਾਮਲੇ ’ਚ ਇਨਸਾਫ਼ ਦੀ ਮੰਗ    ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੇਰੇ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ- ਲਾਲਜੀਤ ਭੁੱਲਰ    ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ    Guru Randhawa ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਅਪਰਾਧਿਕ ਕੇਸ ‘ਚ ਕਾਰਵਾਈ ਫਿਲਹਾਲ ਰੋਕੀ ਗਈ    ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲੇ ‘ਤੇ ਐਕਸ਼ਨ ! 15 ਮਹੀਨਿਆਂ ਬਾਅਦ ਦਰਜ ਹੋਈ FIR   
ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ, ਕਾਂਗਰਸ ਤੇ ਅਕਾਲੀ ਦਲ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ
March 22, 2026
Protest-Against-Laljeet-Bhullar

ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ, ਕਾਂਗਰਸ ਤੇ ਅਕਾਲੀ ਦਲ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ  ਵਲੋਂ ਸਾਂਝੇ ਤੌਰ ਉਤੇ ਚੰਡੀਗੜ੍ਹ ਵਿਚ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਫਤਿਹ ਜੰਗ ਬਾਜਵਾ, ਪਰਮਿੰਦਰ ਸਿੰਘ ਬਰਾੜ, ਬੀਬੀ ਅਮਨਜੋਤ ਕੌਰ ਰਾਮੂਵਾਲੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ. ਉਧਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਵੱਡੀ ਗਿਣਤੀ ਵਿਚ ਕਾਰਕੁੰਨ ਪ੍ਰਦਰਸ਼ਨ ਕਰ ਰਹੇ ਹਨ।  ਇਸ ਦੌਰਾਨ ਪੁਲਿਸ ਵਲੋਂ ਪਾਣੀ ਦੀਆਂ ਬੌਛਾਰਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪਾਣੀ ਦੀਆਂ ਤੇਜ਼ ਬੌਛਾਰਾਂ ਦੇ ਬਾਵਜੂਦ ਸਾਰੀਆਂ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਵਲੋਂ ਪ੍ਰਦਰਸ਼ਨ ਜਾਰੀ ਹੈ।
ਤਾਜ਼ਾ ਜਾਣਕਾਰੀ ਅਨੁਸਾਰ ਅਕਾਲੀ ਦਲ, ਕਾਂਗਰਸ ਤੇ ਭਾਜਪਾ ਦੇ ਸੀਨੀਅਰ ਲੀਡਰਾਂ ਨੂੰ ਪੁਲਿਸ ਨੇ ਡਿਟੇਨ ਕੀਤਾ ਹੈ ਤੇ ਉਨ੍ਹਾਂ ਨੂੰ ਸੈਕਟਰ-3 ਦੇ ਪੁਲਿਸ ਸਟੇਸ਼ਨ ਵਿਚ ਲਿਜਾਇਆ ਗਿਆ ਹੈ।
 

Protest Against Laljeet Bhullar


Recommended Posts