ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਇਕੱਠੇ ਨਜ਼ਰ ਆਏ ਮਜੀਠੀਆ, ਬਾਜਵਾ ਤੇ ਸੁਨੀਲ ਜਾਖੜ

ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਇਕੱਠੇ ਨਜ਼ਰ ਆਏ ਮਜੀਠੀਆ, ਬਾਜਵਾ ਤੇ ਸੁਨੀਲ


ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਇਕੱਠੇ ਨਜ਼ਰ ਆਏ ਮਜੀਠੀਆ, ਬਾਜਵਾ ਤੇ ਸੁਨੀਲ ਜਾਖੜ

 ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਖਾਸ ਗੱਲ ਇਹ ਰਹੀ ਕਿ ਇਸ ਦੌਰਾਨ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਇਕੱਠਿਆਂ ਮਿਲ ਕੇ ਆਮ ਆਦਮੀ ਸਰਕਾਰ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਫੀ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਤਿੰਨਾਂ ਪਾਰਟੀਆਂ ਦੇ ਸੀਨੀਅਰ ਲੀਡਰਾਂ ਤੇ ਵਰਕਰਾਂ ਨਾਲ ਤਿੱਖੀਆਂ ਝੜਪਾਂ ਵੀ ਹੋਈਆਂ। ਵਿਰੋਧ ਪ੍ਰਦਰਸ਼ਨ ਦੇ ਤਿੱਖਾ ਰੂਪ ਧਾਰਨ ਕਰਨ ਉਤੇ ਪੁਲਿਸ ਨੇ ਪਾਣੀ ਦੀਆਂ ਬੌਛਾਰਾਂ ਦਾ ਇਸਤੇਮਾਲ ਵੀ ਕੀਤਾ। 
ਪੰਜਾਬ ਦੇ ਇਸ ਭਖਦੇ ਮੁੱਦੇ ਨੂੰ ਲੈੈ ਕੇ  ਤਿੰਨਾਂ ਪਾਰਟੀਆਂ ਦੇ ਸੀਨੀਅਰ ਲੀਡਰ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਇਕੱਠੇ ਨਜ਼ਰ ਆਏ। ਇਸ ਪ੍ਰਦਰਸ਼ਨ ਦੌਰਾਨ ਸਾਰਿਆਂ ਨੇ ਰਲ਼ ਕੇ ਸਾਬਕਾ ਮੰਤਰੀ ਦੀ ਗ੍ਰਿਫਤਾਰੀ ਦੀ ਮੰਗ ਤੇ ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਪ ਸਰਕਾਰ ਖਿਲਾਫ ਤਿੱਖੀ ਬਿਆਨਬਾਜ਼ੀ ਵੀ ਕੀਤੀ। ਬਾਅਦ ਵਿਚ ਪੁਲਿਸ ਵਲੋਂ ਇਨ੍ਹਾਂ ਸੀਨੀਅਰ ਲੀਡਰਾਂ ਵਲੋਂ ਗ੍ਰਿਫਤਾਰ ਵੀ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ ਅਜਿਹਾ ਸ਼ਾਇਦ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੀਆਂ ਤਿੰਨ ਪ੍ਰਮੁੱਖ ਪਾਰਟੀਆਂ ਨੇ ਇਕੱਠਿਆਂ ਰਲ਼ ਕੇ ਅਜਿਹੇ ਗੰਭੀਰ ਮੁੱਦੇ ਉਤੇ ਵਿਰੋਧ ਪ੍ਰਦਰਸ਼ਨ ਵਿਚ  ਹਿੱਸਾ ਲਿਆ ਹੋਵੇ।
 

Protest Chd


Sports/Health/Entertainmant

Advertise Here

Reach thousands of visitors daily. High-visibility premium placement.

Get Started
Latest