ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੇਰੇ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ- ਲਾਲਜੀਤ ਭੁੱਲਰ
March 23, 2026
ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੇਰੇ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ- ਲਾਲਜੀਤ ਭੁੱਲਰ
ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ
ਕੇ ਲਿਖਿਆ ਹੈ ਕਿ ਉਹ ਸੱਚ ਤੋਂ ਭੱਜਣ ਵਾਲੇ ਨਹੀਂ ਹਨ, ਉਨ੍ਹਾਂ
ਖਿਲਾਫ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਮੈਂ ਹਰ ਵਾਰ ਆਪਣੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ
ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਹਨਾਂ ਦੇ
ਚਿਹਰਿਆਂ ਵਿਚ ਮੈਂ ਹਮੇਸ਼ਾ ਰੱਬ ਦੀ ਝਲਕ ਵੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫੈਸਲਾ ਉਨ੍ਹਾਂ
ਦੀ ਭਲਾਈ ਅਤੇ ਸੱਚਾਈ ਦੇ ਰਾਹ ਉਤੇ ਚੱਲਣ ਲਈ ਹੀ ਰਿਹਾ ਹੈ। ਪਰ ਅੱਜ ਜਿਹੜੀਆਂ
ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਮੈਂ ਫਰਾਰ ਹੋ ਗਿਆ ਹਾਂ… ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ
ਵਾਲਾ ਨਹੀਂ ਹਾਂ। ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ, ਅਤੇ ਨਿਆਂ
ਪ੍ਰਣਾਲੀ ‘ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ, ਮੈਂ ਆਪਣੇ
ਪੰਜਾਬ ਵਿਚ ਹੀ ਹਾਂ। ਸੱਚਾਈ ਅਤੇ ਇਨਸਾਫ ‘ਤੇ ਯਕੀਨ ਰੱਖਦਿਆਂ, ਮੈਂ ਖੁਦ
ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ।
Laljeet Bhullar Statement
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories