ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ! ਮੁਹਾਲੀ ਸਮੇਤ ਕਈ ਇਲਾਕਿਆਂ ’ਚ ਮੀਂਹ; ਦੋ ਦਿਨਾਂ ਲਈ ‘ਯੈਲੋ ਅਲਰਟ’

ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ! ਮੁਹਾਲੀ ਸਮੇਤ ਕਈ ਇਲਾਕਿਆਂ ’ਚ ਮ


ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ! ਮੁਹਾਲੀ ਸਮੇਤ ਕਈ ਇਲਾਕਿਆਂ ’ਚ ਮੀਂਹ; ਦੋ ਦਿਨਾਂ ਲਈ ‘ਯੈਲੋ ਅਲਰਟ’

 
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਸਵੇਰੇ ਤੋਂ ਹੀ ਮੁਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੂੰਦਾ-ਬਾਂਦੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ 29 ਅਤੇ ਭਲਕੇ 30 ਮਾਰਚ ਲਈ ਸੂਬੇ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਨ੍ਹੇਰੀ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿਖੇ 33.3 ਡਿਗਰੀ ਦਰਜ ਕੀਤਾ ਗਿਆ, ਜਦਕਿ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿਖੇ 10 ਡਿਗਰੀ ਰਿਹਾ। ਵੈਸਟਰਨ ਡਿਸਟਰਬੈਂਸ ਦੇ ਪਹਾੜਾਂ ’ਤੇ ਪਹੁੰਚਣ ਕਾਰਨ ਅਗਲੇ ਦੋ ਦਿਨ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।
ਕਿੱਥੇ-ਕਿੱਥੇ ਹੋਵੇਗੀ ਬਾਰਿਸ਼?
 
ਮੱਧਮ ਤੋਂ ਭਾਰੀ ਮੀਂਹ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੁਹਾਲੀ ਵਿੱਚ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ।
ਹਲਕੀ ਬਾਰਿਸ਼: ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਦੀ ਉਮੀਦ ਹੈ।
ਗੜੇਮਾਰੀ ਦਾ ਖ਼ਤਰਾ: ਮਾਝਾ ਅਤੇ ਦੋਆਬਾ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਦੇ ਨਾਲ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਖ਼ਦਸ਼ਾ ਹੈ।

Rain In Punjab


Sports/Health/Entertainmant

Advertise Here

Reach thousands of visitors daily. High-visibility premium placement.

Get Started
Latest