ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

Canada ’ਚ ਪਨਾਹ ਲੈਣ ਦੇ ਨਿਯਮ ਸਖ਼ਤ, ਨਵਾਂ ਕਾਨੂੰਨ ਲਾਗੂ

Canada ’ਚ ਪਨਾਹ ਲੈਣ ਦੇ ਨਿਯਮ ਸਖ਼ਤ, ਨਵਾਂ ਕਾਨੂੰਨ ਲਾਗੂ


Canada ’ਚ ਪਨਾਹ ਲੈਣ ਦੇ ਨਿਯਮ ਸਖ਼ਤ, ਨਵਾਂ ਕਾਨੂੰਨ ਲਾਗੂ


Canada ਸਰਕਾਰ ਵੱਲੋਂ ਪਨਾਹ ਪ੍ਰਣਾਲੀ ਨੂੰ ਸਖ਼ਤ ਕਰਨ ਲਈ ਨਵਾਂ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ‘ਸਟ੍ਰੈਂਥਨਿੰਗ ਕੈਨੇਡਾਜ਼ ਇਮੀਗ੍ਰੇਸ਼ਨ ਸਿਸਟਮ ਐਂਡ ਬਾਰਡਰ ਐਕਟ’ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਨਵੇਂ ਨਿਯਮ ਲਾਗੂ ਹੋ ਗਏ ਹਨ।
ਨਿਯਮਾਂ ਅਨੁਸਾਰ, ਇੱਕ ਸਾਲ ਤੋਂ ਬਾਅਦ ਪਨਾਹ ਮੰਗਣ ਵਾਲਿਆਂ ਦੇ ਕੇਸ ਹੁਣ ਸੁਣਵਾਈ ਲਈ ਨਹੀਂ ਭੇਜੇ ਜਾਣਗੇ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਨ ਵਾਲਿਆਂ ਲਈ ਵੀ ਪਾਬੰਦੀਆਂ ਵਧਾਈਆਂ ਗਈਆਂ ਹਨ।
ਰਿਪੋਰਟ ਅਨੁਸਾਰ, ਕੈਨੇਡਾ ਵਿੱਚ ਪਨਾਹ ਮੰਗਣ ਵਾਲਿਆਂ ਵਿੱਚ ਭਾਰਤੀ ਨਾਗਰਿਕ ਸਭ ਤੋਂ ਅੱਗੇ ਹਨ। ਸਾਲ 2025 ਦੇ ਆਖਰੀ ਛੇ ਮਹੀਨਿਆਂ ਵਿੱਚ ਹੀ ਭਾਰਤੀਆਂ ਵੱਲੋਂ ਲਗਭਗ 9,770 ਪਨਾਹ ਦੇ ਦਾਅਵੇ ਦਾਇਰ ਕੀਤੇ ਗਏ ਸਨ।
ਨਵੇਂ ਨਿਯਮਾਂ ਅਨੁਸਾਰ, ਜਿਹੜੇ ਵਿਅਕਤੀ ਕੈਨੇਡਾ ਵਿੱਚ ਦਾਖ਼ਲ ਹੋਣ ਦੇ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਪਨਾਹ ਦਾ ਦਾਅਵਾ ਕਰਦੇ ਹਨ, ਉਨ੍ਹਾਂ ਦੇ ਕੇਸ ਹੁਣ ਸੁਣਵਾਈ ਲਈ ‘ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ’ (IRB) ਕੋਲ ਨਹੀਂ ਭੇਜੇ ਜਾਣਗੇ।
ਅਮਰੀਕਾ ਤੋਂ ਗੈਰ-ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਕੇ ਕੈਨੇਡਾ ਵੜਨ ਵਾਲੇ ਅਤੇ 14 ਦਿਨਾਂ ਬਾਅਦ ਪਨਾਹ ਮੰਗਣ ਵਾਲਿਆਂ ਨੂੰ ਵੀ ਹੁਣ ਆਮ ਤੌਰ ’ਤੇ ਸੁਣਵਾਈ ਦਾ ਮੌਕਾ ਨਹੀਂ ਮਿਲੇਗਾ।
ਅੰਕੜਿਆਂ ਮੁਤਾਬਕ ਜ਼ਿਆਦਾਤਰ ਪਨਾਹ ਦੇ ਦਾਅਵੇ ਪੰਜਾਬ ਵਰਗੇ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਵੱਲੋਂ ਕੀਤੇ ਜਾਂਦੇ ਹਨ, ਜੋ ਅਕਸਰ ਸਿਆਸੀ ਜਾਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹਨ।
ਕੈਨੇਡਾ ਸਰਕਾਰ ਮੁਤਾਬਕ ਇਹ ਕਾਨੂੰਨ ਸਰਹੱਦਾਂ ਨੂੰ ਸੁਰੱਖਿਅਤ ਕਰਨ, ਸੰਗਠਿਤ ਅਪਰਾਧਾਂ ਅਤੇ ਫੈਂਟਾਨਿਲ ਦੀ ਤਸਕਰੀ ਵਿਰੁੱਧ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਨਾਲ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਆਵੇਗੀ।
 

New Rules For Visa


Sports/Health/Entertainmant

Advertise Here

Reach thousands of visitors daily. High-visibility premium placement.

Get Started
Latest