ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਨਾਲੰਦਾ ਸ਼ੀਤਲਾ ਮਾਤਾ ਮੰਦਰ ਹਾਦਸਾ: ਧੱਕਾ-ਮੁੱਕੀ ‘ਚ 9 ਜਾਨਾਂ ਗਈਆਂ

ਨਾਲੰਦਾ ਸ਼ੀਤਲਾ ਮਾਤਾ ਮੰਦਰ ਹਾਦਸਾ: ਧੱਕਾ-ਮੁੱਕੀ ‘ਚ 9 ਜਾਨਾਂ ਗਈਆਂ


ਨਾਲੰਦਾ ਸ਼ੀਤਲਾ ਮਾਤਾ ਮੰਦਰ ਹਾਦਸਾ: ਧੱਕਾ-ਮੁੱਕੀ ‘ਚ 9 ਜਾਨਾਂ ਗਈਆਂ

 
ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਸ਼ੀਤਲਾ ਮਾਤਾ ਮੰਦਰ ਵਿਚ ਅੱਜ ਸਵੇਰੇ ਭਾਜੜ ਮਚ ਗਈ। ਇਸ ਹਾਦਸੇ ਵਿਚ ਨੌਂ ਲੋਕਾਂ ਦੀ ਮੌਤ ਹੋ ਗਈ। ਭੀੜ ਵਲੋਂ ਕੁਚਲਣ ਕਾਰਨ ਅੱਠ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਆਦਮੀ ਦੀ ਹਸਪਤਾਲ ਵਿਚ ਮੌਤ ਹੋ ਗਈ। ਚੈਤਰ ਮਹੀਨੇ ਦੇ ਆਖਰੀ ਮੰਗਲਵਾਰ ਨੂੰ ਸ਼ੀਤਲਾ ਅਸ਼ਟਮੀ ਲਈ ਮੰਦਰ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਇਕੱਠੇ ਹੋਏ ਸਨ। ਉੱਥੇ ਇਕ ਮੇਲਾ ਵੀ ਲੱਗਿਆ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਭੀੜ ਨੂੰ ਸੰਭਾਲਣ ਲਈ ਢੁਕਵੇਂ ਪ੍ਰਬੰਧ ਨਹੀਂ ਸਨ।
ਦਰਸ਼ਨ ਕਰਨ ਦੀ ਕਾਹਲੀ ਵਿਚ ਧੱਕਾ-ਮੁੱਕੀ ਹੋਈ ਤੇ ਹਫੜਾ-ਦਫੜੀ ਵਿਚ ਭੀੜ ਵਿਚ ਕਈ ਲੋਕ ਕੁਚਲੇ ਗਏ। ਵੱਡੀ ਗਿਣਤੀ ਵਿਚ ਲੋਕ ਜ਼ਖਮੀ ਵੀ ਹੋਏ। ਹਾਦਸੇ ਤੋਂ ਬਾਅਦ ਮੰਦਰ ਅਤੇ ਮੇਲਾ ਬੰਦ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਵਿਚੋਂ ਛੇ ਦੀ ਪਛਾਣ ਕਰ ਲਈ ਗਈ ਹੈ ਅਤੇ ਇਕ ਦੀ ਪਛਾਣ ਨਹੀਂ ਹੋ ਸਕੀ। ਹਾਦਸੇ ਤੋਂ ਬਾਅਦ ਪਟਨਾ ਕਮਿਸ਼ਨਰ ਨੂੰ ਬਿਹਾਰ ਸ਼ਰੀਫ ਭੇਜਿਆ ਗਿਆ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 6 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ 2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
 

Stampede At Nalanda


Sports/Health/Entertainmant

Advertise Here

Reach thousands of visitors daily. High-visibility premium placement.

Get Started
Latest